ਡਾ. ਸੁਰਿੰਦਰ ਕੌਰ ਨੇ ਖ਼ਾਲਸਾ ਕਾਲਜ ਵੂਮੈਨ ਦੇ ਨਵੇਂ ਪਿ੍ਰੰਸੀਪਲ ਵਜੋਂ ਅਹੁੱਦਾ ਸੰਭਾਲਿਆ
ਅੰਮਿ੍ਰਤਸਰ 21 ਅਪ੍ਰੈਲ (ਸੋਨੂੰ ਨਰੂਲਾ/ਮਧੂਸਾਰ ਬਿਊਰੋ) ਖ਼ਾਲਸਾ ਕਾਲਜ ਫ਼ਾਰ ਵੂਮੈਨ ਵਿਖੇ ਖ਼ਾਲਸਾ ਕਾਲਜ ਗਵਰਨਿੰਗ ਕੌਂਸਲ ਦੇ ਆਨਰੇਰੀ ਸਕੱਤਰ ਸ: ਸ: ਰਜਿੰਦਰ ਮੋਹਨ ਸਿੰਘ ਛੀਨਾ ਦੀ ਮੌਜ਼ੂਦਗੀ ’ਚ ਡਾ. ਸੁਰਿੰਦਰ ਕੌਰ ਨੇ ਪਿ੍ਰੰਸੀਪਲ ਵਜੋਂ ਆਪਣਾ ਅਹੁੱਦਾ ਸੰਭਾਲਿਆ। ਡਾ. ਸੁਰਿੰਦਰ ਕੌਰ ਖ਼ਾਲਸਾ ਕਾਲਜ ਆਫ਼ ਐਜ਼ੂਕੇਸ਼ਨ, ਰਣਜੀਤ ਐਵੀਨਿਊ ਵਿਖੇ ਪਿਛਲੇ ਕਾਫ਼ੀ ਲੰਮੇਂ ਸਮੇਂ ਤੋਂ ਪ੍ਰੋਫ਼ੈਸਰ ਵਜੋਂ ਸੇਵਾਵਾਂ ਨਿਭਾਅ ਰਹੇ ਹਨ, ਜਿਨ੍ਹਾਂ ਨੂੰ ਅਧਿਆਪਨ ਦਾ ਲੰਮਾ ਤਜਰਬਾ ਹਾਸਲ ਹੈ, ਦੇ ਤਰੱਕੀ ਪ੍ਰਾਪਤ ਕਰਨ ਉਪਰੰਤ ਮੈਨੇਜ਼ਮੈਂਟ ਦੁਆਰਾ ਪਿ੍ਰੰਸੀਪਲ ਵਜੋਂ ਜ਼ਿੰਮੇਵਾਰੀ ਸੌਂਪੀ ਗਈ ਹੈ।
ਇਸ ਮੌਕੇ ਸ: ਛੀਨਾ ਨੇ ਕਿਹਾ ਕਿ ਡਾ. ਸੁਰਿੰਦਰ ਕੌਰ ਨੇ ਮਾਸਟਰ ਡਿਗਰੀ ਅਤੇ ਪੀ. ਐਚ. ਡੀ. ਤੱਕ ਵਿੱਦਿਆ ਹਾਸਲ ਕੀਤੀ ਹੈ ਅਤੇ ਮੈਨੇਜ਼ਮੈਂਟ ਨੂੰ ਆਸ ਹੈ ਕਿ ਉਹ ਮਿਹਨਤ ਨਾਲ ਸਾਰੇ ਪ੍ਰੋਫ਼ੈਸਰ ਸਾਹਿਬਾਨ ਦੀ ਟੀਮ ਨਾਲ ਕਾਲਜ ਨੂੰ ਵਿੱਦਿਅਕ ਪੱਖੋਂ ਹੋਰ ਮਜ਼ਬੂਤ ਕਰਨਗੇ।
ਇਸ ਮੌਕੇ ਪਿ੍ਰੰ: ਡਾ. ਸੁਰਿੰਦਰ ਕੌਰ ਨੇ ਮੈਨੇਜ਼ਮੈਂਟ ਦਾ ਧੰਨਵਾਦ ਕਰਦਿਆ ਕਿਹਾ ਕਿ ਉਨ੍ਹਾਂ ਦੀ ਇਹ ਪਹਿਲਕਦਮੀ ਹੋਵੇਗੀ ਕਿ ਉਹ ਕਾਲਜ ਦੀ ਉੱਨਤੀ ਤੇ ਤਰੱਕੀ ਅਤੇ ਮੈਨੇਜ਼ਮੈਂਟ ਦੀਆਂ ਉਮੀਦਾਂ ’ਤੇ ਖਰਾ ਉਤਰਣ ਲਈ ਦਿਨ-ਰਾਤ ਇਕ ਕਰਨਗੇ।
ਇਸ ਮੌਕੇ ਸ: ਛੀਨਾ ਨੇ ਪਿ੍ਰੰ: ਡਾ. ਮਨਪ੍ਰੀਤ ਕੌਰ, ਜੋ ਕਿ ਪਹਿਲਾਂ ਸੇਵਾਮੁਕਤੀ ਉਪਰੰਤ ਇੱਥੇ ਕਾਰਜਕਾਰੀ ਪਿ੍ਰੰਸੀਪਲ ਵਜੋਂ ਸੇਵਾ ਨਿਭਾਅ ਰਹੇ ਸਨ, ਨੂੰ ਨਿੱਘੀ ਵਿਦਾਇਗੀ ਦਿੰਦਿਆਂ ਉਨ੍ਹਾਂ ਦੁਆਰਾ ਕਾਲਜ ਨੂੰ ਸਿਖ਼ਰਾਂ ’ਤੇ ਲਿਜਾਉਣ ਲਈ ਕੀਤੇ ਗਏ ਯਤਨਾਂ ਅਤੇ ਸ਼ਾਨਦਾਰ ਸੇਵਾਵਾਂ ਨੂੰ ਯਾਦ ਕਰਦਿਆਂ ਉਨ੍ਹਾਂ ਨੂੰ ਇਕ ਸੁਲਝੇ, ਤਜ਼ਰਬੇਕਾਰ ਅਤੇ ਮਿਹਨਤੀ ਪਿ੍ਰੰਸੀਪਲ ਦੱਸਿਆ। ਉਨ੍ਹਾਂ ਕਿਹਾ ਕਿ ਕਾਲਜ ਦੇ ਸਮੂਹ ਅਮਲੇ ਨੂੰ ਡਾ. ਸੁਰਿੰਦਰ ਕੌਰ ਦੇ ਨਾਲ ਸਹਿਯੋਗ ਕਰਦਿਆਂ ਇਸ ਵਿੱਦਿਅਕ ਸੰਸਥਾ ਨੂੰ ਹੋਰ ਵੀ ਬੁਲੰਦੀਆਂ ’ਤੇ ਪਹੁੰਚਾਉਣ ਦਾ ਅਹਿਦ ਕਰਨਾ ਚਾਹੀਦਾ ਹੈ।
ਇਸ ਮੌਕੇ ਕੌਂਸਲ ਦੇ ਜੁਆਇੰਟ ਸਕੱਤਰ ਸ: ਸਰਦੂਲ ਸਿੰਘ ਮੰਨਨ, ਪਿ੍ਰੰਸੀਪਲ ਜਗਦੀਸ਼ ਸਿੰਘ, ਮੈਂਬਰ ਸੁਖਬੀਰ ਕੌਰ ਮਾਹਲ, ਖ਼ਾਲਸਾ ਕਾਲਜ ਪਿ੍ਰੰਸੀਪਲ ਡਾ. ਮਹਿਲ ਸਿੰਘ, ਖ਼ਾਲਸਾ ਕਾਲਜ ਆਫ਼ ਲਾਅ ਦੇ ਪਿ੍ਰੰਸੀਪਲ ਡਾ. ਜਸਪਾਲ ਸਿੰਘ, ਖ਼ਾਲਸਾ ਕਾਲਜ ਆਫ਼ ਐਜ਼ੂਕੇਸ਼ਨ ਪਿ੍ਰੰਸੀਪਲ ਡਾ. ਹਰਪ੍ਰੀਤ ਕੌਰ, ਖ਼ਾਲਸਾ ਕਾਲਜ ਆਫ਼ ਐਜ਼ੂਕੇਸ਼ਨ, ਰਣਜੀਤ ਐਵੀਨਿਊ ਪਿ੍ਰੰਸੀਪਲ ਡਾ. ਸੁਰਿੰਦਰਪਾਲ ਕੌਰ ਢਿੱਲੋਂ, ਖ਼ਾਲਸਾ ਕਾਲਜ ਆਫ਼ ਨਰਸਿੰਗ ਪਿ੍ਰੰਸੀਪਲ ਡਾ. ਕਮਲਜੀਤ ਕੌਰ, ਖ਼ਾਲਸਾ ਕਾਲਜ ਫ਼ਿਜ਼ੀਕਲ ਐਜ਼ੂਕੇਸ਼ਨ ਪਿ੍ਰੰਸੀਪਲ ਡਾ. ਕੰਵਲਜੀਤ ਸਿੰਘ, ਖ਼ਾਲਸਾ ਕਾਲਜ ਸੀਨੀਅਰ ਸੈਕੰਡਰੀ ਸਕੂਲ ਪਿ੍ਰੰਸੀਪਲ ਡਾ. ਇੰਦਰਜੀਤ ਕੌਰ ਗੋਗੋਆਣੀ, ਖ਼ਾਲਸਾ ਕਾਲਜ ਪਬਲਿਕ ਸਕੂਲ ਪਿ੍ਰੰਸੀਪਲ ਏ. ਐਸ. ਗਿੱਲ, ਖ਼ਾਲਸਾ ਕਾਲਜ ਗਰਲਜ਼ ਸੀਨੀਅਰ ਸੈਕੰਡਰੀ ਸਕੂਲ ਪਿ੍ਰੰਸੀਪਲ ਪੁਨੀਤ ਕੌਰ ਨਾਗਪਾਲ ਆਦਿ ਹਾਜ਼ਰ ਸਨ।

