ਪਟਿਆਲਾ

453 ਕੋਵਿਡ ਕੇਸਾਂ ਦੀ ਹੋਈ ਪੁਸ਼ਟੀ, ਛੇ ਦੀ ਮੌਤ !

ਪਟਿਆਲਾ 21 ਅਪ੍ਰੈਲ  (ਰਮਨਦੀਪ/ਮਧੂਸਾਰ ਬਿਊਰੋ) ਸਿਵਲ ਸਰਜਨ ਡਾ. ਸਤਿੰਦਰ ਸਿੰਘ ਨੇ ਦੱਸਿਆਂ ਕਿ ਜਿਲੇ ਵਿੱਚ 453 ਕੋਵਿਡ ਪੋਜਟਿਵ ਕੇਸਾਂ ਦੀ ਹੋਈ ਪੁਸ਼ਟੀ ਹੋਈ ਹੈ. ਡਾ. ਸਤਿੰਦਰ ਸਿੰਘ ਨੇ ਕਿਹਾ ਕਿ ਜਿਲੇ ਵਿੱਚ ਪ੍ਰਾਪਤ 4001 ਦੇ ਕਰੀਬ ਰਿਪੋਰਟਾਂ ਵਿਚੋਂ 453 ਕੋਵਿਡ ਪੋਜੀਟਿਵ ਪਾਏ ਗਏ ਹਨ, ਜਿਸ ਨਾਲ ਜਿਲੇ ਵਿਚ ਪੋਜਟਿਵ ਕੇਸਾਂ ਦੀ ਗਿਣਤੀ 28608 ਹੋ ਗਈ ਹੈ, ਮਿਸ਼ਨ ਫਤਿਹ ਤਹਿਤ ਜਿਲੇ ਦੇ 235 ਹੋਰ ਮਰੀਜ ਕੋਵਿਡ ਤੋਂ ਠੀਕ ਹੋ ਗਏ ਹਨ। ਜਿਸ ਨਾਲ ਜਿਲੇ ਵਿਚ ਕੋਵਿਡ ਤੋਂ ਠੀਕ ਹੋਣ ਵਾਲੇ ਮਰੀਜਾਂ ਦੀ ਗਿਣਤੀ ਹੁਣ 24840 ਹੋ ਗਈ ਹੈ । ਜਿਲੇ ਵਿੱਚ ਇਸ ਸਮੇਂ ਐਕਟਿਵ ਕੇਸਾਂ ਦੀ ਗਿਣਤੀ 3079 ਹੈ। ਛੇਂ ਹੋਰ ਕੋਵਿਡ ਪੋਜਟਿਵ ਮਰੀਜ਼ਾਂ ਦੀ ਮੌਤ ਹੋਣ ਕਾਰਣ ਮੌਤਾਂ ਦੀ ਗਿਣਤੀ 694 ਹੋ ਗਈ ਹੈ। ਜਿਸ ਵਿਚੋਂ ਆਡਿਟ ਦੋਰਾਣ ਪੰਜ ਮੋਤਾਂ ਨਾਨ ਕੋਵਿਡ ਪਾਈਆਂ ਗਈਆਂ ਹਨ।

ਪੋਜਟਿਵ ਆਏ ਕੇਸਾਂ ਬਾਰੇ ਉਹਨਾਂ ਦੱਸਿਆ ਕਿ ਇਹਨਾਂ 453 ਕੇਸਾਂ ਵਿਚੋਂ ਪਟਿਆਲਾ ਸ਼ਹਿਰ ਤੋਂ 322, ਨਾਭਾ ਤੋਂ 17, ਰਾਜਪੁਰਾ ਤੋਂ 27, ਸਮਾਣਾ ਤੋਂ 17, ਬਲਾਕ ਭਾਦਸੋ ਤੋਂ 10, ਬਲਾਕ ਕੌਲੀ ਤੋਂ 10, ਬਲਾਕ ਕਾਲੋਮਾਜਰਾ ਤੋਂ 11, ਬਲਾਕ ਸ਼ੁਤਰਾਣਾ ਤੋਂ 18, ਬਲਾਕ ਹਰਪਾਲਪੁਰ ਤੋਂ 08, ਬਲਾਕ ਦੁਧਣਸਾਧਾਂ ਤੋਂ 13 ਕੇਸ ਰਿਪੋਰਟ ਹੋਏ ਹਨ, ਇਹਨਾਂ ਕੇਸਾਂ ਵਿੱਚੋਂ 36 ਪੋਜਟਿਵ ਕੇਸਾਂ ਦੇ ਸੰਪਰਕ ਵਿੱਚ ਆਉਣ ਅਤੇ 417 ਓ.ਪੀ.ਡੀ. ਵਿੱਚ ਆਏ ਨਵੇਂ ਫੱਲੂ ਅਤੇ ਬਗੈਰ ਫੱਲੂ ਲੱਛਣਾਂ ਵਾਲੇ ਆਏ ਮਰੀਜਾਂ ਦੇ ਲਏ ਸੈਂਪਲਾਂ ਵਿਚੋਂ ਆਏ ਪੋਜਟਿਵ ਮਰੀਜ ਸ਼ਾਮਲ ਹਨ।
ਸਿਵਲ ਸਰਜਨ ਡਾ. ਸਤਿੰਦਰ ਸਿੰਘ ਨੇਂ ਕਿਹਾ ਕਿ ਦਿਨੋ ਦਿਨ ਵੱਧ ਰਹੀ ਕੋਵਿਡ ਕੇਸਾਂ ਦੀ ਗਿਣਤੀ ਦਾ ਮੁੱਖ ਕਾਰਣ ਲੋਕਾਂ ਵੱਲੋ ਕੋਵਿਡ ਸਵਾਧਾਨੀਆਂ ਪ੍ਰਤੀ ਅਵੇਸਲੇ ਹੋਣਾ ਹੈ।ਇਸ ਲਈ ਉਹਨਾਂ ਮੁੜ ਜਨਤਾ ਨੂੰ ਅਪੀਲ ਕੀਤੀ ਕਿ ਉਹ ਕੋਵਿਡ ਸਾਵਧਾਨੀਆਂ ਜਿਵੇਂ ਮਾਸਕ ਪਾਉਣਾ, ਵਾਰ ਵਾਰ ਸਾਬਣ ਪਾਣੀ ਨਾਲ ਹੱਥ ਧੋਣਾ, ਸਮਾਜਿਕ ਦੂਰੀ ਬਣਾ ਕੇ ਰੱਖਣਾ ਜਰੂਰ ਅਪਣਾਉਣ, ਇਸ ਤੋਂ ਇਲਾਵਾ 45 ਸਾਲ ਤੋਂ ਜਿਆਦਾ ਉਮਰ ਦੇ ਸਾਰੇ ਨਾਗਗਰਿਕ ਆਪਣਾ ਕੋਵਿਡ ਟੀਕਾਕਰਨ ਜਰੁਰ ਕਰਵਾਉਣ।  

Leave a Reply

Your email address will not be published. Required fields are marked *