ਪਟਿਆਲਾ

ਖਰੀਦੀ ਕਣਕ ਦੀ 61 ਫ਼ੀਸਦੀ ਲਿਫਟਿੰਗ ਹੋਈ-ਡਿਪਟੀ ਕਮਿਸ਼ਨਰ

‘ਮੁੱਖ ਮੰਤਰੀ ਖ਼ੁਦ ਕਰ ਰਹੇ ਹਨ ਕਣਕ ਦੀ ਖਰੀਦ ਪ੍ਰਕਿ੍ਰਆ ਦੀ ਨਿਗਰਾਨੀ‘
ਕਣਕ ਦੀ ਢੋਆ-ਢੁਆਈ ਲਈ ਟਰਾਂਸਪੋਰਟ ਦੇ ਵੀ ਪ੍ਰਬੰਧ ਪੁਖਤਾ-ਕੁਮਾਰ ਅਮਿਤ
ਪਟਿਆਲਾ, 22 ਅਪ੍ਰੈਲ (ਅਮਰੀਕਇੰਦਰ ਸਿੰਘ/ਮਧੂਸਾਰ ਬਿਊਰੋ) ‘ਪਟਿਆਲਾ ਜ਼ਿਲ੍ਹੇ ਦੀਆਂ ਮੰਡੀਆਂ ‘ਚ ਕਿਸਾਨਾਂ ਵੱਲੋਂ ਵੇਚਣ ਲਈ ਲਿਆਂਦੀ ਗਈ ਕਣਕ ਦੀ ਖਰੀਦ ਏਜੰਸੀਆਂ ਵੱਲੋਂ ਖਰੀਦ ਕਰਨ ਮਗਰੋਂ ਉਸ ਦੇ ਉਚਿਤ ਭੰਡਾਰਨ ਲਈ ਮੰਡੀਆਂ ‘ਚੋਂ ਜਿਣਸ ਦੀ ਢੋਆ-ਢੁਆਈ ਦਾ ਕਾਰਜ ਵੀ ਤੇਜੀ ਨਾਲ ਚੱਲ ਰਿਹਾ ਹੈ।‘ ਇਹ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਸ੍ਰੀ ਕੁਮਾਰ ਅਮਿਤ ਨੇ ਦੱਸਿਆ ਕਿ ਮੰਡੀਆਂ ‘ਚ ਕਣਕ ਦੀ ਹੁਣ ਤੱਕ ਹੋਈ ਆਮਦ ‘ਚੋਂ 96 ਫ਼ੀਸਦੀ ਖਰੀਦ ਕਰ ਲਈ ਗਈ ਹੈ ਅਤੇ ਇਸ ‘ਚੋਂ ਲਿਫਟਿੰਗ ਦਾ ਕੰਮ ਵੀ 61 ਫ਼ੀਸਦੀ ਨਿਬੜ ਚੁੱਕਾ ਹੈ।

ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਪਟਿਆਲਾ ਜ਼ਿਲ੍ਹੇ ਦੀਆਂ ਮੰਡੀਆਂ ‘ਚ ਰੋਜ਼ਾਨਾ ਕਰੀਬ 45 ਹਜ਼ਾਰ ਮੀਟਰਿਕ ਟਨ ਕਣਕ ਦੀ ਲਿਫਟਿੰਗ ਹੋ ਰਹੀ ਹੈ ਅਤੇ ਆਉਣ ਵਾਲੇ ਤਿੰਨ-ਚਾਰ ਦਿਨਾਂ ਦੇ ਅੰਦਰ-ਅੰਦਰ ਜ਼ਿਲ੍ਹੇ ਦੀਆਂ ਸਾਰੀਆਂ ਮੰਡੀਆਂ ਬਿਲਕੁਲ ਖਾਲੀ ਮਿਲਣਗੀਆਂ, ਕਿਉਂਕਿ ਜ਼ਿਲ੍ਹੇ ‘ਚ ਕਣਕ ਦੀ ਫ਼ਸਲ ਦੀ ਲਗਪਗ 85 ਫ਼ੀਸਦੀ ਤੋਂ ਜ਼ਿਆਦਾ ਕਟਾਈ ਹੋਣ ਕਰਕੇ ਸੰਭਾਵਤ ਆਮਦ ਵਿਚੋਂ ਬਹੁਤੀ ਕਣਕ ਮੰਡੀਆਂ ‘ਚ ਆ ਚੁੱਕੀ ਹੈ। ਉਨ੍ਹਾਂ ਕਿਹਾ ਕਿ ਕਣਕ ਦੀ ਢੋਆ-ਢੋਆਈ ਲਈ ਇੰਤਜਾਮ ਵੀ ਪੁਖ਼ਤਾ ਹਨ।
ਸ੍ਰੀ ਕੁਮਾਰ ਅਮਿਤ ਨੇ ਦੱਸਿਆ ਕਿ ਜ਼ਿਲ੍ਹੇ ਦੀਆਂ ਕੁਝ ਮੰਡੀਆਂ ‘ਚ ਖਰੀਦ ਅਤੇ ਲਿਫਟਿੰਗ ਦੀ ਪ੍ਰਕਿ੍ਰਆ ਤਾਂ ਮੁਕੰਮਲ ਹੋ ਵੀ ਚੁੱਕੀ ਹੈ। ਉਨ੍ਹਾਂ ਨੇ ਦੱਸਿਆ ਕਿ ਹੁਣ ਤੱਕ ਕਿਸਾਨਾਂ ਨੂੰ 342.28 ਕਰੋੜ ਰੁਪਏ ਦੀ ਅਦਾਇਗੀ ਕੀਤੀ ਜਾ ਚੁਕੀ ਹੈ।
ਡਿਪਟੀ ਕਮਿਸ਼ਨਰ ਨੇ ਜ਼ਿਲ੍ਹੇ ਦੇ ਕਿਸਾਨਾਂ, ਆੜਤੀਆਂ ਤੇ ਖਰੀਦ ਏਜੰਸੀਆਂ ਦਾ ਇਸ ਗੱਲੋਂ ਧੰਨਵਾਦ ਕੀਤਾ ਕਿ ਉਹ ਇਸ ਸੀਜਨ ਦੌਰਾਨ ਚੁਣੌਤੀਆਂ ਦੇ ਬਾਵਜੂਦ ਪ੍ਰਸ਼ਾਸਨ ਦਾ ਬੇਹੱਦ ਸਾਥ ਤੇ ਸਹਿਯੋਗ ਦੇ ਰਹੇ ਹਨ। ਉਨ੍ਹਾਂ ਨਾਲ ਹੀ ਦੱਸਿਆ ਕਿ ਕਣਕ ਦੀ ਸਮੁੱਚੀ ਖਰੀਦ ਪ੍ਰਕਿ੍ਰਆ ‘ਤੇ ਪੰਜਾਬ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਖ਼ੁਦ ਨਿਗਰਾਨੀ ਰੱਖ ਰਹੇ ਹਨ। ਜਦਕਿ ਜ਼ਿਲ੍ਹਾ ਪ੍ਰਸ਼ਾਸਨ ਵੀ ਇਸ ਗੱਲੋਂ ਵਚਨਬੱਧਤਾ ਪੂਰੀ ਤਰ੍ਹਾਂ ਪੁਗਾ ਰਿਹਾ ਹੈ ਕਿ ਜ਼ਿਲ੍ਹੇ ਦੇ ਸਾਰੇ ਖਰੀਦ ਕੇਂਦਰਾਂ ਵਿਖੇ ਆਪਣੀ ਜਿਣਸ ਵੇਚਣ ਲਈ ਲੈ ਕੇ ਆਉਂਦੇ ਕਿਸਾਨਾਂ ਨੂੰ ਕਿਸੇ ਤਰ੍ਹਾਂ ਦੀ ਸਮੱਸਿਆ ਨਾ ਆਵੇ।    
ਕੋਵਿਡ ਪਾਈਆਂ ਗਈਆਂ ਹਨ।
ਪੋਜਟਿਵ ਆਏ ਕੇਸਾਂ ਬਾਰੇ ਉਹਨਾਂ ਦੱਸਿਆ ਕਿ ਇਹਨਾਂ 448 ਕੇਸਾਂ ਵਿਚੋਂ ਪਟਿਆਲਾ ਸ਼ਹਿਰ ਤੋਂ 236, ਨਾਭਾ ਤੋਂ 29, ਸਮਾਣਾ ਤੋਂ 14, ਰਾਜਪੁਰਾ ਤੋਂ 46, ਬਲਾਕ ਭਾਦਸੋ ਤੋਂ 37, ਬਲਾਕ ਕੌਲੀ ਤੋਂ 17, ਬਲਾਕ ਕਾਲੋਮਾਜਰਾ ਤੋਂ 23, ਬਲਾਕ ਹਰਪਾਲਪੁਰ ਤੋਂ 15, ਬਲਾਕ ਦੁਧਣਸਾਧਾਂ ਤੋ 13 ਅਤੇ ਬਲਾਕ ਸ਼ੁਤਰਾਣਾ ਤੋਂ 18 ਕੇਸ ਰਿਪੋਰਟ ਹੋਏ ਹਨ, ਇਹਨਾਂ ਕੇਸਾਂ ਵਿੱਚੋਂ 59 ਪੋਜਟਿਵ ਕੇਸਾਂ ਦੇ ਸੰਪਰਕ ਵਿੱਚ ਆਉਣ ਅਤੇ 389 ਓ.ਪੀ.ਡੀ. ਵਿੱਚ ਆਏ ਨਵੇਂ ਫੱਲੂ ਅਤੇ ਬਗੈਰ ਫੱਲੂ ਲੱਛਣਾਂ ਵਾਲੇ ਆਏ ਮਰੀਜਾਂ ਦੇ ਲਏ ਸੈਂਪਲਾਂ ਵਿਚੋਂ ਆਏ ਪੋਜਟਿਵ ਮਰੀਜ ਸ਼ਾਮਲ ਹਨ।
ਜਿਲਾ ਨੋਡਲ ਅਫਸਰ ਡਾ. ਸੁਮੀਤ ਸਿੰਘ ਨੇ ਦੱਸਿਆ ਕਿ ਘੁੰਮਣ ਨਗਰ ਦੇ ਗਲੀ ਨੰਬਰ 4 ਵਿਚੋਂ 7 ਕੇਸ ਪਾਜੀਟਿਵ ਆਉਣ ਤੇਂ ਗੱਲੀ ਵਿੱਚ ਮਾਈਕਰੋ ਕੰਨਟੇਨਮੈਟ ਲਗਾ ਦਿੱਤੀ ਹੈ
ਸਿਹਤ ਵਿਭਾਗ ਦੀਆਂ ਟੀਮਾਂ ਵੱਲੋ ਜਿਲੇ ਵਿੱਚ ਅੱਜ 4528 ਦੇ ਕਰੀਬ ਕੋਵਿਡ ਜਾਂਚ ਲਈ ਸੈਂਪਲ ਲਏ ਗਏ ਹਨ। ਜਿਲ੍ਹੇ ਵਿਚ ਹੁਣ ਤੱਕ ਦੇ ਕੋਵਿਡ ਅਪਡੇਟ ਬਾਰੇ ਜਾਣਕਾਰੀ ਦਿੰਦੇ ਡਾ. ਸਤਿੰਦਰ ਸਿੰਘ ਨੇ ਦੱਸਿਆ ਕਿ ਹੁਣ ਤੱਕ ਜਿਲੇ ਵਿਚ ਕੋਵਿਡ ਜਾਂਚ ਸਬੰਧੀ 5,07,467 ਸੈਂਪਲ ਲਏ ਜਾ ਚੁੱਕੇ ਹਨ, ਜਿਹਨਾਂ ਵਿਚੋ ਜਿਲਾ ਪਟਿਆਲਾ ਦੇ 29056 ਕੋਵਿਡ ਪੋਜਟਿਵ, 4,74,835 ਨੈਗੇਟਿਵ ਅਤੇ ਲਗਭਗ 3176 ਦੀ ਰਿਪੋਰਟ ਆਉਣੀ ਅਜੇ ਬਾਕੀ ਹੈ।    

Leave a Reply

Your email address will not be published. Required fields are marked *