448 ਕੋਵਿਡ ਕੇਸਾਂ ਦੀ ਹੋਈ ਪੁਸ਼ਟੀ, ਪੰਜ ਦੀ ਮੌਤ !
ਪਟਿਆਲਾ ,22 ਅਪ੍ਰੈਲ (ਅਮਰੀਕਇੰਦਰਸਿੰਘ/ਮਧੂਸਾਰ ਬਿਊਰੋ) ਸਿਵਲ ਸਰਜਨ ਡਾ. ਸਤਿੰਦਰ ਸਿੰਘ ਨੇ ਦੱਸਿਆਂ ਕਿ ਜਿਲੇ ਵਿੱਚ 448 ਕੋਵਿਡ ਪੋਜਟਿਵ ਕੇਸਾਂ ਦੀ ਹੋਈ ਪੁਸ਼ਟੀ ਹੋਈ ਹੈ ਡਾ. ਸਤਿੰਦਰ ਸਿੰਘ ਨੇ ਕਿਹਾ ਕਿ ਜਿਲੇ ਵਿੱਚ ਪ੍ਰਾਪਤ 5286 ਦੇ ਕਰੀਬ ਰਿਪੋਰਟਾਂ ਵਿਚੋਂ 448 ਕੋਵਿਡ ਪੋਜੀਟਿਵ ਪਾਏ ਗਏ ਹਨ, ਜਿਸ ਨਾਲ ਜਿਲੇ ਵਿਚ ਪੋਜਟਿਵ ਕੇਸਾਂ ਦੀ ਗਿਣਤੀ 29056 ਹੋ ਗਈ ਹੈ, ਮਿਸ਼ਨ ਫਤਿਹ ਤਹਿਤ ਜਿਲੇ ਦੇ 365 ਹੋਰ ਮਰੀਜ ਕੋਵਿਡ ਤੋਂ ਠੀਕ ਹੋ ਗਏ ਹਨ। ਜਿਸ ਨਾਲ ਜਿਲੇ ਵਿਚ ਕੋਵਿਡ ਤੋਂ ਠੀਕ ਹੋਣ ਵਾਲੇ ਮਰੀਜਾਂ ਦੀ ਗਿਣਤੀ ਹੁਣ 25205 ਹੋ ਗਈ ਹੈ । ਜਿਲੇ ਵਿੱਚ ਇਸ ਸਮੇਂ ਐਕਟਿਵ ਕੇਸਾਂ ਦੀ ਗਿਣਤੀ 3157 ਹੈ। ਪੰਜ ਹੋਰ ਕੋਵਿਡ ਪੋਜਟਿਵ ਮਰੀਜ਼ਾਂ ਦੀ ਮੌਤ ਹੋਣ ਕਾਰਣ ਮੌਤਾਂ ਦੀ ਗਿਣਤੀ 699 ਹੋ ਗਈ ਹੈ। ਜਿਸ ਵਿਚੋਂ ਆਡਿਟ ਦੋਰਾਣ ਪੰਜ ਮੋਤਾਂ ਨਾਨ ਕੋਵਿਡ ਪਾਈਆਂ ਗਈਆਂ ਹਨ।
ਪੋਜਟਿਵ ਆਏ ਕੇਸਾਂ ਬਾਰੇ ਉਹਨਾਂ ਦੱਸਿਆ ਕਿ ਇਹਨਾਂ 448 ਕੇਸਾਂ ਵਿਚੋਂ ਪਟਿਆਲਾ ਸ਼ਹਿਰ ਤੋਂ 236, ਨਾਭਾ ਤੋਂ 29, ਸਮਾਣਾ ਤੋਂ 14, ਰਾਜਪੁਰਾ ਤੋਂ 46, ਬਲਾਕ ਭਾਦਸੋ ਤੋਂ 37, ਬਲਾਕ ਕੌਲੀ ਤੋਂ 17, ਬਲਾਕ ਕਾਲੋਮਾਜਰਾ ਤੋਂ 23, ਬਲਾਕ ਹਰਪਾਲਪੁਰ ਤੋਂ 15, ਬਲਾਕ ਦੁਧਣਸਾਧਾਂ ਤੋ 13 ਅਤੇ ਬਲਾਕ ਸ਼ੁਤਰਾਣਾ ਤੋਂ 18 ਕੇਸ ਰਿਪੋਰਟ ਹੋਏ ਹਨ, ਇਹਨਾਂ ਕੇਸਾਂ ਵਿੱਚੋਂ 59 ਪੋਜਟਿਵ ਕੇਸਾਂ ਦੇ ਸੰਪਰਕ ਵਿੱਚ ਆਉਣ ਅਤੇ 389 ਓ.ਪੀ.ਡੀ. ਵਿੱਚ ਆਏ ਨਵੇਂ ਫੱਲੂ ਅਤੇ ਬਗੈਰ ਫੱਲੂ ਲੱਛਣਾਂ ਵਾਲੇ ਆਏ ਮਰੀਜਾਂ ਦੇ ਲਏ ਸੈਂਪਲਾਂ ਵਿਚੋਂ ਆਏ ਪੋਜਟਿਵ ਮਰੀਜ ਸ਼ਾਮਲ ਹਨ।
ਜਿਲਾ ਨੋਡਲ ਅਫਸਰ ਡਾ. ਸੁਮੀਤ ਸਿੰਘ ਨੇ ਦੱਸਿਆ ਕਿ ਘੁੰਮਣ ਨਗਰ ਦੇ ਗਲੀ ਨੰਬਰ 4 ਵਿਚੋਂ 7 ਕੇਸ ਪਾਜੀਟਿਵ ਆਉਣ ਤੇਂ ਗੱਲੀ ਵਿੱਚ ਮਾਈਕਰੋ ਕੰਨਟੇਨਮੈਟ ਲਗਾ ਦਿੱਤੀ ਹੈ
ਸਿਹਤ ਵਿਭਾਗ ਦੀਆਂ ਟੀਮਾਂ ਵੱਲੋ ਜਿਲੇ ਵਿੱਚ ਅੱਜ 4528 ਦੇ ਕਰੀਬ ਕੋਵਿਡ ਜਾਂਚ ਲਈ ਸੈਂਪਲ ਲਏ ਗਏ ਹਨ। ਜਿਲ੍ਹੇ ਵਿਚ ਹੁਣ ਤੱਕ ਦੇ ਕੋਵਿਡ ਅਪਡੇਟ ਬਾਰੇ ਜਾਣਕਾਰੀ ਦਿੰਦੇ ਡਾ. ਸਤਿੰਦਰ ਸਿੰਘ ਨੇ ਦੱਸਿਆ ਕਿ ਹੁਣ ਤੱਕ ਜਿਲੇ ਵਿਚ ਕੋਵਿਡ ਜਾਂਚ ਸਬੰਧੀ 5,07,467 ਸੈਂਪਲ ਲਏ ਜਾ ਚੁੱਕੇ ਹਨ, ਜਿਹਨਾਂ ਵਿਚੋ ਜਿਲਾ ਪਟਿਆਲਾ ਦੇ 29056 ਕੋਵਿਡ ਪੋਜਟਿਵ, 4,74,835 ਨੈਗੇਟਿਵ ਅਤੇ ਲਗਭਗ 3176 ਦੀ ਰਿਪੋਰਟ ਆਉਣੀ ਅਜੇ ਬਾਕੀ ਹੈ।

