ਪਟਿਆਲਾ

ਸ਼ੋ੍ਰਮਣੀ ਕਮੇਟੀ ਸ੍ਰੀ ਗੁਰੂ ਤੇਗ ਬਹਾਦਰ ‘ਚੇਅਰ’ ਸਥਾਪਤ ਕਰੇ : ਪ੍ਰੋ. ਬਡੰੂਗਰ

ਪ੍ਰੋ. ਬਡੂੰਗਰ ਨੇ ਸ਼ੋ੍ਰਮਣੀ ਕਮੇਟੀ ਪ੍ਰਧਾਨ ਨੂੰ ਲਿਖਿਆ ਪੱਤਰ
ਪਟਿਆਲਾ 23 ਅਪ੍ਰੈਲ (ਮਧੂਸਾਰ ਬਿਊਰੋ) ਸ਼ੋ੍ਰਮਣੀ ਕਮੇਟੀ ਦੇ ਸਾਬਕਾ ਪ੍ਰਧਾਨ ਪ੍ਰੋ. ਕਿਰਪਾਲ ਸਿੰਘ ਬਡੂੰਗਰ ਨੇ ਸ਼ੋ੍ਰਮਣੀ ਕਮੇਟੀ ਪ੍ਰਧਾਨ ਬੀਬੀ ਜਗੀਰ ਨੂੰ ਪੱਤਰ ਲਿਖਕੇ ਮੰਗ ਕੀਤੀ ਹੈ ਕਿ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸ੍ਰੀ ਗੁਰੂ ਗ੍ਰੰਥ ਸਾਹਿਬ ਵਿਸ਼ਵ ਸਿੱਖ ਯੂਨੀਵਰਸਿਟੀ ਵਿਖੇ ਸ੍ਰੀ ਗੁਰੂ ਤੇਗ ਬਹਾਦਰ ਚੇਅਰ ਸਥਾਪਤ ਕੀਤੀ ਜਾਣੀ ਚਾਹੀਦੀ ਹੈ।

ਪ੍ਰੋ. ਬਡੂੰਗਰ ਨੇ ਕਿਹਾ ਕਿ ਪਿਛਲੇ ਦਿਨੀਂ ਸ੍ਰੀ ਗੁਰੂ ਗ੍ਰੰਥ ਸਾਹਿਬ ਵਿਸਵ ਸਿੱਖ ਯੂਨੀਵਰਸਿਟੀ ਸ੍ਰੀ ਫਤਹਿਗੜ੍ਹ ਸਾਹਿਬ ਅਤੇ ਪੰਜਾਬੀ ਯੂਨੀਵਰਸਿਟੀ ਪਟਿਆਲਾ ਨਾਲ ਸਬੰਧਤ ਕੁਝ ਪ੍ਰਤਿਸ਼ਠ ਵਿਦਵਾਨ ਇਕੱਠੇ ਹੋਏ ਸਨ। ਉਨ੍ਹਾਂ ਨੇ ਸਰਬਸੰਮਤੀ ਨਾਲ ਵਿਚਾਰ ਦਿੱਤਾ ਸੀ ਕਿ ਸ਼ੋ੍ਰਮਣੀ ਕਮੇਟੀ ਵੱਲੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਵਿਸ਼ਵ ਸਿੱਖ ਯੂਨੀਵਰਸਿਟੀ ਵਿਖੇ ਸ੍ਰੀ ਗੁਰੂ ਤੇਗ ਬਹਾਦਰ ਚੇਅਰ ਸਥਾਪਤ ਕੀਤੀ ਜਾਣੀ ਚਾਹੀਦੀ ਹੈ ਤਾਂ ਜੋ ਗੁਰੂ ਸਾਹਿਬ ਵੱਲੋਂ ਰਚੀ ਪਵਿੱਤਰ ਬਾਣੀ, ਜੀਵਨ ਅਤੇ ਕੁਰਬਾਨੀ ਬਾਰੇ ਭਰਪੂਰ ਖੋਜ ਕਰਵਾਕੇ ਸੰਗਤਾਂ ਦੇ ਸਾਹਮਣੇ ਲਿਆਂਦੀ ਜਾ ਸਕੇ। ਉਨ੍ਹਾਂ ਕਿਹਾ ਕਿ ਸ਼ੋ੍ਰਮਣੀ ਕਮੇਟੀ ਵੱਲੋਂ ਜੇਕਰ ਅਜਿਹੀ ਚੇਅਰ ਸਥਾਪਤ ਕੀਤੀ ਜਾਂਦੀ ਹੈ ਤਾਂ ਸੱਚਮੁੱਚ ਵੱਡੀ ਸੇਵਾ ਹੋਵੇਗੀ।
ਪ੍ਰੋ. ਬਡੂੰਗਰ ਨੇ ਕਿਹਾ ਕਿ ਸ਼ਾਂਤੀ ਨਿਕੇਤਨ ਸੰਸਥਾ ਜੋ ਰਵਿੰਦਰ ਨਾਥ ਟੈਗੋਰ ਵੱਲੋਂ ਸਥਾਪਤ ਕੀਤੀ ਗਈ ਸੀ। ਉਸ ਦੇ ਵਿਸ਼ਵ ਸ਼ਾਂਤੀ ਦੇ ਸਿਧਾਂਤ ਅਤੇ ਸੰਕਲਪ ਨਾਲੋਂ ਗੁਰਮਤਿ ਦਾ ਸਿਧਾਂਤ ਸੰਕਲਪ, ਮਰਿਯਾਦਾ ਬਿਲਕੁਲ ਵੱਖਰੀ ਹੈ। ਉਨ੍ਹਾਂ ਕਿਹਾ ਕਿ ਬਹੁਤ ਸਾਰੇ ਭਰਮ ਭੁਲੇਖਿਆਂ ਨੂੰ ਪੱਕੇ ਤੌਰ ’ਤੇ ਦੂਰ ਕਰਨ ਹਿੱਤ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਚੇਅਰ ਸਥਾਪਤ ਕਰਨਾ ਲਾਭਦਾਇਕ ਹੋਵੇਗਾ।

Leave a Reply

Your email address will not be published. Required fields are marked *