ਸੀ.ਐਮ. ਸਿਟੀ ’ਚ ਸੱਤ ਮੌਤਾਂ, 438 ਕੋਵਿਡ ਕੇਸਾਂ ਦੀ ਪੁਸ਼ਟੀ !
ਪਟਿਆਲਾ 24 ਅਪ੍ਰੈਲ (ਰਮਨਦੀਪ/ਮਧੂਸਾਰ ਬਿਊਰੋ) ਸਿਵਲ ਸਰਜਨ ਡਾ. ਸਤਿੰਦਰ ਸਿੰਘ ਨੇ ਦੱਸਿਅ ਕਿ ਜਿਲੇ ਵਿੱਚ 438 ਕੋਵਿਡ ਪੋਜਟਿਵ ਕੇਸਾਂ ਦੀ ਹੋਈ ਪੁਸ਼ਟੀ ਹੋਈ ਹੈ। ਡਾ. ਸਤਿੰਦਰ ਸਿੰਘ ਨੇ ਕਿਹਾ ਕਿ ਜਿਲੇ ਵਿੱਚ ਪ੍ਰਾਪਤ 5397 ਦੇ ਕਰੀਬ ਰਿਪੋਰਟਾਂ ਵਿਚੋਂ 438 ਕੋਵਿਡ ਪੋਜੀਟਿਵ ਪਾਏ ਗਏ ਹਨ, ਜਿਸ ਨਾਲ ਜਿਲੇ ਵਿਚ ਪੋਜਟਿਵ ਕੇਸਾਂ ਦੀ ਗਿਣਤੀ 30016 ਹੋ ਗਈ ਹੈ। ਮਿਸ਼ਨ ਫਤਿਹ ਤਹਿਤ ਜਿਲੇ ਦੇ 353 ਹੋਰ ਮਰੀਜ ਕੋਵਿਡ ਤੋਂ ਠੀਕ ਹੋ ਗਏ ਹਨ। ਜਿਸ ਨਾਲ ਜਿਲੇ ਵਿਚ ਕੋਵਿਡ ਤੋਂ ਠੀਕ ਹੋਣ ਵਾਲੇ ਮਰੀਜਾਂ ਦੀ ਗਿਣਤੀ ਹੁਣ 25866 ਹੋ ਗਈ ਹੈ। ਜ਼ਿਲ੍ਹੇੇ ਵਿੱਚ ਇਸ ਸਮੇਂ ਐਕਟਿਵ ਕੇਸਾਂ ਦੀ ਗਿਣਤੀ 3443 ਹੈ। ਸੱਤ ਹੋਰ ਕੋਵਿਡ ਪੋਜਟਿਵ ਮਰੀਜ਼ਾਂ ਦੀ ਮੌਤ ਹੋਣ ਕਾਰਣ ਮੌਤਾਂ ਦੀ ਗਿਣਤੀ 712 ਹੋ ਗਈ ਹੈ। ਜਿਸ ਵਿਚੋਂ ਆਡਿਟ ਦੋਰਾਣ ਪੰਜ ਮੋਤਾਂ ਨਾਨ ਕੋਵਿਡ ਪਾਈਆਂ ਗਈਆਂ ਹਨ।
ਪੋਜਟਿਵ ਆਏ ਕੇਸਾਂ ਬਾਰੇ ਉਹਨਾਂ ਦੱਸਿਆ ਕਿ ਇਹਨਾਂ 438 ਕੇਸਾਂ ਵਿਚੋਂ ਪਟਿਆਲਾ ਸ਼ਹਿਰ ਤੋਂ 271, ਨਾਭਾ ਤੋਂ 27, ਰਾਜਪੁਰਾ ਤੋਂ 25, ਸਮਾਣਾ ਤੋਂ 25, ਬਲਾਕ ਭਾਦਸੋ ਤੋਂ 14, ਬਲਾਕ ਕੌਲੀ ਤੋਂ 22, ਬਲਾਕ ਕਾਲੋਮਾਜਰਾ ਤੋਂ 14, ਬਲਾਕ ਸ਼ੁਤਰਾਣਾ ਤੋਂ 10, ਬਲਾਕ ਹਰਪਾਲਪੁਰ ਤੋਂ 08, ਬਲਾਕ ਦੁਧਣਸਾਧਾਂ ਤੋਂ 16 ਕੇਸ ਰਿਪੋਰਟ ਹੋਏ ਹਨ, ਇਹਨਾਂ ਕੇਸਾਂ ਵਿੱਚੋਂ 25 ਪੋਜਟਿਵ ਕੇਸਾਂ ਦੇ ਸੰਪਰਕ ਵਿੱਚ ਆਉਣ ਅਤੇ 413 ਓ.ਪੀ.ਡੀ. ਵਿੱਚ ਆਏ ਨਵੇਂ ਫੱਲੂ ਅਤੇ ਬਗੈਰ ਫੱਲੂ ਲੱਛਣਾਂ ਵਾਲੇ ਆਏ ਮਰੀਜਾਂ ਦੇ ਲਏ ਸੈਂਪਲਾਂ ਵਿਚੋਂ ਆਏ ਪੋਜਟਿਵ ਮਰੀਜ ਸ਼ਾਮਲ ਹਨ।
ਸਿਵਲ ਸਰਜਨ ਡਾ. ਸਤਿੰਦਰ ਸਿੰਘ ਨੇਂ ਕਿਹਾ ਕਿ ਦਿਨੋ ਦਿਨ ਵੱਧ ਰਹੀ ਕੋਵਿਡ ਕੇਸਾਂ ਦੀ ਗਿਣਤੀ ਦਾ ਮੁੱਖ ਕਾਰਣ ਲੋਕਾਂ ਵੱਲੋ ਕੋਵਿਡ ਸਵਾਧਾਨੀਆਂ ਪ੍ਰਤੀ ਅਵੇਸਲੇ ਹੋਣਾ ਹੈ।ਇਸ ਲਈ ਉਹਨਾਂ ਮੁੜ ਜਨਤਾ ਨੂੰ ਅਪੀਲ ਕੀਤੀ ਕਿ ਉਹ ਕੋਵਿਡ ਸਾਵਧਾਨੀਆਂ ਜਿਵੇਂ ਮਾਸਕ ਪਾਉਣਾ, ਵਾਰ ਵਾਰ ਸਾਬਣ ਪਾਣੀ ਨਾਲ ਹੱਥ ਧੋਣਾ, ਸਮਾਜਿਕ ਦੂਰੀ ਬਣਾ ਕੇ ਰੱਖਣਾ ਜਰੂਰ ਅਪਣਾਉਣ, ਇਸ ਤੋਂ ਇਲਾਵਾ 45 ਸਾਲ ਤੋਂ ਜਿਆਦਾ ਉਮਰ ਦੇ ਸਾਰੇ ਨਾਗਗਰਿਕ ਆਪਣਾ ਕੋਵਿਡ ਟੀਕਾਕਰਨ ਜਰੁਰ ਕਰਵਾਉਣ।
ਨੋਡਲ ਅਫਸਰ ਡਾ. ਸੁਮੀਤ ਸਿੰਘ ਨੇਂ ਕਿਹਾ ਕਿ ਪਟਿਆਲਾ ਦੇ ਐਨ.ਆਈ.ਐਸ.ਵਿੱਚ ਕੰਟੈਕਟ ਟਰੇਸਿੰਗ ਦੋਰਾਣ ਕੋਈ ਹੋਰ ਨਵੇਂ ਕੇਸ ਸਾਹਮਣੇ ਨਾ ਆਉਣ ਅਤੇ ਸਮਾਂ ਪੁਰਾ ਹੋਣ ਤੇਂ ਲਗਾਈ ਕੰਟੈਨਮੈਂਟ ਹਟਾ ਦਿਤੀ ਗਈ ਹੈ। ਸਿਹਤ ਵਿਭਾਗ ਦੀਆਂ ਟੀਮਾਂ ਵੱਲੋ ਜਿਲੇ ਵਿੱਚ ਅੱਜ 4211 ਦੇ ਕਰੀਬ ਕੋਵਿਡ ਜਾਂਚ ਲਈ ਸੈਂਪਲ ਲਏ ਗਏ ਹਨ। ਜਿਲ੍ਹੇ ਵਿਚ ਹੁਣ ਤੱਕ ਦੇ ਕੋਵਿਡ ਅਪਡੇਟ ਬਾਰੇ ਜਾਣਕਾਰੀ ਦਿੰਦੇ ਡਾ. ਸਤਿੰਦਰ ਸਿੰਘ ਨੇ ਦੱਸਿਆ ਕਿ ਹੁਣ ਤੱਕ ਜਿਲੇ ਵਿਚ ਕੋਵਿਡ ਜਾਂਚ ਸਬੰਧੀ 5,16,137 ਸੈਂਪਲ ਲਏ ਜਾ ਚੁੱਕੇ ਹਨ, ਜਿਹਨਾਂ ਵਿਚੋ ਜਿਲਾ ਪਟਿਆਲਾ ਦੇ 30016 ਕੋਵਿਡ ਪੋਜਟਿਵ, 4,83,084 ਨੈਗੇਟਿਵ ਅਤੇ ਲਗਭਗ 2637 ਦੀ ਰਿਪੋਰਟ ਆਉਣੀ ਅਜੇ ਬਾਕੀ ਹੈ।

