ਦੇਸ਼-ਵਿਦੇਸ਼ਪੰਜਾਬ

ਮਨ ਕੀ ਬਾਤ : ਕਰੋਨਾ ਦੀ ਦੂਜੀ ਲਹਿਰ ਨੇ ਦੇਸ਼ ਨੂੰ ਹਿਲਾਇਆ : ਮੋਦੀ

ਨਵੀਂ ਦਿੱਲੀ, 25  ਅਪ੍ਰੈਲ (ਮਧੂਸਾਰ ਬਿਊਰੋ) ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਆਪਣੀ ਮਨ ਕੀ ਬਾਤ ਵਿੱਚ ਕਿਹਾ ਕਿ ਭਾਰਤ ਕੋਵਿਡ-19 ਦੀ ਪਹਿਲੀ ਲਹਿਰ ਨਾਲ ਸਫਲਤਾਪੂਰਵਕ ਨਜਿੱਠਣ ਤੋਂ ਬਾਅਦ ਆਤਮਵਿਸ਼ਵਾਸ ਨਾਲ ਭਰਿਆ ਹੋਇਆ ਸੀ ਪਰ ਇਸ ਤੂਫਾਨ (ਦੂਜੀ ਲਹਿਰ) ਨੇ ਦੇਸ਼ ਨੂੰ ਹਿਲਾ ਦਿੱਤਾ ਹੈ। ਉਨ੍ਹਾਂ ਕਿਹਾ ਕਿ ਕੋਵਿਡ ’ਤੇ ਜਿੱਤ ਹਾਸਲ ਕਰਨ ਲਈ ਦੇਸ਼ ਵਾਸੀਆਂ ਨੂੰ ਮਾਹਿਰਾਂ ਤੇ ਵਿਗਿਆਨੀਆਂ ਦੀ ਸਲਾਹ ਨੂੰ ਪਹਿਲ ਦੇਣੀ ਹੋਵੇਗੀ। ਰਾਜਾਂ ਦੀ ਮਦਦ ਲਈ ਕੇਂਦਰ ਪੂਰੀ ਤਾਕਤ ਨਾਲ ਕੰਮ ਕਰ ਰਿਹਾ ਹੈ। ਪ੍ਰਧਾਨ ਮੰਤਰੀ ਨੇ ਦੇਸ਼ ਵਾਸੀਆਂ ਨੂੰ ਕੋਵਿਡ ਟੀਕਿਆਂ ਬਾਰੇ ਫੈਲੀਆਂ ਅਫਵਾਹਾਂ ਤੋਂ ਸੁਚੇਤ ਕਰਦਿਆਂ ਕਿਹਾ ਕਿ ਕੇਂਦਰ ਸਰਕਾਰ ਯੋਗ ਨਾਗਰਿਕਾਂ ਨੂੰ ਟੀਕਾ ਮੁਫਤ ਲਗਾਉਂਦੀ ਰਹੇਗੀ।

ਨਵੀਂ ਦਿੱਲੀ ਕੋਰੋਨਾ ਵਾਇਰਸ ਦੇ ਵੱਧਦੇ ਕੇਸਾਂ ਦਰਮਿਆਨ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅੱਜ ‘ਮਨ ਕੀ ਬਾਤ’ ਕਰ ਰਹੇ ਹਨ। ਮਨ ਕੀ ਬਾਤ ਦਾ ਕੁੱਲ 76ਵਾਂ ਆਡੀਸ਼ਨ ਹੈ। ਦੇਸ਼ ਵਾਸੀਆਂ ਨੂੰ ਸੰਬੋਧਨ ਕਰਦੇ ਹੋਏ ਪ੍ਰਧਾਨ ਮੰਤਰੀ ਨੇ ਕਿਹਾ ਕਿ ਕੋਰੋਨਾ ਵਾਇਰਸ ਦੀ ਦੂਜੀ ਲਹਿਰ ਨੇ ਦੇਸ਼ ਨੂੰ ਝੰਜੋੜ ਕੇ ਰੱਖ ਦਿੱਤਾ ਹੈ। ਅੱਜ ਤੁਹਾਡੇ ਨਾਲ ‘ਮਨ ਕੀ ਬਾਤ’ ਅਜਿਹੇ ਸਮੇਂ ਕਰ ਰਿਹਾ ਹਾਂ, ਜਦੋਂ ਕੋਰੋਨਾ ਸਾਡੇ ਧੀਰਜ ਅਤੇ ਸਾਡੇ ਸਾਰਿਆਂ ਦੇ ਦੁੱਖ ਬਰਦਾਸ਼ਤ ਕਰਨ ਦੀ ਹੱਦ ਦੀ ਪ੍ਰੀਖਿਆ ਲੈ ਰਿਹਾ ਹੈ। ਬਹੁਤ ਸਾਰੇ ਆਪਣੇ, ਸਾਨੂੰ ਛੱਡ ਕੇ ਚੱਲੇ ਗਏ ਹਨ। ਕੋਰੋਨਾ ਦੀ ਪਹਿਲੀ ਲਹਿਰ ਦਾ ਸਫ਼ਲਤਾਪੂਰਵਕ ਮੁਕਾਬਲਾ ਕਰਨ ਤੋਂ ਬਾਅਦ ਦੇਸ਼ ਹੌਂਸਲੇ ਨਾਲ ਭਰਿਆ ਹੋਇਆ ਸੀ ਪਰ ਇਸ ਤੂਫ਼ਾਨ ਨੇ ਦੇਸ਼ ਨੂੰ ਝੰਜੋੜ ਦਿੱਤਾ ਹੈ।

Leave a Reply

Your email address will not be published. Required fields are marked *