ਪਟਿਆਲਾ

400 ਸਾਲਾ ਪ੍ਰਕਾਸ਼ ਗੁਰਪੁਰਬ ਮਨਾਉਣ ਦੀਆਂ ਤਿਆਰੀਆਂ ਨੂੰ ਲੈ ਕੇ ਇਕੱਤਰਤਾ

ਗੁਰਦੁਆਰਾ ਸ੍ਰੀ ਮੋਤੀ ਬਾਗ ਸਾਹਿਬ ਵਿਖੇ ਸ਼ਾਨੋ-ਸ਼ੌਕਤ ਨਾਲ ਨਾਲ ਮਨਾਏ ਧਾਰਮਕ ਸਮਾਗਮ : ਜਥੇਦਾਰ ਟੌਹੜਾ
ਪਟਿਆਲਾ, 26 ਅਪ੍ਰੈਲ (ਅਮਰੀਕਇੰਦਰ ਸਿੰਘ/ਮਧੂਸਾਰ ਬਿਊਰੋ) ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ 400 ਸਾਲਾ ਪ੍ਰਕਾਸ਼ ਦਿਹਾੜੇ ਸਬੰਧੀ ਪ੍ਰਕਾਸ਼ ਗੁਰਪੁਰਬ ਸਬੰਧੀ ਕਰਵਾਇਆ ਜਾਣ ਵਾਲਾ ਧਾਰਮਕ ਸਮਾਗਮ ਅਤੇ ਨਗਰ ਕੀਰਤਨ ਦੀਆਂ ਤਿਆਰੀਆਂ ਨੂੰ ਲੈ ਕੇ ਅੱਜ ਗੁਰਦੁਆਰਾ ਸ੍ਰੀ ਦੂਖਨਿਵਾਰਨ ਸਾਹਿਬ ਵਿਖੇ ਅੰਤਿ੍ਰੰਗ ਕਮੇਟੀ ਮੈਂਬਰ ਮੈਂਬਰ ਜਥੇਦਾਰ ਸਤਵਿੰਦਰ ਸਿੰਘ ਟੌਹੜਾ ਦੀ ਪ੍ਰਧਾਨਗੀ ’ਚ ਇਕੱਤਰਤਾ ਦੌਰਾਨ ਫੈਸਲਾ ਕੀਤਾ ਗਿਆ ਪ੍ਰਕਾਸ਼ ਪੁਰਬ ਸੰਗਤਾਂ ਦੇ ਸਹਿਯੋਗ ਨਾਲ ਪੂਰੇ ਸ਼ਾਨੋ ਸ਼ੌਕਤ ਨਾਲ ਮਨਾਇਆ ਜਾਵੇਗਾ।

ਇਸ ਮੌਕੇ ਨਗਰ ਕੀਰਤਨ ਦੀਆਂ ਤਿਆਰੀਆਂ ਨੂੰ ਲੈ ਕੇ ਰੂਪ ਰੇਖਾ ਵੀ ਉਲੀਕੀ ਗਈ ਅਤੇ ਫੈਸਲਾ ਕੀਤਾ ਗਿਆ ਕਿ 29 ਅਪ੍ਰੈਲ ਨੂੰ ਸਵੇਰੇ 10.30 ਵਜੇ ਨਗਰ ਕੀਰਤਨ ਗੁਰਦੁਆਰਾ ਸ੍ਰੀ ਦੂਖਨਿਵਾਰਨ ਸਾਹਿਬ ਤੋਂ ਚੱਲਕੇ ਗੁਰਦੁਆਰਾ ਸ੍ਰੀ ਮੋਤੀ ਬਾਗ ਸਾਹਿਬ ਵਿਖੇ ਪੁੱਜੇਗਾ। ਇਸ ਮੌਕੇ ਅੰਤਿ੍ਰੰਗ ਕਮੇਟੀ ਮੈਂਬਰ ਜਥੇਦਾਰ ਸਤਵਿੰਦਰ ਸਿੰਘ ਟੌਹੜਾ ਨੇ ਕਿਹਾ ਕਿ ਕੋਵਿੰਡ-19 ਦੇ ਚੱਲਦਿਆਂ ਪ੍ਰਸ਼ਾਸਨਿਕ ਹਦਾਇਤਾਂ ਦੀ ਪਾਲਣਾ ਨੂੰ ਵੀ ਯਕੀਨੀ ਬਣਾਇਆ ਜਾ ਰਿਹਾ ਹੈ ਅਤੇ ਪ੍ਰਕਾਸ਼ ਪੁਰਬ ਸਮਾਗਮਾਂ ਨੂੰ ਸੰਕੇਤਕ ਤਰੀਕੇ ਨਾਲ ਸੰਪੂਰਨ ਕੀਤਾ ਜਾਵੇਗਾ। ਇਸ ਮੌਕੇ ਮੈਨੇਜਰ ਕਰਨੈਲ ਸਿੰਘ ਨਾਭਾ ਨੇ ਦੱਸਿਆ ਕਿ ਧਾਰਮਕ ਸਮਾਗਮ ਦੀ ਆਰੰਭਤਾ 29 ਅਪ੍ਰੈਲ ਤੋਂ ਹੋਵੇਗੀ ਅਤੇ 1 ਮਈ ਪ੍ਰਕਾਸ਼ ਪੁਰਬ ਵਾਲੇ ਦਿਨ ਸ੍ਰੀ ਆਖੰਡ ਪਾਠ ਸਾਹਿਬ ਦੇ ਭੋਗ ਪਾਏ ਜਾਣਗੇ ਅਤੇ ਗੁਰਦੁਆਰਾ ਮੋਤੀ ਬਾਗ ਸਾਹਿਬ ਵਿਖੇ 11 ਵਜੇ ਅੰਮਿ੍ਰਤ ਸੰਚਾਰ ਵੀ ਹੋਵੇਗਾ। ਉਨ੍ਹਾਂ ਦੱਸਿਆ ਕਿ ਧਾਰਮਕ ਸਮਾਗਮ ਦੌਰਾਨ ਸੰਤ ਮਹਾਂਪੁਰਸ਼ਾਂ ਤੋਂ ਇਲਾਵਾ ਹਜ਼ੂਰੀ ਰਾਗੀ ਵੀ ਗੁਰਬਾਣੀ ਰਾਹੀਂ ਸੰਗਤਾਂ ਨੂੰ ਨਿਹਾਲ ਕਰਨਗੇ। ਇਸ ਮੌਕੇ ਹੋਰਨਾਂ ਤੋਂ ਇਲਾਵਾ ਸਾਬਕਾ ਅੰਤਿ੍ਰੰਗ ਕਮੇਟੀ ਮੈਂਬਰ ਜਥੇਦਾਰ ਜਰਨੈਲ ਸਿੰਘ ਕਰਤਾਰਪੁਰ, ਬੀਬੀ ਕੁਲਦੀਪ ਕੌਰ ਟੌਹੜਾ, ਅਮਰਪਾਲ ਸਿੰਘ, ਰਣਧੀਰ ਸਿੰਘ ਧੀਰਾ ਅਤੇ ਪ੍ਰਸ਼ਾਸਨਿਕ ਸਟਾਫ ਆਦਿ ਹਾਜ਼ਰ ਸਨ।

Leave a Reply

Your email address will not be published. Required fields are marked *