ਸੀ.ਐਮ. ਸਿਟੀ ’ਚ 14 ਮੌਤਾਂ, 440 ਕੋਵਿਡ ਕੇਸਾਂ ਦੀ ਹੋਈ ਪੁਸ਼ਟੀ !
ਪਟਿਆਲਾ, 26 ਅਪ੍ਰੈਲ (ਅਮਰੀਕਇੰਦਰ ਸਿੰਘ/ਮਧੂਸਾਰ ਬਿਊਰੋ) ਸਿਵਲ ਸਰਜਨ ਡਾ. ਸਤਿੰਦਰ ਸਿੰਘ ਨੇ ਕਿਹਾ ਕਿ ਜਿਲੇ ਵਿੱਚ ਪ੍ਰਾਪਤ 3979 ਦੇ ਕਰੀਬ ਰਿਪੋਰਟਾਂ ਵਿਚੋਂ 440 ਕੋਵਿਡ ਪੋਜੀਟਿਵ ਪਾਏ ਗਏ ਹਨ, ਜਿਸ ਨਾਲ ਜਿਲੇ ਵਿਚ ਪੋਜਟਿਵ ਕੇਸਾਂ ਦੀ ਗਿਣਤੀ 30933 ਹੋ ਗਈ ਹੈ, ਮਿਸ਼ਨ ਫਤਿਹ ਤਹਿਤ ਜਿਲੇ ਦੇ 403 ਹੋਰ ਮਰੀਜ ਕੋਵਿਡ ਤੋਂ ਠੀਕ ਹੋ ਗਏ ਹਨ। ਜਿਸ ਨਾਲ ਜਿਲੇ ਵਿਚ ਕੋਵਿਡ ਤੋਂ ਠੀਕ ਹੋਣ ਵਾਲੇ ਮਰੀਜਾਂ ਦੀ ਗਿਣਤੀ ਹੁਣ 27118 ਹੋ ਗਈ ਹੈ । ਜਿਲੇ ਵਿੱਚ ਇਸ ਸਮੇਂ ਐਕਟਿਵ ਕੇਸਾਂ ਦੀ ਗਿਣਤੀ 3080 ਹੈ। ਜਿਲੇ੍ਹ ਵਿੱਚ 14 ਹੋਰ ਕੋਵਿਡ ਪੋਜਟਿਵ ਮਰੀਜ਼ਾਂ ਦੀ ਮੌਤ ਹੋਣ ਕਾਰਣ ਮੌਤਾਂ ਦੀ ਗਿਣਤੀ 740 ਹੋ ਗਈ ਹੈ। ਜਿਸ ਵਿਚੋਂ ਆਡਿਟ ਦੋਰਾਣ ਪੰਜ ਮੋਤਾਂ ਨਾਨ ਕੋਵਿਡ ਪਾਈਆਂ ਗਈਆਂ ਹਨ।
ਪੋਜਟਿਵ ਆਏ ਕੇਸਾਂ ਬਾਰੇ ਉਹਨਾਂ ਦੱਸਿਆ ਕਿ ਇਹਨਾਂ 440 ਕੇਸਾਂ ਵਿਚੋਂ ਪਟਿਆਲਾ ਸ਼ਹਿਰ ਤੋਂ 215, ਨਾਭਾ ਤੋਂ 39, ਰਾਜਪੁਰਾ ਤੋਂ 66, ਸਮਾਣਾ ਤੋਂ 17, ਬਲਾਕ ਭਾਦਸੋ ਤੋਂ 12, ਬਲਾਕ ਕੌਲੀ ਤੋਂ 23, ਬਲਾਕ ਕਾਲੋਮਾਜਰਾ ਤੋਂ 19, ਬਲਾਕ ਸ਼ੁਤਰਾਣਾ ਤੋਂ 26, ਬਲਾਕ ਹਰਪਾਲਪੁਰ ਤੋਂ 08, ਬਲਾਕ ਦੁਧਣਸਾਧਾਂ ਤੋਂ 15 ਕੋਵਿਡ ਕੇਸ ਰਿਪੋਰਟ ਹੋਏ ਹਨ, ਇਹਨਾਂ ਕੇਸਾਂ ਵਿੱਚੋਂ 43 ਪੋਜਟਿਵ ਕੇਸਾਂ ਦੇ ਸੰਪਰਕ ਵਿੱਚ ਆਉਣ ਅਤੇ 397 ਓ.ਪੀ.ਡੀ. ਵਿੱਚ ਆਏ ਨਵੇਂ ਫੱਲੂ ਅਤੇ ਬਗੈਰ ਫੱਲੂ ਲੱਛਣਾਂ ਵਾਲੇ ਆਏ ਮਰੀਜਾਂ ਦੇ ਲਏ ਸੈਂਪਲਾਂ ਵਿਚੋਂ ਆਏ ਪੋਜਟਿਵ ਮਰੀਜ ਸ਼ਾਮਲ ਹਨ।
ਸਿਹਤ ਵਿਭਾਗ ਦੀਆਂ ਟੀਮਾਂ ਵੱਲੋ ਜਿਲੇ ਵਿੱਚ ਅੱਜ 4115 ਦੇ ਕਰੀਬ ਕੋਵਿਡ ਜਾਂਚ ਲਈ ਸੈਂਪਲ ਲਏ ਗਏ ਹਨ। ਜਿਲ੍ਹੇ ਵਿਚ ਹੁਣ ਤੱਕ ਦੇ ਕੋਵਿਡ ਅਪਡੇਟ ਬਾਰੇ ਜਾਣਕਾਰੀ ਦਿੰਦੇ ਡਾ. ਸਤਿੰਦਰ ਸਿੰਘ ਨੇ ਦੱਸਿਆ ਕਿ ਹੁਣ ਤੱਕ ਜਿਲੇ ਵਿਚ ਕੋਵਿਡ ਜਾਂਚ ਸਬੰਧੀ 5,23470 ਸੈਂਪਲ ਲਏ ਜਾ ਚੁੱਕੇ ਹਨ, ਜਿਹਨਾਂ ਵਿਚੋ ਜਿਲਾ ਪਟਿਆਲਾ ਦੇ 30933 ਕੋਵਿਡ ਪੋਜਟਿਵ, 4,89309 ਨੈਗੇਟਿਵ ਅਤੇ ਲਗਭਗ 2828 ਦੀ ਰਿਪੋਰਟ ਆਉਣੀ ਅਜੇ ਬਾਕੀ ਹੈ।

