ਗੁਰਦੁਆਰਾ ਸੰਤ ਕੰਬਲੀ ਵਾਲਾ ਵਿਖੇ ਪੂਰਨਮਾਸ਼ੀ ਦੇ ਦਿਹਾੜੇ ਮੌਕੇ ਧਾਰਮਕ ਸਮਾਗਮ
ਸੰਤ ਬਾਬਾ ਗੁਰਬਚਨ ਸਿੰਘ ਕਾਲੀ ਕੰਬਲੀ ਵਾਲਿਆਂ ਨੇ ਸਖਸ਼ੀਅਤਾਂ ਨੂੰ ਕੀਤਾ ਸਨਮਾਨਤ
ਪਟਿਆਲਾ 27 ਅਪ੍ਰੈਲ (ਮਧੂਸਾਰ ਬਿਊਰੋ) ਗੁਰਦੁਆਰਾ ਸੰਤ ਕੰਬਲੀ ਵਾਲਾ ਵਿਖੇ ਸੰਤ ਬਾਬਾ ਨਛੱਤਰ ਸਿੰਘ ਕਾਲੀ ਕੰਬਲੀ ਵਾਲਿਆਂ ਦੀ ਯੋਗ ਅਗਵਾਈ ਅਤੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛੱਤਰ ਛਾਇਆ ਹੇਠ ਪੂਰਨਮਾਸ਼ੀ ਦਾ ਦਿਹਾੜਾ ਸੰਗਤਾਂ ਵੱਲੋਂ ਗੁਰੂ ਘਰ ਮੱਥਾ ਟੇਕ ਕੇ ਸ਼ਰਧਾ ਭਾਵਨਾ ਅਤੇ ਉਤਸ਼ਾਹ ਨਾਲ ਮਨਾਇਆ ਗਿਆ। ਇਸ ਮੌਕੇ ਸ੍ਰੀ ਆਖੰਡ ਪਾਠ ਸਾਹਿਬ ਦੇ ਭੋਗ ਪਾਏ। ਧਾਰਮਕ ਸਮਾਗਮ ਦੌਰਾਨ ਸੰਤ ਬਾਬਾ ਅਮਰਜੀਤ ਸਿੰਘ ਸਲਾਹਪੁਰ ਵਾਲੇ, ਮੁੱਖ ਪ੍ਰਬੰਧਕ ਭਾਈ ਗੁਰਦੀਪ ਸਿੰਘ ਕਾਲੀ ਕੰਬਲੀ ਵਾਲਿਆਂ ਵੱਲੋਂ ਸੰਗਤਾਂ ਨੂੰ ਗੁਰਬਾਣੀ ਨਾਲ ਜੋੜਿਆ ਗਿਆ।
ਇਸ ਮੌਕੇ ਸੰਗਤਾਂ ਨੂੰ ਪ੍ਰੇਰਨਾ ਦਿੰਦਿਆਂ ਸੰਤ ਬਾਬਾ ਨਛੱਤਰ ਸਿੰਘ ਕੰਬਲੀ ਵਾਲਿਆਂ ਨੇ ਕਿਹਾ ਕਿ ਇਕ ਪਾਸੇ 400 ਸਾਲਾ ਪ੍ਰਕਾਸ਼ ਪੁਰਬ ਗੁਰਪੁਰਬ ਸ਼ਤਾਬਦੀ ਅਤੇ ਦੂਸਰੇ ਪਾਸੇ ਕਰੋਨਾ ਮਹਾਂਮਾਰੀ ਦਾ ਕਹਿਰ ਸਮੁੱਚੀ ਦੁਨੀਆ ਵਿਚ ਚੱਲ ਰਿਹਾ ਹੈ। ਉਨ੍ਹਾਂ ਪ੍ਰਮਾਤਮਾ ਅੱਗੇ ਅਰਦਾਸ ਕੀਤੀ ਕਿ ਸਮੁੱਚੀ ਮਾਨਵਤਾ ਨੂੰ ਕੇਵਲ ਤੇ ਕੇਵਲ ਸ਼ਬਦ ਗੁਰੂ ਦਾ ਓਟ ਆਸਰਾ ਰਾਹੀਂ ਨਿਜ਼ਾਤ ਦਿਵਾਈ ਜਾ ਸਕਦੀ ਹੈ। ਉਨ੍ਹਾਂ ਕਿਹਾ ਕਿ ਗੁਰੂ ਸਾਹਿਬ ਨੇ ਸਰਬੱਤ ਦੇ ਕਲਿਆਣ ਲਈ ਹਮੇਸ਼ਾ ਸੰਗਤ ਦਾ ਮਾਰਗ ਦਰਸ਼ਨ ਕੀਤਾ। ਉਨ੍ਹਾਂ ਕਿਹਾ ਕਿ ਮਹਾਂਮਾਰੀ ਤੋਂ ਨਿਜ਼ਾਤ ਲਈ ਗੁਰੂ ਸਾਹਿਬ ਅੱਗੇ ਅਰਦਾਸ ਅਤੇ ਨਾਮ ਸਿਮਰਨ ਰਾਹੀਂ ਮਨੁੱਖਤਾ ਦਾ ਉਦਾਰ ਹੋ ਸਕਦਾ ਹੈ। ਧਾਰਮਕ ਸਮਾਗਮ ਦੌਰਾਨ ਸੰਤ ਬਾਬਾ ਨਛੱਤਰ ਸਿੰਘ ਕਾਲੀ ਕੰਬਲੀ ਵਾਲਿਆਂ ਨੇ ਪੁੱਜੀਆਂ ਸਖਸ਼ੀਅਤਾਂ ’ਚ ਭਾਈ ਗੁਰਮੀਤ ਸਿੰਘ ਬਿੱਟੂ ਸਾਬਕਾ ਸਰਪੰਚ ਸਲੇਮਪੁਰ, ਅਮਰਜੀਤ ਸਿੰਘ ਯੂ.ਐਸਏ ਵਾਲਿਆਂ ਨੂੰ ਸਨਮਾਨਤ ਵੀ ਕੀਤਾ। ਇਸ ਮੌਕੇ ਮੁੱਖ ਪ੍ਰਬੰਧਕ ਭਾਈ ਗੁਰਦੀਪ ਸਿੰਘ ਨੇ ਪੁੱਜੀਆਂ ਸਖਸ਼ੀਅਤਾਂ ਅਤੇ ਸੰਗਤਾਂ ਦਾ ਗੁਰੂ ਘਰ ਦੀਆਂ ਖੁਸ਼ੀਆਂ ੍ਰਪ੍ਰਾਪਤ ਕਰਨ ਵਾਲਿੀਆਂ ਦਾ ਧੰਨਵਾਦ ਕੀਤਾ। ਇਸ ਮੌਕੇ ਹੋਰਨਾਂ ਤੋਂ ਇਲਾਵਾ ਮਲਕੀਤ ਸਿੰਘ ਖੰਨਾ, ਪਰਮਜੀਤ ਸਿੰਘ, ਸੁਰਜੀਤ ਸਿੰਘ ਵਾਲਿਆਂ ਨੇ ਵੀ ਸ਼ਿਰਕਤ ਕੀਤੀ। ਇਸ ਮੌਕੇ ਭਾਈ ਗੁਰਦੀਪ ਸਿੰਘ ਨੇ ਦੱਸਿਆ ਕਿ ਗੁਰਦੁਆਰਾ ਸਾਹਿਬ ਕੰਬਲੀ ਵਾਲਾ ਵਿਖੇ ਸੁਖਮਨੀ ਸੇਵਾ ਸੁਸਾਇਟੀ ਦੀ ਪ੍ਰਧਾਨ ਬੀਬੀ ਨਰਿੰੰਦਰ ਕੌਰ ਸਦੀਵੀ ਵਿਛੋੜੇ ’ਤੇ ਪ੍ਰਮਾਤਮਾ ਅੱਗੇ ਅਰਦਾਸ ਕੀਤੀ ਕਿ ਗੁਰੂ ਸਾਹਿਬ ਵਿਛੜੀ ਆਤਮਾ ਨੂੰ ਆਪਣੇ ਚਰਨਾਂ ’ਚ ਨਿਵਾਸ ਬਖਸ਼ਣ ਅਤੇ ਪਰਿਵਾਰ ਨੂੰ ਭਾਣਾ ਮੰਨਣ ਦਾ ਬਲ ਪ੍ਰਦਾਨ ਕਰਨ। ਉਨ੍ਹਾਂ ਦੱਸਿਆ ਕਿ ਬੀਬੀ ਨਰਿੰਦਰ ਕੌਰ ਦੀ ਅੰਤਿਮ ਅਰਦਾਸ ਗੁਰਦੁਆਰਾ ਸੰਤ ਕੰਬਲੀ ਵਾਲਾ ਵਿਖੇ 30 ਅਪ੍ਰੈਲ ਨੂੰ ਹੋਵੇਗੀ।

