ਏਡਿਡ ਸਕੂਲ ਪ੍ਰੋਗਰੈਸਿਵ ਫਰੰਟ ਨੇ ਸਿੱਖਿਆ ਸਕੱਤਰ ਦੇ ਖਿਲਾਫ਼ ਖੋਲ੍ਹਿਆ ਮੋਰਚਾ
ਸਿੱਖਿਆ ਸਕੱਤਰ ਦੀਆਂ ਗਲਤ ਨੀਤੀਆਂ ਦਾ ਸ਼ਿਕਾਰ ਹੋ ਰਹੇ ਏਡਿਡ ਸਕੂਲਾਂ ਦੇ ਵਿਦਿਆਰਥੀਆਂ : ਬਰਾੜ
ਨਵਾਂ ਸੈਸ਼ਨ ਸ਼ੁਰੂ, ਸਹੂਲਤਾਂ ਤੋਂ ਵਾਂਝੇ ਹੋਏ ਵਿਦਿਆਰਥੀ, ਫੈਚ ਸਹੂਲਤ ਹੋਵੇ ਬੰਦ
ਪਟਿਆਲਾ 28 ਅਪ੍ਰੈਲ (ਅਮਰੀਕਇੰਦਰ ਸਿੰਘ/ਮਧੂਸਾਰ ਬਿਊਰੋ)ਗੌਰਮਿੰਟ ਏਡਿਡ ਸਕੂਲਜ਼ ਪ੍ਰੋਗਰੈਸਿਵ ਫਰੰਟ ਪੰਜਾਬ ਨੇ ਸਿੱਖਿਆ ਸਕੱਤਰ ਿਸ਼ਨ ਕੁਮਾਰ ਖਿਲਾਫ਼ ਮੋਰਚਾ ਖੋਲ੍ਹਦਿਆਂ ਐਲਾਨ ਕੀਤਾ ਕਿ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਨੂੰ ਦਿੱਤੀਆਂ ਜਾਣ ਵਾਲੀਆਂ ਸਾਰੀਆਂ ਸਹੂਲਤਾਂ ਬਿਨਾਂ ਕਿਸੇ ਵਿਤਕਰੇ ਦੇ ਏਡਿਡ ਸਕੂਲਾਂ ਦੇ ਵਿਦਿਆਰਥੀਆਂ ਨੂੰ ਸਮੇਂ ਸਿਰ ਮੁਹੱਈਆ ਕਰਵਾਈਆਂ ਜਾਣ।
ਫਰੰਟ ਆਗੂਆਂ ਨੇ ਸਰਕਾਰ ਅਤੇ ਸਿੱਖਿਆ ਵਿਭਾਗ ਖਿਲਾਫ਼ ਰੋਸ ਦਰਜ ਕਰਦਿਆਂ ਕਿਹਾ ਕਿ ਇਕ ਪਾਸੇ ਸਰਕਾਰ ਬੱਚਿਆਂ ਨੂੰ ਸਰਕਾਰੀ ਸਕੂਲਾਂ ’ਚ ਲਿਆਉਣ ਦੇ ਦਾਅਵੇ ਕਰ ਰਹੀ ਹੈ, ਦੂਜੇ ਪਾਸੇ ਏਡਿਡ ਸਕੂਲਾਂ ਵਿਚ ਵਿਦਿਆਰਥੀਆਂ ਨੂੰ ਬੁਨਿਆਦੀ ਸਹੂਲਤਾਂ ਤੋਂ ਸੱਖਣਾ ਕੀਤਾ ਜਾ ਰਿਹਾ ਹੈ। ਫਰੰਟ ਦੇ ਪ੍ਰਧਾਨ ਉਪਜੀਤ ਸਿੰਘ ਬਰਾੜ ਨੇ ਕਿਹਾ ਕਿ ਨਵੇਂ ਸੈਸ਼ਨ ਸਕੂਲਾਂ ਦਾ ਸ਼ੁਰੂ ਹੋ ਚੁੱਕਿਆ ਹੈ, ਪ੍ਰੰਤੂ ਅਜੇ ਤੱਕ ਏਡਿਡ ਸਕੂਲਾਂ ਦੇ ਵਿਚ ਕਿਤਾਬਾਂ, ਵਰਦੀਆਂ, ਸਾਇਕਲ, ਮੋਬਾਇਲ ਆਦਿ ਵਿਦਿਆਰਥੀਆਂ ਨੂੰ ਮੁਹੱਈਆ ਨਹੀਂ ਕੀਤੇ ਜਾ ਸਕੇ। ਉਨ੍ਹਾਂ ਕਿਹਾ ਕਿ ਸਿੱਖਿਆ ਸਕੱਤਰ ਿਸ਼ਨ ਕੁਮਾਰ ਦੀਆਂ ਗਲਤ ਅਤੇ ਮਾਰੂ ਨੀਤੀਆਂ ਕਾਰਨ ਅੱਜ ਏਡਿਡ ਸਕੂਲਾਂ ਦੀ ਹੋਂਦ ਨੂੰ ਖ਼ਤਰਾ ਪੈਦਾ ਹੋ ਗਿਆ ਹੈ। ਉਨ੍ਹਾਂ ਕਿਹਾ ਕਿ ਏਡਿਡ ਸਕੂਲਾਂ ਦੇ ਵਿਦਿਆਰਥੀਆਂ ਨੂੰ ਕਿਤਾਬਾਂ ਸਰਕਾਰੀ ਸਕੂਲਾਂ ਨੂੰ ਦੇਣ ਉਪਰੰਤ ਉਦੋਂ ਦਿੱਤੀਆਂ ਜਦੋਂ ਕਿਤਾਬਾਂ ਬਚ ਜਾਣ। ਉਪਜੀਤ ਸਿੰਘ ਬਰਾੜ ਨੇ ਕਿਹਾ ਕਿ ਏਡਿਡ ਸਕੂਲਾਂ ਨਾਲ ਕੀਤੀ ਜਾ ਰਹੀ ਵਿਤਕਰੇਬਾਜ਼ੀ ਨੂੰ ਲੈ ਕੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਮੰਗ ਪੱਤਰ ਭੇਜ ਕੇ ਮੰਗ ਕੀਤੀ ਗਈ ਹੈ ਕਿ ਏਡਿਡ ਸਕੂਲਾਂ ਦੇ ਵਿਦਿਆਰਥੀਆਂ ਨਾਲ ਪੱਖਪਾਤ ਨਾ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਏਡਿ ਸਕੂਲਾਂ ਵਿਚ ਪੜ੍ਹ ਰਹੇ ਪਹਿਲੀ ਤੋਂ ਬਾਹਰਵੀਂ ਤੱਕ ਦੇ ਵਿਦਿਆਰਥੀਆਂ ਨੂੰ ਵੀ ਸਰਕਾਰੀ ਸਕੂਲਾਂ ਵਾਂਗ ਵਰਦੀਆਂ, ਸਾਇਕਲ, ਵਿੱਦਿਅਕ ਟੂਰਾਂ ਲਈ ਗ੍ਰਾਂਟ ਜਾਂ ਹੋਰ ਸਹੂਲਤਾਂ ਇਨ ਬਿਨ ਅਤੇ ਸਮੇਂ ਸਿਰ ਦਿੱਤੀਆਂ ਜਾਣ ਅਤੇ ਮੋਬਾਇਲ ਅਤੇ ਲੈਪਟਾਪ ਵੀ ਮੁਹੱਈਆ ਕੀਤੇ ਜਾਣ।
ਫਰੰਟ ਆਗੂਆਂ ਨੇ ਕਿਹਾ ਕਿ ਸਰਕਾਰੀ ਸਕੂਲਾਂ ਨੂੰ ਕਿਸੇ ਵੀ ਸਕੂਲ ਦੇ ਵਿਦਿਆਰਥੀਆਂ ਨੂੰ ਆਪਣੇ ਤੌਰ ’ਤੇ ਹੀ ਦਾਖਲ ਕਰਨ (ਫੈਚ ਕਰਨ) ਦੀ ਸਹੂਲਤ ਬੰਦ ਕੀਤਾ ਜਾਵੇ ਕਿਉਂਕਿ ਕਈ ਸਕੂਲ ਆਪਣੇ ਤੌਰ ’ਤੇ ਹੀ ਬਿਨਾਂ ਮਾਤਾ ਪਿਤਾ ਦੀ ਇਜ਼ਾਜਤ ਦੂਜੇ ਸਕੂਲਾਂ ਦੇ ਵਿਦਿਆਰਥੀਆਂ ਨੂੰ ਆਪਣੇ ਸਕੂਲਾਂ ਵਿਚ ਦਾਖਲ ਕਰ ਲੈਂਦੇ, ਜਿਸ ਨਾਲ ਸਕੂਲਾਂ ਵਿਚ ਆਪਸੀ ਵਿਤਕਰਾ ਪੈਦਾ ਹੋ ਰਿਹਾ ਹੈ। ਪ੍ਰਧਾਨ ਉਪਜੀਤ ਸਿੰਘ ਬਰਾੜ ਨੇ ਕਿਹਾ ਕਿ ਏਡਿਡ ਸਕੂਲਾਂ ਵਿਚ 2004 ਤੋਂ ਬਾਅਦ ਕੋਈ ਭਰਤੀ ਨਹੀਂ ਹੋਈ, ਜਿਸ ਕਰਕੇ ਲੱਖਾਂ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ ਵਿਚ ਪਿਆ ਹੋਇਆ ਹੈ ਇਸ ਲਈ ਸਕੂਲਾਂ ਵਿਚ ਅਧਿਆਪਕਾਂ ਅਤੇ ਮੁਲਾਜ਼ਮਾਂ ਦੀਭਰਤੀ ਕੀਤੀ ਜਾਵੇ। ਉਨ੍ਹਾਂ ਚਿਤਾਵਨੀ ਦਿੱਤੀ ਕਿ ਜੇ ਸਰਕਾਰ ਅਤੇ ਸਿੱਖਿਆ ਸਕੱਤਰ ਨੇ ਸਾਡੀਆਂ ਮੰਗਾਂ ਪ੍ਰਵਾਨ ਨਾ ਕੀਤੀਆਂ ਤਾਂ ਲੋਕਤੰਤਰਕ ਤਰੀਕੇ ਨਾਲ ਸੰਘਰਸ਼ ਦਾ ਬਿਗੁਲ ਵਜਾਇਆ ਜਾਵੇਗਾ। ਇਸ ਮੌਕੇ ਹੋਰਨਾਂ ਤੋਂ ਇਲਾਵਾ ਹਰਦੇਵ ਸਿੰਘ, ਆਸਾ ਸਿੰਘ, ਪਰਦੀਪ ਕੁਮਾਰ, ਗੁਰਦੀਸ਼ ਸਿੰਘ, ਵਿਸ਼ਾਲ, ਜਸਵਿੰਦਰ ਸਿੰਘ ਰੰਧਾਵਾ ਆਦਿ ਹਾਜ਼ਰ ਸਨ।

