ਪੰਜਾਬਪਟਿਆਲਾ

ਕੋਵਿੰਡ-19 ਦੇ ਚੱਲਦਿਆਂ ਸਜਾਇਆ ਜਾਣ ਵਾਲਾ ਨਗਰ ਕੀਰਤਨ ਸੰਕੋਚਿਆ

ਸ਼ੋ੍ਰਮਣੀ ਕਮੇਟੀ ਮੈਂਬਰਾਂ ਅਤੇ ਧਾਰਮਕ ਜਥੇਬੰਦੀਆਂ ਨੇ ਸਰਬਸੰਮਤੀ ਨਾਲ ਲਿਆ ਫੈਸਲਾ
ਪਟਿਆਲਾ 28 ਅਪ੍ਰੈਲ (ਅਮਰੀਕਇੰਦਰ ਸਿੰਘ/ਮਧੂਸਾਰ ਬਿਊਰੋ) ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ 400 ਸਾਲਾ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਗੁਰਦੁਆਰਾ ਸ੍ਰੀ ਦੂਖਨਿਵਾਰਨ ਸਾਹਿਬ ਤੋਂ ਸਜਾਇਆ ਜਾਣ ਵਾਲਾ ਨਗਰ ਕੀਰਤਨ ਕੋਵਿੰਡ-19 ਦੇ ਚੱਲਦਿਆਂ ਸੰਕੋਚਿਆ ਗਿਆ ਹੈ। ਇਹ ਫੈਸਲਾ ਅੱਜ ਅੰਤਿ੍ਰੰਗ ਕਮੇਟੀ ਮੈਂਬਰ ਜਥੇਦਾਰ ਸਤਵਿੰਦਰ ਸਿੰਘ ਟੌਹੜਾ, ਅੰਤਿ੍ਰੰਗ ਕਮੇਟੀ ਮੈਂਬਰ ਗੁਰਤੇਜ ਸਿੰਘ ਕਾਉਣੀ, ਜਥੇਦਾਰ ਜਰਨੈਲ ਸਿੰਘ ਕਰਤਾਰਪੁਰ ਅਤੇ ਸ਼ਹਿਰ ਦੀਆਂ ਸਿੱਖ ਸਭਾਵਾਂ, ਸੁਸਾਇਟੀਆਂ ਅਤੇ ਧਾਰਮਕ ਜਥਬੰਦੀਆਂ ਦੇ ਨੁਮਾਇੰਦਿਆਂ ਦਰਮਿਆਨ ਕੀਤੀ ਗਈ ਮੀਟਿੰਗ ਵਿਚ ਲਿਆ ਗਿਆ ਹੈ।

ਇਸ ਮੌਕੇ ਗੱਲਬਾਤ ਕਰਦਿਆਂ ਅੰਤਿੰ੍ਰਗ ਕਮੇਟੀ ਮੈਂਬਰ ਜਥੇਦਾਰ ਸਤਵਿੰਦਰ ਸਿੰਘ ਟੌਹੜਾ ਨੇ ਕਿਹਾ ਕਿ ਸ਼ੋ੍ਰਮਣੀ ਕਮੇਟੀ ਪ੍ਰਧਾਨ ਬੀਬੀ ਜਗੀਰ ਕੌਰ ਦੀ ਯੋਗ ਅਗਵਾਈ ’ਚ 400 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਵੱਖ ਵੱਖ ਥਾਵਾਂ ’ਤੇ ਕੀਤੇ ਜਾਣ ਵਾਲਾ ਧਾਰਮਕ ਸਮਾਗਮਾਂ ਨੂੰ ਕਰੋਨਾ ਮਹਾਂਮਾਰੀ ਕਾਰਨ ਸੰਕੋਚ ਲਿਆ ਗਿਆ ਹੈ, ਜਿਸ ਦੇ ਚੱਲਦਿਆਂ ਗੁਰਦੁਆਰਾ ਸ੍ਰੀ ਦੂਖਨਿਵਾਰਨ ਸਾਹਿਬ ਤੋਂ ਸਵੇਰੇ 29 ਅਪ੍ਰੈਲ ਨੂੰ ਗੁਰਦੁਆਰਾ ਸ੍ਰੀ ਮੋਤੀ ਬਾਗ ਸਾਹਿਬ ਤੱਕ ਸਜਾਇਆ ਜਾਣ ਵਾਲਾ ਨਗਰ ਕੀਰਤਨ ਵੀ ਸੰਕੋਚ ਲਿਆ ਗਿਆ ਹੈ। ਉਨ੍ਹਾਂ ਦੱਸਿਆ ਕਿ ਇਹ ਫੈਸਲਾ ਕੋਵਿੰਡ-19 ਦੇ ਚੱਲਦਿਆਂ ਅਤੇ ਸੰਗਤਾਂ ਦੀ ਸਿਹਤ ਨੂੰ ਮੁੱਖ ਰੱਖਕੇ ਸ਼ਹਿਰ ਦੀਆਂ ਧਾਰਮਕ ਜਥੇਬੰਦੀਆਂ ਨਾਲ ਵਿਚਾਰ ਵਟਾਂਦਰੇ ਤੋਂ ਬਾਅਦ ਕੀਤਾ ਹੈ। ਇਸ ਮੌਕੇ ਹੈਡ ਗ੍ਰੰਥੀ ਭਾਈ ਪ੍ਰਨਾਮ ਸਿੰਘ ਨੇ ਦੱਸਿਆ ਕਿ ਨਗਰ ਕੀਰਤਨ ਤੋਂ ਇਲਾਵਾ ਗੁਰਦੁਆਰਾ ਸ੍ਰੀ ਮੋਤੀ ਬਾਗ ਸਾਹਿਬ ਵਿਖੇ ਹੋਣ ਵਾਲੇ ਧਾਰਮਕ ਸਮਾਗਮ ਵੀ ਗੁਰਦੁਆਰਾ ਸਾਹਿਬ ਅੰਦਰ ਸੰਕੇਤਕ ਰੂਪ ਵਿਚ ਆਯੋਜਿਤ ਹੋਣਗੇ। ਉਨ੍ਹਾਂ ਅਪੀਲ ਕਰਦਿਆਂ ਕਿਹਾ ਕਿ ਕਰੋਨਾ ਕਹਿਰ ਦੇ ਚੱਲਦਿਆਂ ਸੰਗਤਾਂ ਵੱਡੇ ਇਕੱਠ ਕਰਨ ਤੋਂ ਗੁਰੇਜ਼। ਉਨ੍ਹਾਂ ਕਿਹਾ ਕਿ ਪ੍ਰਸ਼ਾਸਨਿਕ ਅਤੇ ਸਰਕਾਰ ਦੀਆਂ ਗਾਈਡਨੈਂਸ ਦੇ ਚੱਲਦਿਆਂ ਧਾਰਮਕ ਸਮਾਗਮ ਸੰਕੇਤਕ ਰੂਪ ਕੀਤੇ ਜਾਣਗੇ। ਇਸ ਮੌਕੇ ਹੋਰਨਾਂ ਤੋਂ ਇਲਾਵਾ ਸਿੱਖਿਆ ਸਕੱਤਰ ਸੁਖਮਿੰਦਰ ਸਿੰਘ, ਮੈਨੇਜਰ ਕਰਨੈਲ ਸਿੰਘ ਨਾਭਾ, ਅਮਰਪਾਲ ਸਿੰਘ, ਪ੍ਰਧਾਨ ਹਰਬੰਸ ਸਿੰਘ ਲੰਗ, ਕੰਵਲਜੀਤ ਸਿੰਘ ਗੋਨਾ, ਪ੍ਰਧਾਨ ਪ੍ਰੇਮ ਸਿੰਘ, ਤਰਲੋਕ ਸਿੰਘ ਤੋਰਾ, ਐਡਵੋਕੇਟ ਪਰਮਿੰਦਰ ਸਿੰਘ ਡਾਲਰ  ਆਦਿ ਹਾਜ਼ਰ ਸਨ।    

Leave a Reply

Your email address will not be published. Required fields are marked *