ਪੰਜਾਬ

ਮੰਡੀਆਂ ਵਿਚ 8400 ਤੋਂ ਵੱਧ ਵਿਅਕਤੀਆਂ ਨੂੰ ਕੋਵਿਡ ਤੋਂ ਬਚਾਅ ਦਾ ਟੀਕਾ ਲਾਇਆ : ਲਾਲ ਸਿੰਘ

ਚੰਡੀਗੜ੍ਹ, 29 ਅਪ੍ਰੈਲ (ਮਧੂਸਾਰ ਬਿਊਰੋ) ਕੋਵਿਡ-19 ਦਰਮਿਆਨ ਕਣਕ ਦੀ ਚੱਲ ਰਹੀ ਖਰੀਦ ਦੌਰਾਨ ਕਿਸਾਨਾਂ, ਆੜ੍ਹਤੀਆਂ, ਮਜਦੂਰਾਂ ਅਤੇ ਹੋਰ ਸਾਰੀਆਂ ਧਿਰਾਂ ਦੀ ਸਿਹਤਯਾਬੀ ਨੂੰ ਯਕੀਨੀ ਬਣਾਉਣ ਲਈ ਪੰਜਾਬ ਸਰਕਾਰ ਨੇ ਸੂਬਾ ਭਰ ਵਿਚ ਅਨਾਜ ਮੰਡੀਆਂ ਵਿਚ ਲਾਏ ਗਏ ਵਿਸ਼ੇਸ਼ ਟੀਕਾਕਰਨ ਕੈਂਪਾਂ ਦੌਰਾਨ ਹੁਣ ਤੱਕ 8400 ਤੋਂ ਵੱਧ ਵਿਅਕਤੀਆਂ ਨੂੰ ਕੋਵਿਡ ਤੋਂ ਬਚਾਅ ਦਾ ਟੀਕਾ ਲਾਇਆ ਗਿਆ।

ਜਾਣਕਾਰੀ ਦਿੰਦੇ ਹੋਏ ਪੰਜਾਬ ਮੰਡੀ ਬੋਰਡ ਦੇ ਚੇਅਰਮੈਨ ਲਾਲ ਸਿੰਘ ਨੇ ਦੱਸਿਆ ਕਿ ਸੂਬੇ ਵਿਚ ਸਾਰੀਆਂ 154 ਮਾਰਕੀਟ ਕਮੇਟੀਆਂ ਵਿਚ ਕੋਵਿਡ ਟੀਕਾਕਰਨ ਕੈਂਪ ਸਥਾਪਤ ਕੀਤੇ ਗਏ ਤਾਂ ਕਿ ਮੌਜੂਦਾ ਹਾੜ੍ਹੀ ਸੀਜਨ ਦੌਰਾਨ ਮੰਡੀਆਂ ਵਿਚ ਆਉਣ ਵਾਲੇ 45 ਸਾਲ ਤੋਂ ਵੱਧ ਉਮਰ ਦੇ ਵਿਅਕਤੀ ਟੀਕਾ ਲਵਾ ਸਕਣ।
ਉਨ੍ਹਾਂ ਅੱਗੇ ਦੱਸਿਆ ਕਿ ਸੂਬਾ ਭਰ ਦੀਆਂ ਮੰਡੀਆਂ ਵਿਚ ਕਿਸਾਨਾਂ, ਆੜ੍ਹਤੀਆਂ, ਮਜਦੂਰਾਂ, ਖਰੀਦ ਏਜੰਸੀਆਂ ਦੇ ਮੁਲਾਜਮਾਂ ਅਤੇ ਹੋਰ ਧਿਰਾਂ ਸਮੇਤ 8402 ਯੋਗ ਵਿਅਕਤੀਆ ਨੂੰ ਹੁਣ ਤੱਕ ਕੋਵਿਡ ਤੋਂ ਬਚਾਅ ਦਾ ਟੀਕਾ ਲੱਗ ਚੁੱਕਾ ਹੈ। ਹਾੜ੍ਹੀ ਸੀਜਨ ਦੌਰਾਨ ਟੀਕਾਕਰਨ ਮੁਹਿੰਮ ਵਿਚ ਪਟਿਆਲਾ ਮੋਹਰੀ ਚੱਲ ਰਿਹਾ ਹੈ ਜਦਕਿ ਇਸ ਤੋਂ ਬਾਅਦ ਫਿਰੋਜਪੁਰ ਅਤੇ ਜਲੰਧਰ ਸ਼ਾਮਲ ਹਨ।
ਕਣਕ ਦੀ ਖਰੀਦ ਸੰਬੰਧੀ ਸ?ਿਕਾਇਤਾਂ ਅਤੇ ਮੁੱਦਿਆਂ ਦੇ ਤੁਰੰਤ ਨਿਪਟਾਰੇ ਨੂੰ ਯਕੀਨੀ ਬਣਾਉਂਦਿਆਂ ਪੰਜਾਬ ਮੰਡੀ ਬੋਰਡ ਵੱਲੋਂ ਸਥਾਪਤ ਸਟੇਟ ਕੰਟਰੋਲ ਰੂਮ ਨੇ ਕਿਸਾਨਾਂ ਦੀ ਸੰਤੁਸ਼ਟੀ ਲਈ ਹੁਣ ਤੱਕ ਕਣਕ ਦੀ ਖਰੀਦ ਨਾਲ ਸਬੰਧਤ ਸਾਰੀਆਂ 746 ਟੈਲੀਫੋਨਿਕ ਸ?ਿਕਾਇਤਾਂ / ਮਸਲਿਆਂ ਦਾ ਪ੍ਰਭਾਵਸ਼ਾਲੀ ਢੰਗ ਨਾਲ ਹੱਲ ਕੀਤਾ ਹੈ।
ਮੰਡੀ ਬੋਰਡ ਦੇ ਕੰਟਰੋਲ ਰੂਮ ਦਾ ਦੌਰਾ ਕਰਦਿਆਂ ਚੇਅਰਮੈਨ ਨੇ ਕਿਹਾ ਕਿ ਕੋਵਿਡ-19 ਦੇ ਇਸ ਮੁਸਕਲ ਸਮੇ ਦੌਰਾਨ ਕਣਕ ਦੀ ਖਰੀਦ ਨਾਲ ਜੁੜੀਆਂ ਸਮੱਸਿਆਵਾਂ ਅਤੇ ਸ?ਿਕਾਇਤਾਂ ਨੂੰ ਤੁਰੰਤ ਹੱਲ ਕਰਨ ਲਈ ਕੰਟਰੋਲ ਰੂਮ ਦੇ ਅਧਿਕਾਰੀਆਂ/ਕਰਮਚਾਰੀਆਂ ਨੂੰ ਵਿਸਥਾਰਤ ਨਿਰਦੇਸ ਜਾਰੀ ਕੀਤੇ ਗਏ ਹਨ। ਉਨ੍ਹਾਂ ਕਿਹਾ ਕਿ ਜੇਕਰ ਕਿਸੇ ਵੀ ਕਿਸਾਨ ਜਾਂ ਕਿਸੇ ਹੋਰ ਭਾਈਵਾਲ ਨੂੰ ਖਰੀਦ ਕਾਰਜਾਂ ਵਿੱਚ ਕੋਈ ਮੁਸਕਲ ਪੇਸ ਆਉਂਦੀ ਹੈ ਤਾਂ ਸਬੰਧਤ ਜ?ਿਲ੍ਹਿਆਂ ਲਈ ਦਿੱਤੇ ਗਏ ਕੰਟਰੋਲ ਰੂਮ ਨੰਬਰ ‘ਤੇ ਸੰਪਰਕ ਕੀਤਾ ਜਾ ਸਕਦਾ ਹੈ।

Leave a Reply

Your email address will not be published. Required fields are marked *