ਦੇਸ਼-ਵਿਦੇਸ਼ਪੰਜਾਬ

ਦੇਸ਼ ’ਚ ਇਕ ਦਿਨ ’ਚ ਆਏ 3.79 ਲੱਖ ਨਵੇਂ ਮਾਮਲੇ !

ਨਵੀਂ ਦਿੱਲੀ 29 ਅਪ੍ਰੈਲ (ਮਧੂਸਾਰ ਬਿਊਰੋ) ਭਾਰਤ ’ਚ ਕੋਰੋਨਾ ਵਾਇਰਸ ਦੀ ਦੂਜੀ ਲਹਿਰ ਭਿਆਨਕ ਰੂਪ ਧਾਰਨ ਕਰ ਚੁੱਕੀ ਹੈ। ਹੁਣ ਹਰ ਦਿਨ ਜਿੱਥੇ ਮਾਮਲੇ ਵੱਧ ਰਹੇ ਹਨ, ਉੱਥੇ ਹੀ ਮੌਤਾਂ ਦਾ ਅੰਕੜਾ ਵੀ ਤੇਜ਼ੀ ਨਾਲ ਵਧਣ ਲੱਗਿਆ ਹੈ। ਵੀਰਵਾਰ ਨੂੰ ਵੀ ਭਾਰਤ ’ਚ ਰਿਕਾਰਡ ਮਾਮਲੇ ਦਰਜ ਕੀਤੇ ਗਏ ਹਨ। ਪਿਛਲੇ 24 ਘੰਟਿਆਂ ’ਚ ਵਾਇਰਸ ਦੇ ਰਿਕਾਰਡ 3,79,257 ਮਾਮਲੇ ਦਰਜ ਕੀਤੇ ਗਏ ਹਨ, ਜਿਸ ਤੋਂ ਬਾਅਦ ਕੁੱਲ ਮਾਮਲੇ 1,83,76,524 ਹੋ ਗਏ ਹਨ।

ਕੇਂਦਰੀ ਸਿਹਤ ਮੰਤਰਾਲਾ ਦੇ ਅੰਕੜਿਆਂ ਮੁਤਾਬਕ ਇਲਾਜ ਅਧੀਨ ਮਰੀਜ਼ਾਂ ਦੀ ਗਿਣਤੀ 30 ਲੱਖ ਦੇ ਪਾਰ ਪਹੁੰਚ ਗਈ ਹੈ। ਅੰਕੜਿਆਂ ਮੁਤਾਬਕ ਇਕ ਦਿਨ ਵਿਚ 3,645 ਲੋਕਾਂ ਦੀ ਮੌਤ ਹੋਣ ਮਗਰੋਂ ਇਸ ਭਿਆਨਕ ਮਹਾਮਾਰੀ ਦੇ ਮਿ੍ਰਤਕਾਂ ਦੀ ਗਿਣਤੀ 2,04,832 ਹੋ ਗਈ ਹੈ। ਅੰਕੜਿਆਂ ਮੁਤਾਬਕ ਬੀਮਾਰੀ ਤੋਂ ਸਿਹਤਮੰਦ ਹੋਣ ਵਾਲੇ ਲੋਕਾਂ ਦੀ ਗਿਣਤੀ 1,50,86,878 ਹੋ ਗਈ ਹੈ। ਜੇਕਰ ਟੀਕਾਕਰਨ ਦੀ ਗੱਲ ਕੀਤੀ ਜਾਵੇ ਤਾਂ ਹੁਣ ਤੱਕ ਕੁੱਲ 15,00,20,648 ਲੋਕਾਂ ਨੂੰ ਕੋਰੋਨਾ ਵੈਕਸੀਨ ਲੱਗ ਚੁੱਕੀ ਹੈ।
ਦੇਸ਼ ’ਚ ਕੋਰੋਨਾ ਦਾ ਕੋਹਰਾਮ ਕਿੰਨੀ ਤੇਜ਼ੀ ਨਾਲ ਵੱਧ ਰਿਹਾ ਹੈ, ਇਸ ਦਾ ਅੰਦਾਜ਼ਾ ਅੰਕੜੇ ਬਿਆਨ ਕਰ ਰਹੇ ਹਨ। ਪਿਛਲੇ ਕਰੀਬ 10 ਦਿਨਾਂ ਤੋਂ ਦੇਸ਼ ਵਿਚ ਰੋਜ਼ਾਨਾ 3 ਲੱਖ ਤੋਂ ਜ਼ਿਆਦਾ ਕੇਸ ਦਰਜ ਕੀਤੇ ਜਾ ਰਹੇ ਹਨ, ਜੋ ਕਿ ਵੱਡੀ ਚਿੰਤਾ ਦਾ ਵਿਸ਼ਾ ਹੈ। ਹੁਣ ਮੌਤਾਂ ਦਾ ਅੰਕੜਾ ਵੀ 3 ਹਜ਼ਾਰ ਦੇ ਪਾਰ ਆ ਰਿਹਾ ਹੈ, ਲਗਾਤਾਰ ਤੀਜਾ ਦਿਨ ਹੈ, ਜਦੋਂ ਦੇਸ਼ ਵਿਚ 3 ਹਜ਼ਾਰ ਤੋਂ ਵੱਧ ਮੌਤਾਂ ਦਰਜ ਕੀਤੀਆਂ ਗਈਆਂ ਹਨ। ਕਈ ਸੂਬਿਆਂ ’ਚ ਕੋਰੋਨਾ ਦੀ ਸਥਿਤੀ ਭਿਆਨਕ ਹੁੰਦੀ ਨਜ਼ਰ ਆ ਰਹੀ ਹੈ, ਜਿਸ ਦਾ ਅਸਰ ਮਹਾਰਾਸ਼ਟਰ ਅਤੇ ਦਿੱਲੀ ’ਚ ਦਿੱਸ ਰਿਹਾ ਹੈ। ਮਹਾਰਾਸ਼ਟਰ ਵਿਚ ਬੀਤੇ ਦਿਨ 60 ਹਜ਼ਾਰ ਤੋਂ ਵੱਧ ਨਵੇਂ ਕੇਸ ਦਰਜ ਕੀਤੇ ਗਏ ਹਨ ਅਤੇ 1000 ਦੇ ਕਰੀਬ ਮੌਤਾਂ ਦਰਜ ਕੀਤੀਆਂ ਗਈਆਂ ਹਨ। ਜੇਕਰ ਗੱਲ ਦਿੱਲੀ ਦੀ ਕੀਤੀ ਜਾਵੇ ਤਾਂ ਇੱਥੇ ਹਰ ਰੋਜ਼ ਹੁਣ 350 ਤੋਂ ਵੱਧ ਮੌਤਾਂ ਅਤੇ 24 ਹਜ਼ਾਰ ਤੋਂ ਉੱਪਰ ਕੇਸ ਸਾਹਮਣੇ ਆ ਰਹੇ ਹਨ।

Leave a Reply

Your email address will not be published. Required fields are marked *