ਬੇਅਦਬੀ ਮਾਮਲਾ ਕੈਪਟਨ ਤੇ ਬਾਦਲਾਂ ਦੀ ਮਿਲੀਭੁਗਤ ਨਾਲ ਠੰਡੇ ਬਸਤੇ ’ਚ ਪਿਆ : ਬ੍ਰਹਮਪੁਰਾ
ਚੰਡੀਗੜ੍ਹ 30 ਅਪ੍ਰੈਲ (ਮਧੂਸਾਰ ਬਿਊਰੋ ) ‘ਮਾਝੇ ਦੇ ਜਰਨੈਲ‘ ਵਜੋਂ ਜਾਣੇ ਜਾਂਦੇ ਦਿੱਗਜ ਅਕਾਲੀ ਆਗੂ ਅਤੇ ਖਡੂਰ ਸਾਹਿਬ ਹਲਕੇ ਤੋਂ ਸਾਬਕਾ ਸੰਸਦ ਮੈਂਬਰ ਜਥੇਦਾਰ ਰਣਜੀਤ ਸਿੰਘ ਬ੍ਰਹਮਪੁਰਾ ਨੇ ਸੁੱਕਰਵਾਰ ਨੂੰ ਮੀਡੀਆ ਨੂੰ ਜਾਰੀ ਇੱਕ ਪ੍ਰੈਸ ਬਿਆਨ ਵਿੱਚ ਕੈਪਟਨ ਅਮਰਿੰਦਰ ਸਿੰਘ ਦੀ ਬਾਦਲ ਪਰਿਵਾਰ ਨਾਲ ਮਿਲੀਭੁਗਤ ਹੋਣ ਦੇ ਗੰਭੀਰ ਦੋਸ ਲਗਾਏ ਹਨ। ਉਨ੍ਹਾਂ ਕਿਹਾ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਬਹਿਬਲ ਕਲਾਂ ਅਤੇ ਗੋਲੀਬਾਰੀ ਕਾਂਡ ਤੋਂ ਇਲਾਵਾ ਗੁਰੂ ਗ੍ਰੰਥ ਸਹਿਬ ਦੇ ਬੇਅਦਬੀ ਮਾਮਲਿਆਂ ਬਰਗਾੜੀ ਵਿੱਚ ਵੀ ਇਨਸਾਫ ਦੇਣ ਲਈ ਅਸਫਲ ਰਹੇ ਹਨ।
ਉਨ੍ਹਾਂ ਕਿਹਾ ਕਿ ਜਦੋਂਕਿ ਐਸ.ਆਈ.ਟੀ. ਨੇ ਚਲਾਨ ਫਰੀਦਕੋਟ ਦੀ ਅਦਾਲਤ ਵਿੱਚ ਪੇਸ ਕਰ ਦਿੱਤਾ ਸੀ ਜਿਸ ਨੂੰ ਅਦਾਲਤ ਨੇ ਪ੍ਰਵਾਨ ਵੀ ਕਰ ਲਿਆ ਸੀ ਪ੍ਰਤੂੰ ਇਸ ਤੋਂ ਬਾਅਦ ਹਾਈ ਕੋਰਟ ਨੇ ਐਸ.ਆਈ.ਟੀ ਨੂੰ ਰੱਦ ਕਰ ਦਿੱਤਾ ਕਿਉਂਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਗਲਤ ਇਰਾਦਿਆਂ ਕਾਰਨ ਕਨੂੰਨ ਮਾਹਿਰਾਂ ਦੀ ਟੀਮ ਨੇ ਕੇਸ ਹਾਈ ਕੋਰਟ ਵਿਖੇ ਕੇਸ ਪੈਰਵਾਈ ਠੀਕ ਢੰਗ ਨਾਲ ਨਹੀਂ ਕੀਤੀ।
ਸ੍ਰ. ਬ੍ਰਹਮਪੁਰਾ ਨੇ ਗੰਭੀਰ ਲਗਾਉਂਦਿਆਂ ਕਿਹਾ ਕਿ ਐਸ.ਆਈ.ਟੀ ਨੇ ਉਸ ਸਮੇਂ ਦੇ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਤੋਂ ਇਲਾਵਾ ਬਹਿਬਲ ਕਲਾਂ ਅਤੇ ਕੋਟਕਪੂਰਾ ਗੋਲੀ ਕਾਂਡ ਦੇ ਤਤਕਾਲੀ ਮੁੱਖ ਮੰਤਰੀ ਪ੍ਰਕਾਸ ਸਿੰਘ ਬਾਦਲ ਦੇ ਇਲਾਵਾ ਕੁੱਝ ਸੀਨੀਅਰ ਪੁਲਿਸ ਅਫਸਰਾਂ ਦੀ ਭੂਮਿਕਾ ‘ਤੇ ਸਵਾਲ ਚੁੱਕੇ ਸਨ ਕਿਉਂਕਿ ਇਹਨਾਂ ਮਾਮਲਿਆਂ ਵਿਚ ਬਹੁਤ ਪ੍ਰਭਾਵਸਾਲੀ ਵਿਅਕਤੀ ਸਾਮਲ ਸਨ, ਇਸ ਲਈ ਇਸ ਨੂੰ ਰੱਦ ਕਰ ਦਿੱਤਾ ਗਿਆ ਜੋ ਕਿ ਇਹ ਪੰਜਾਬ ਅਤੇ ਦੁਨੀਆਂ ਭਰ ਵਿੱਚ ਵਸਦੇ ਲੱਖਾਂ ਲੋਕਾਂ ਨਾਲ ਧੋਖਾਧੜੀ ਹੈ ਜਿਵੇਂ ਕਿ ਇਸ ਮਾਮਲੇ ਨੇ ਆਮ ਤੌਰ ਤੇ ਅਤੇ ਹਰ ਇਕ ਦੀਆਂ ਅਤੇ ਖਾਸਤੌਰ ‘ਤੇ ਸਿੱਖ ਕੌਮ ਦੀਆਂ ਭਾਵਨਾਵਾਂ ਨੂੰ ਹਿਲਾ ਕੇ ਰੱਖ ਦਿੱਤਾ ਹੈ।
ਇੱਥੋਂ ਤਕ ਕਿ ਭਾਰਤ ਦੇ ਸਾਬਕਾ ਫੋਜ ਮੁੱਖੀ ਜਨਰਲ ਜੇ ਜੇ ਸਿੰਘ ਦੇ ਟਵੀਟਾਂ ਨੇ ਵੀ ਇਕੱਲੇ ਕੈਪਟਨ ਅਮਰਿੰਦਰ ਸਿੰਘ ‘ਤੇ ਹੀ ਉਂਗਲ ਉਠਾਈ ਹੈ ਕਿ ਉਹ ਬਾਦਲਾਂ ਨਾਲ ਮਿਲੀਭੁਗਤ ਦੀ ਆੜ ਵਿੱਚ ਉਨ੍ਹਾਂ ਨੂੰ ਬਚਾਉਣਾ ਚਾਹੁੰਦੇ ਹਨ।
ਸ੍ਰ. ਬ੍ਰਹਮਪੁਰਾ ਨੇ ਕਿਹਾ ਕਿ ਮੁੱਖ ਮੰਤਰੀ ਦੀ ਇਹ ਨੈਤਿਕ ਜ?ਿੰਮੇਵਾਰੀ ਬਣਦੀ ਸੀ ਕਿ ਉਹ ਐਸ.ਆਈ.ਟੀ ਨੂੰ ਏਕੀਕਿ੍ਰਤ ਰੱਖਦੇ ਅਤੇ ਅਦਾਲਤ ਵਿਚ ਕੇਸਾਂ ਦੀ ਪੈਰਵੀ ਕਰਨ ਤੋਂ ਇਲਾਵਾ ਉਨ੍ਹਾਂ ਵਿਚਾਲੇ ਇਕ ਟੀਮ ਦਾ ਕੰਮ ਸੁਨਿਸਚਿਤ ਕਰਦੇ ਪਰ ਇਸਦੇ ਬਾਵਜੂਦ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਜਿੰਨ੍ਹਾਂ ਕੋਲ ਗ੍ਰਹਿ ਵਿਭਾਗ ਵੀ ਹੈ, ਅੰਦਰੂਨੀ ਤੌਰ ‘ਤੇ ਆਪਣੀ ਜ?ਿੰਮੇਵਾਰੀ ਨਿਭਾਉਣ ਵਿਚ ਅਸਫਲ ਸਾਬਤ ਹੋਏ ਹਨ।
ਸ੍ਰ. ਬ੍ਰਹਮਪੁਰਾ ਨੇ ਇਹ ਵੀ ਸੁਆਲ ਉਠਾਉਂਦੇ ਹਨ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਆਪਣੀ ਜ?ਿੰਮੇਵਾਰੀ ਤੋਂ ਭੱਜਣ ਲਈ ਕਿੰਨੀਆਂ ਜਾਂਚ ਟੀਮਾਂ ਬਣਾ ਸਕਦੇ ਹਨ ਪਰ ਇਸਦੇ ਬਾਵਜੂਦ ਇਨਸਾਫ ਦੀ ਹਾਲੀਂ ਤੱਕ ਕੋਈ ਆਸ ਨਹੀਂ ਰਹੀ ਹੈ।
ਸ੍ਰ. ਬ੍ਰਹਮਪੁਰਾ ਨੇ ਕਿਹਾ ਕਿ ਇਹ ਕੇਸ ਸੀਬੀਆਈ ਕੋਲ ਚਲਾ ਗਿਆ ਸੀ ਇਸ ਉੱਤੇ ਦੋ ਕਮਿਸਨ ਬਣਾਏ ਗਏ ਅਤੇ 2 ਐਸ.ਆਈ.ਟੀ ਦੀ ਟੀਮਾਂ ਨੇ ਪਿਛਲੇ 6 ਸਾਲਾਂ ਵਿੱਚ ਇਹਨਾਂ ਕੇਸਾਂ ਦੀ ਪੈਰਵਾਈ ਕੀਤੀ ਹੈ ਜਦੋਂਕਿ ਮੌਜੂਦਾ ਐਸ.ਆਈ.ਟੀ ਨੇ ਜਾਂਚ ਪੂਰੀ ਕੀਤੀ ਸੀ ਪਰ ਇਸ ਨੂੰ ਰੱਦ ਕਰ ਦਿੱਤਾ ਗਿਆ ਹੈ ਅਤੇ ਹੁਣ ਇਸਤੋਂ ਇਸ ਤਰ੍ਹਾਂ ਪ੍ਰਤੀਤ ਹੁੰਦਾ ਕਿ ਸਿੱਖਾਂ ਨੂੰ ਬੇਅਦਬੀ ਅਤੇ ਗੋਲੀ ਕਾਂਡ ਮਾਮਲਿਆਂ ਦਾ ਕੋਈ ਇਨਸਾਫ ਨਹੀਂ ਮਿਲੇਗਾ।
ਸ੍ਰ. ਬ੍ਰਹਮਪੁਰਾ ਨੇ ਕਿਹਾ ਕਿ ਸਿੱਖਾਂ ਨੂੰ ਇਥੋਂ ਤਕ ਕਿ ਦਿੱਲੀ ਸਿੱਖ ਕਤਲਿਆਮ ਅਤੇ ਸਿੱਖ ਵਿਰੋਧੀ ਦੰਗਿਆਂ ਜਿਸ ਵਿਚ ਸਿੱਖਾਂ ਨੂੰ 36 ਸਾਲ ਪਹਿਲਾਂ ਬੇਰਿਹਮੀ ਨਾਲ ਕਤਲ ਕੀਤਾ ਗਿਆ, ਉਸਦਾ ਹਾਲੀਂ ਤੱਕ ਕੋਈ ਇਨਸਾਫ ਨਹੀਂ ਮਿਲਿਆ, ਇਸ ਲਈ ਸਾਨੂੰ ਕੋਈ ਆਸ ਨਹੀਂ ਹੈ ਕਿ ਬਰਗਾੜੀ, ਬਹਿਬਲ ਕਲਾਂ ਗੋਲੀ ਕਾਂਡ ਅਤੇ ਬੇਅਦਬੀ ਮਾਮਲਿਆਂ ਵਿਚ ਵੀ ਕੋਈ ਨਿਰਣਾਇਕ ਸਿੱਟੇ ਨਿਕਲਣਗੇ।

