ਪਟਿਆਲਾ

60ਵੇਂ ਸਥਾਪਨਾ ਦਿਵਸ ਮੌਕੇ ਕਰਵਾਇਆ ਪ੍ਰੋਗਰਾਮ ਸਫਲਤਾ ਪੂਰਵਕ ਨੇਪਰੇ ਚੜ੍ਹਿਆ

ਪਟਿਆਲਾ 29 ਅਪ੍ਰੈਲ (ਅਮਰੀਕਇੰਦਰ ਸਿੰਘ/ਮਧੂਸਾਰ ਬਿਊਰੋ) ਪੰਜਾਬ, ਪੰਜਾਬੀ ਅਤੇ ਪੰਜਾਬੀਅਤ ਨੂੰ ਸਮਰਪਿਤ ਪੰਜਾਬੀ ਯੂਨੀਵਰਸਿਟੀ, ਪਟਿਆਲਾ ਦਾ 60ਵਾਂ ਸਥਾਪਨਾ ਦਿਵਸ ਸਮਾਰੋਹ ਆਨਲਾਈਨ ਵਿਧੀ ਰਾਹੀਂ ਆਯੋਜਿਤ ਕੀਤਾ ਗਿਆ, ਜਿਸ ਵਿੱਚ ਦੇਸ਼-ਵਿਦੇਸ਼ ‘ਚੋਂ ਸੱਤ ਹਜ਼ਾਰ ਦੇ ਕਰੀਬ ਵਿਦਿਆਰਥੀਆਂ, ਖੋਜਾਰਥੀਆਂ, ਅਧਿਆਪਕਾਂ, ਗੈਰ-ਅਧਿਆਪਨ ਅਮਲਾ ਅਤੇ ਹੋਰ ਪੰਜਾਬ ਦੇ ਵੱਖ-ਵੱਖ ਵਰਗਾਂ ਨੇ ਇਸ ਸਮਾਰੋਹ ਵਿੱਚ ਸ਼ਮੂਲੀਅਤ ਕੀਤੀ। 60ਵੇਂ ਸਥਾਪਨਾ ਦਿਵਸ ਸਮਾਰੋਹ ਦੇ ਸੰਬੰਧ ਵਿੱਚ ਪੰਜਾਬੀ ਯੂਨੀਵਰਸਿਟੀ ਦੇ ਮਾਣਯੋਗ ਚਾਂਸਲਰ ਸ੍ਰੀ ਵੀ.ਪੀ. ਸਿੰਘ ਬਦਨੌਰ (ਰਾਜਪਾਲ, ਪੰਜਾਬ) ਨੇ ਆਪਣੇ ਸੰਦੇਸ਼ ਵਿੱਚ ਕਿਹਾ ਕਿ ਇਸ ਯੂਨੀਵਰਸਿਟੀ ਨੇ ਆਪਣੇ ਮਿੱਥੇ ਹੋਏ ਮੰਤਵਾਂ ਦੀ ਪੂਰਤੀ ਕਰਦਿਆਂ ਵੱਖ-ਵੱਖ ਖੇਤਰਾਂ ਵਿੱਚ ਅਹਿਮ ਪ੍ਰਾਪਤੀਆਂ ਕੀਤੀਆਂ ਹਨ।

ਇਸ ਮੌਕੇ ‘ਤੇ ਉਹਨਾਂ ਨਵ-ਨਿਯੁਕਤ ਵਾਈਸ-ਚਾਂਸਲਰ ਪ੍ਰੋਫੈਸਰ ਅਰਵਿੰਦ ਨੂੰ ਹਾਰਦਿਕ ਵਧਾਈ ਦਿੱਤੀ। ਇਸ ਉਪਰੰਤ ਮਾਣਯੋਗ ਕੈਪਟਨ ਅਮਰਿੰਦਰ ਸਿੰਘ, ਮੁੱਖ ਮੰਤਰੀ, ਪੰਜਾਬ ਨੇ ਆਪਣੇ ਸੰਦੇਸ਼ ਵਿੱਚ ਕਿਹਾ ਮਹਾਰਾਜਾ ਯਾਦਵਿੰਦਰ ਸਿੰਘ ਦੀ ਅਗਵਾਈ ਵਾਲੇ ਕਮਿਸ਼ਨ ਦੀਆਂ ਸਿਫਾਰਿਸ਼ਾਂ ਉੱਪਰ ਸਥਾਪਿਤ ਹੋਈ ਪੰਜਾਬੀ ਯੂਨੀਵਰਸਿਟੀ, ਪਟਿਆਲਾ ਉੱਪਰ ਉਹਨਾਂ ਨੂੰ ਮਾਣ ਹੈ। ਉਹਨਾਂ ਵਿਸ਼ੇਸ਼ ਜ਼ਿਕਰ ਕੀਤਾ ਕਿ ਇਸ ਯੂਨੀਵਰਸਿਟੀ ਨੇ ਸਿਰਫ਼ ਪੰਜਾਬੀ ਭਾਸ਼ਾ, ਸਾਹਿਤ ਅਤੇ ਸੱਭਿਆਚਾਰ ਵਿੱਚ ਹੀ ਨਾਮਣਾ ਨਹੀਂ ਖੱਟਿਆ, ਬਲਕਿ ਕਲਾ, ਵਿਗਿਆਨ, ਮੀਡੀਆ, ਕਾਨੂੰਨ ਆਦਿ ਖੇਤਰਾਂ ਵਿੱਚ ਵੀ ਗਿਆਨ ਦਾ ਪਾਸਾਰ ਕੀਤਾ। ਉਹਨਾਂ ਵਿਸ਼ੇਸ਼ ਜ਼ਿਕਰ ਕੀਤਾ ਕਿ ਆਉਣ ਵਾਲੇ ਸਮੇਂ ਵਿੱਚ ਪ੍ਰੋਫ਼ੈਸਰ ਅਰਵਿੰਦ ਦੀ ਅਗਵਾਈ ਵਿੱਚ ਇਹ ਯੂਨੀਵਰਸਿਟੀ ਹੋਰ ਤਰੱਕੀ ਕਰੇਗੀ।
ਇਸ ਮੌਕੇ ਸ. ਤਿ੍ਰਪਤ ਰਜਿੰਦਰ ਸਿੰਘ ਬਾਜਵਾ, ਉਚੇਰੀ ਸਿੱਖਿਆ ਮੰਤਰੀ, ਪੰਜਾਬ ਨੇ ਕਿਹਾ ਕਿ ਪੰਜਾਬੀ ਯੂਨੀਵਰਸਿਟੀ, ਪਟਿਆਲਾ ਦੀਆਂ ਪ੍ਰਾਪਤੀਆਂ ਦੀ ਸੂਚੀ ਬੜੀ ਲੰਮੀ ਹੈ, ਇਸ ਉੱਪਰ ਮੈਨੂੰ ਅਥਾਹ ਮਾਣ ਹੈ। ਉਹਨਾਂ ਵਿਸ਼ੇਸ਼ ਤੌਰ ‘ਤੇ ਜ਼ਿਕਰ ਕੀਤਾ ਪ੍ਰੋਫੈਸਰ ਅਰਵਿੰਦ ਦੀ ਅਗਵਾਈ ਵਿੱਚ ਪੰਜਾਬੀ ਯੂਨੀਵਰਸਿਟੀ ਆਉਣ ਵਾਲੇ ਸਮੇਂ ਵਿੱਚ ਪੰਜਾਬੀ ਭਾਸ਼ਾ ਨੂੰ ਆਧੁਨਿਕ ਤਕਨੀਕ ਨਾਲ ਜੋੜ ਕੇ ਸਮੇਂ ਦੀ ਹਾਣੀ ਬਣਾਏਗੀ। ਮਹਾਰਾਣੀ ਪਰਨੀਤ ਕੌਰ, ਮੈਂਬਰ ਪਾਰਲੀਮੈਂਟ ਨੇ ਇਸ ਮੌਕੇ ਵਧਾਈ ਦਿੰਦਿਆਂ ਕਿਹਾ ਕਿ ਉਹਨਾਂ ਦੀਆਂ ਇਸ ਯੂਨੀਵਰਸਿਟੀ ਨਾਲ ਬਹੁਤ ਗੁੜ੍ਹੀਆਂ ਯਾਦਾਂ ਅਤੇ ਸਾਂਝਾ ਹਨ ਕਿਉਂਕਿ ਮੈਂ ਇਸ ਨੂੰ ਆਪਣੇ ਸਾਹਮਣੇ ਵੱਧਦਿਆਂ-ਫੁਲਦਿਆਂ ਦੇਖਿਆ ਹੈ।
 ਇਸ ਪ੍ਰੋਗਰਾਮ ਵਿੱਚ ਹੋਰ ਅਹਿਮ ਸ਼ਖਸੀਅਤਾਂ ਜਿੰਨ੍ਹਾਂ ਵਿੱਚ ਸਾਬਕਾ ਕਾਰਜਕਾਰੀ ਵਾਈਸ-ਚਾਂਸਲਰ ਰਵਨੀਤ ਕੌਰ, ਜਗਤ ਗੁਰੂ ਨਾਨਕ ਦੇਵ ਯੂਨੀਵਰਸਿਟੀ, ਪਟਿਆਲਾ ਦੇ ਵਾਈਸ-ਚਾਂਸਲਰ ਪ੍ਰੋਫ਼ੈਸਰ ਕਰਮਜੀਤ ਸਿੰਘ, ਮਹਾਰਾਜਾ ਭੁਪਿੰਦਰ ਸਿੰਘ ਸਪੋਰਟਸ, ਪਟਿਆਲਾ ਦੇ ਵਾਈਸ-ਚਾਂਸਲਰ ਸ. ਜਗਬੀਰ ਸਿੰਘ ਚੀਮਾ, ਗੁਰੂ ਨਾਨਕ ਦੇਵ ਯੂਨੀਵਰਸਿਟੀ, ਅੰਮਿ੍ਰਤਸਰ ਦੇ ਵਾਈਸ-ਚਾਂਸਲਰ ਡਾ. ਜਸਪਾਲ ਸਿੰਘ ਸੰਧੂ, ਪੰਜਾਬ ਯੂਨੀਵਰਸਿਟੀ ਦੇ ਸਾਬਕਾ ਵਾਈਸ-ਚਾਂਸਲਰ ਡਾ. ਅਰੁਣ ਗਰੋਵਰ, ਪੰਜਾਬੀ ਯੂਨੀਵਰਸਿਟੀ, ਪਟਿਆਲਾ ਦੇ ਸਾਬਕਾ
ਵਾਈਸ-ਚਾਂਸਲਰ ਡਾ. ਬੀ. ਐੱਸ. ਘੁੰਮਣ ਅਤੇ ਸਿੰਡੀਕੇਟ ਮੈਂਬਰ ਸ. ਹਰਿੰਦਰ ਪਾਲ ਸਿੰਘ ਹੈਰੀਮਾਨ ਆਦਿ ਸ਼ਾਮਿਲ ਸਨ। ਇਸ ਸਮਾਗਮ ਦੇ ਸਵਾਗਤੀ ਸ਼ਬਦ ਡਾ. ਪੁਸ਼ਪਿੰਦਰ ਸਿੰਘ ਗਿੱਲ, ਡੀਨ ਅਕਾਦਮਿਕ ਮਾਮਲੇ ਅਤੇ ਧੰਨਵਾਦੀ ਸ਼ਬਦ ਡਾ. ਵਰਿੰਦਰ ਕੁਮਾਰ ਕੌਸ਼ਿਕ, ਰਜਿਸਟਰਾਰ ਨੇ ਪ੍ਰਸਤੁੱਤ ਕੀਤੇ।

Leave a Reply

Your email address will not be published. Required fields are marked *