ਪਟਿਆਲਾ

ਸ਼ੋ੍ਰਮਣੀ ਕਮੇਟੀ ਨੇ 400 ਸਾਲਾ ਪ੍ਰਕਾਸ਼ ਗੁਰਪੁਰਬ ਸ਼ਾਨੋ ਸ਼ੌਕਤ ਨਾਲ ਮਨਾਇਆ

ਹਜ਼ੂਰੀ ਕੀਰਤਨੀ ਜਥਿਆਂ ਨੇ ਚਲਾਇਆ ਗੁਰਬਾਣੀ ਪ੍ਰਵਾਹ
ਕੋਵਿੰਡ ਹਦਾਇਤਾਂ ਦੇ ਚੱਲਦਿਆਂ ਸੰਗਤਾਂ ਨਤਮਸਤਕ
ਪਟਿਆਲਾ (ਅਮਰੀਕਇੰਦਰ ਸਿੰਘ/ਮਧੂਸਾਰ ਬਿਊਰੋ) ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦਾ 400 ਸਾਲਾ ਪ੍ਰਕਾਸ਼ ਦਿਹਾੜਾ ਸ਼ੋ੍ਰਮਣੀ ਕਮੇਟੀ ਪ੍ਰਬੰਧ ਅਧੀਨ ਗੁਰਦੁਆਰਿਆਂ ਵਿਚ ਸੰਗਤਾਂ ਨੇ ਕੋਵਿੰਡ ਹਦਾਇਤਾਂ ਅਨੁਸਾਰ ਗੁਰੂ ਘਰ ਨਤਮਸਤਕ ਹੋ ਕੇ ਸ਼ਰਧਾ ਭਾਵਨਾ ਅਤੇ ਉਤਸ਼ਾਹ ਨਾਲ ਮਨਾਇਆ। ਗੁਰਦੁਆਰਾ ਸ੍ਰੀ ਦੂਖਨਿਵਾਰਨ ਸਾਹਿਬ, ਗੁਰਦੁਆਰਾ ਸ੍ਰੀ ਮੋਤੀ ਬਾਗ ਸਾਹਿਬ, ਗੁਰਦੁਆਰਾ ਬਹਾਦਰਗੜ੍ਹ, ਗੁਰਦੁਆਰਾ ਕਰਹਾਲੀ ਸਾਹਿਬ ਅਤੇ ਗੁਰਦੁਆਰਾ ਬਾਬਾ ਅਜਾਪਾਲ ਵਿਖੇ ਗੁਰੂ ਸਾਹਿਬ ਦੇ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਰੱਖੇ ਗਏ ਸ੍ਰੀ ਆਖੰਡ ਪਾਠ ਸਾਹਿਬ ਦੇ ਭੋਗ ਪਾਏ। ਕੋਵਿੰਡ-19 ਦੇ ਮੱਦੇਨਜ਼ਰ ਜਾਰੀ ਗਾਈਡਲਾਈਨ ਅਨੁਸਾਰ ਧਾਰਮਕ ਸਮਾਗਮ ਵੀ ਗੁਰਦੁਆਰਾ ਸਾਹਿਬ ਵਿਖੇ ਸੰਕੋਚ ਨਾਲ ਕੀਤੇ ਗਏ। ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰਦੁਆਰਾ ਸ੍ਰੀ ਮੋਤੀ ਬਾਗ ਸਾਹਿਬ ਵਿਖੇ ਹੈਡ ਗ੍ਰੰਥੀ ਭਾਈ ਪ੍ਰਨਾਮ ਸਿੰਘ ਨੇ ਮਾਨਵਤਾ ਦੇ ਕਲਿਆਣ ਦੀ ਅਰਦਾਸ ਕੀਤੀ ਅਤੇ ਮੁੱਖਵਾਕ ਭਾਈ ਹਰਵਿੰਦਰ ਸਿੰਘ ਵੱਲੋਂ ਲਿਆ ਗਿਆ।

ਇਸ ਮੌਕੇ ਸੱਚਖੰਡ ਸ੍ਰੀ ਦਰਬਾਰ ਸਾਹਿਬ ਦੇ ਹਜ਼ੂਰੀ ਕੀਰਤਨੀ ਜਥਿਆਂ ਨੇ ਭਾਈ ਜਗਤਾਰ ਸਿੰਘ, ਭਾਈ ਗੁਰਜਿੰਦਰ ਸੰਘ, ਸਿੰਘ ਸਾਹਿਬ ਭਾਈ ਬਲਵਿੰਦਰ ਸਿੰਘ, ਭਾਈ ਗੁਰਦੇਵ ਸਿੰਘ ਕਹਾੜਕਾ, ਭਾਈ ਗੁਰਜੰਟ ਸਿੰਘ, ਭਾਈ ਹਰਿਤਿ ਸਿੰਘ ਆਦਿ ਗੁਰਬਾਣੀ ਸਰਵਣ ਰਾਹੀਂ ਸੰਗਤਾਂ ਨੂੰ ਨਿਹਾਲ ਕੀਤਾ। ਇਸ ਮੌਕੇ ਹੈਡ ਗ੍ਰੰਥੀ ਭਾਈ ਪ੍ਰਨਾਮ ਸਿੰਘ ਨੇ ਸੰਗਤਾਂ ਨੂੰ ਪ੍ਰਕਾਸ਼ ਗੁਰਪੁਰਬ ਦੀ ਵਧਾਈ ਦਿੱਤੀ ਅਤੇ ਗੁਰਬਾਣੀ ਦੀ ਰੌਸ਼ਨੀ ’ਚ ਜਾਣੂੰ ਕਰਵਾਇਆ ਕਿ ਗੁਰੂ ਸਾਹਿਬ ਦੀ ਬਾਣੀ ਅਨੁਸਾਰ ਜੀਵਨ ਬਤੀਤ ਕਰਨਾ ਅੱਜ ਸਮੇਂ ਦੀ ਵੱਡੀ ਲੋੜ ਹੈ। ਉਨ੍ਹਾਂ ਕਿਹਾ ਕਿ ਗੁਰੂ ਸਾਹਿਬ ਦੀ ਬਾਣੀ ਮਨੁੱਖ ਸਚਿਆਰ ਬਣਨ ਦੀ ਪ੍ਰੇਰਨਾ ਦਿੰਦੀ ਹੈ ਅਤੇ ਬਾਣੀ ਦਾ ਫਲਸਫਾ ਹਮੇਸ਼ਾ ਮਨੁੱਖ ਨੂੰ ਧਰਮ ਦੇ ਮਾਰਗ ’ਤੇ ਚੱਲਣ ਦਾ ਉਪਦੇਸ਼ ਦਿੰਦਾ ਹੈ, ਜਿਸ ’ਤੇ ਚੱਲਕੇ ਮਾਨਵਤਾ ਦਾ ਕਲਿਆਣ ਕੀਤਾ ਜਾ ਸਕਦਾ ਹੈ। ਇਸ ਮੌਕੇ ਗੁਰਦੁਆਰਾ ਪ੍ਰਬੰਧਕਾਂ ਵੱਲੋਂ ਸ਼ਹਿਰ ਦੀਆਂ ਧਾਰਮਕ ਜਥੇਬੰਦੀਆਂ ਦੇ ਨੁਮਾਇੰਦਿਆਂ ਨੂੰ ਸਨਮਾਨਤ ਵੀ ਕੀਤਾ ਗਿਆ। ਧਾਰਮਕ ਸਮਾਗਮ ਦੌਰਾਨ ਸ਼ੋ੍ਰਮਣੀ ਕਮੇਟੀ ਮੈਂਬਰ ਜਥੇਦਾਰ ਸ਼ਵਿੰਦਰ ਸਿੰਘ ਸੱਭਰਵਾਲ, ਮੈਨੇਜਰ ਕਰਨੈਲ ਸਿੰਘ ਨਾਭਾ, ਮੈਨੇ. ਜਰਨੈਲ ਸਿੰਘ, ਮੈਨੇ. ਨਰਿੰਦਰਜੀਤ ਸਿੰਘ ਭਵਾਨੀਗੜ੍ਹ, ਮੈਨੇ. ਹਰਦੀਪ ਸਿੰਘ ਭਾਨਰੀ, ਮੀਤ ਮੈਨੇਜਰ ਇੰਦਰਜੀਤ ਸਿੰਘ ਗਿੱਲ, ਅਮਰਪਾਲ ਸਿੰਘ, ਪ੍ਰਧਾਨ ਪ੍ਰੇਮ ਸਿੰਘ, ਤਰਲੋਕ ਸਿੰਘ ਤੋਰਾ, ਮਨਪ੍ਰੀਤ ਸਿੰਘ ਮਨੀ ਭੰਗੂ, ਗੁਰਤੇਜ ਸਿੰਘ ਆਦਿ ਹਾਜ਼ਰ ਸਨ। ਇਸੇ ਤਰ੍ਹਾਂ ਗੁਰਦੁਆਰਾ ਬਹਾਦਰਗੜ੍ਹ ਸਾਹਿਬ ਵਿਖੇ ਸਾਬਕਾ ਮੈਂਬਰ ਪਾਰਲੀਮੈਂਟ ਅਤੇ ਸੀਨੀਅਰ ਮੀਤ ਪ੍ਰਧਾਨ ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ ਨੇ ਸਮੁੱਚੇ ਪਰਿਵਾਰ ਸਮੇਤ ਮੱਥਾ ਟੇਕਿਆ।
ਪ੍ਰਕਾਸ਼ ਪੁਰਬ ਮੌਕੇ 82 ਪ੍ਰਾਣੀਆਂ ਨੇ ਲਈ ਅੰਮਿ੍ਰਤ ਦੀ ਦਾਤ

ਗੁਰਦੁਆਰਾ ਸ੍ਰੀ ਮੋਤੀ ਬਾਗ ਸਾਹਿਬ ਵਿਖੇ ਪ੍ਰਕਾਸ਼ ਪੁਰਬ ਮੌਕੇ ਅੰਮਿ੍ਰਤ ਸੰਚਾਰ ਕਰਵਾਇਆ ਗਿਆ। ਇਸ ਮੌਕੇ ਪੰਜ ਪਿਆਰਿਆਂ ਪਾਸੋਂ 82 ਪ੍ਰਾਣੀਆਂ ਨੇ ਖੰਡੇ ਬਾਟੇ ਦੀ ਪਾਹੁਲ ਪ੍ਰਾਪਤ ਕੀਤੀ। ਅੰਮਿ੍ਰਤ ਦੀ ਦਾਤ ਪ੍ਰਾਪਤ ਕਰਨ ਵਾਲਿਆਂ ’ਚ ਨੌਜਵਾਨ, ਮਹਿਲਾਵਾਂ, ਬਜ਼ੁਰਗ ਅਤੇ ਛੋਟੇ ਬੱਚੇ ਆਦਿ ਸ਼ਾਮਲ ਸਨ। ਇਸ ਮੌਕੇ ਪੰਜ ਪਿਆਰਿਆਂ ਨੇ ਸੰਗਤਾਂ ਨੂੰ ਪ੍ਰਕਾਸ਼ ਪੁਰਬ ਦੀ ਵਧਾਈ ਦਿੱਤੀ ਅਤੇ ਗੁਰੂ ਆਸ਼ੇ ਅਨੁਸਾਰ ਬਾਣੀ ਅਤੇ ਬਾਣੇ ’ਚ ਰਹਿਣ ਦੀ ਪ੍ਰੇਰਨਾ ਦਿੱਤੀ।ਉਨ੍ਹਾਂ ਪ੍ਰੇਰਿਨਾ ਦਿੰਦਿਆਂ ਕਿਹਾ ਕਿ ਅੰਮਿ੍ਰਤ ਦੀ ਦਾਤ ਪ੍ਰਾਪਤ ਕਰਨ ਵਾਲੀਆਂ ਸੰਗਤਾਂ ਰਹਿਤ ਮਰਿਆਦਾ ਵਿਚ ਰਹਿਣ ਅਤੇ ਨਾਮ ਸਿਮਰਨ ਨਾਲ ਗੁਰਬਾਣੀ ਨੂੰ ਦਿ੍ਰੜ ਕਰਨ।

Leave a Reply

Your email address will not be published. Required fields are marked *