ਅੰਮ੍ਰਿਤਸਰਪੰਜਾਬ

ਬੀਬੀ ਮਨਜੀਤ ਕੌਰ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਹੋਏ ਨਤਮਸਤਕ

ਅੰਮ੍ਰਿਤਸਰ, 2 ਮਈ (ਸੋਨੂੰ ਨਰੂਲਾ )
ਸੁਨਾਮ ਦੇ ਐਸ. ਡੀ. ਐਮ. ਬੀਬੀ ਮਨਜੀਤ ਕੌਰ ਨੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਦਰਬਾਰ ਸਾਹਿਬ ਵਿਖੇ ਨਤਮਸਤਕ ਹੋ ਕੇ ਆਪਣੀ ਸ਼ਰਧਾ ਦਾ ਪ੍ਰਗਟਾਵਾ ਕੀਤਾ। ਇਸ ਦੌਰਾਨ ਐਸ. ਡੀ. ਐਮ. ਬੀਬੀ ਮਨਜੀਤ ਕੌਰ ਨੂੰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਦਫਤਰ ਵਿਖੇ ਸ਼੍ਰੋਮਣੀ ਕਮੇਟੀ ਦੇ ਮੁੱਖ ਸਕੱਤਰ ਐਡਵੋਕੇਟ ਹਰਜਿੰਦਰ ਸਿੰਘ ਧਾਮੀ, ਅੰਤ੍ਰਿੰਗ ਮੈਂਬਰ ਸ. ਸਤਵਿੰਦਰ ਸਿੰਘ ਟੌਹੜਾ, ਸ. ਅਜਮੇਰ ਸਿੰਘ ਖੇੜਾ ਤੇ ਮੈਂਬਰ ਸ. ਹਰਪਾਲ ਸਿੰਘ ਜੱਲ੍ਹਾ, ਓਐਸਡੀ ਸ. ਸਤਬੀਰ ਸਿੰਘ ਧਾਮੀ ਤੇ ਸੁਪ੍ਰਿੰਟੈਂਡੈਂਟ ਸ. ਮਲਕੀਤ ਸਿੰਘ ਬਹਿੜਵਾਲ ਨੇ ਸਾਂਝੇ ਤੌਰ ’ਤੇ ਗੁਰੂ ਬਖਸ਼ਿਸ਼ ਸਿਰੋਪਾਓ ਤੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੀ ਤਸਵੀਰ ਦੇ ਕੇ ਸਨਮਾਨਿਤ ਕੀਤਾ।
ਇਸ ਮੌਕੇ ਬੀਬੀ ਮਨਜੀਤ ਕੌਰ ਨੇ ਗੁਰੂ ਸਾਹਿਬ ਦਾ ਸ਼ੁਕਰਾਨਾ ਕਰਦਿਆਂ ਕਿਹਾ ਕਿ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਮਾਨਵਤਾ ਲਈ ਮਾਨਸਿਕ ਤ੍ਰਿਪਤੀ ਦਾ ਸੋਮਾ ਹਨ ਤੇ ਇਥੇ ਆ ਕੇ ਉਨ੍ਹਾਂ ਨੂੰ ਸਕੂਨ ਪ੍ਰਾਪਤ ਹੋਇਆ ਹੈ। ਉਨ੍ਹਾਂ ਮਿਲੇ ਸਨਮਾਨ ਲਈ ਸ਼੍ਰੋਮਣੀ ਕਮੇਟੀ ਦੇ ਅਧਿਕਾਰੀਆਂ ਦਾ ਧੰਨਵਾਦ ਵੀ ਕੀਤਾ।

Leave a Reply

Your email address will not be published. Required fields are marked *