ਦੇਸ਼-ਵਿਦੇਸ਼

ਵੈਕਸੀਨ ਉਤਪਾਦਨ ਨੂੰ ਰਾਤੋ-ਰਾਤ ਨਹੀਂ ਵਧਾਇਆ ਜਾ ਸਕਦਾ : ਪੂਨਾਵਾਲਾ

ਅਗਲੇ ਕੁਝ ਮਹੀਨਿਆਂ ਵਿੱਚ ਸਰਕਾਰ ਨੂੰ ਵੈਕਸੀਨ ਦੀਆਂ 11 ਕਰੋੜ ਖੁਰਾਕਾਂ ਸਪਲਾਈ
ਮੁੰਬਈ, 3 ਮਈ (ਮਧੂਸਾਰ ਬਿਊਰੋ) ਪੁਣੇ ਅਧਾਰਿਤ ਭਾਰਤੀ ਸੀਰਮ ਇੰਸਟੀਚਿਊਟ ਦੇ ਸੀਈਓ ਅਦਾਰ ਪੂਨਾਵਾਲਾ ਨੇ ਕਿਹਾ ਕਿ ਵੈਕਸੀਨ ਉਤਪਾਦਨ ਅਜਿਹਾ ਅਮਲ ਹੈ, ਜਿਸ ਵਿੱਚ ਵਿਸ਼ੇਸ਼ ਮੁਹਾਰਤ ਦੀ ਲੋੜ ਹੈ ਤੇ ਇਸ ਨੂੰ ਰਾਤੋ ਰਾਤ ਨਹੀਂ ਵਧਾਇਆ ਜਾ ਸਕਦਾ।

ਉਨ੍ਹਾਂ ਕਿਹਾ ਕਿ ਭਾਰਤ ਦੀ ਆਬਾਦੀ ਬਹੁਤ ਜ?ਿਆਦਾ ਹੈ ਤੇ ਸਾਰੇ ਬਾਲਗਾਂ ਲਈ ਖੁਰਾਕਾਂ ਦਾ ਉਤਪਾਦਨ ਕਰਨਾ ਸੌਖਾ ਕਾਰਜ ਨਹੀਂ ਹੈ। ਲੰਡਨ ਵਿੱਚ ਮੌਜੂਦ ਪੂਨਾਵਾਲਾ ਨੇ ਕਿਹਾ ਕਿ ਕੰਪਨੀ ਵੱਲੋਂ ਕੋਵੀਸ਼ੀਲਡ ਦਾ ਉਤਪਾਦਨ ਵਧਾਉਣ ਲਈ ਹਰ ਸੰਭਵ ਯਤਨ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਅਗਲੇ ਕੁਝ ਮਹੀਨਿਆਂ ਵਿੱਚ ਸਰਕਾਰ ਨੂੰ ਵੈਕਸੀਨ ਦੀਆਂ 11 ਕਰੋੜ ਖੁਰਾਕਾਂ ਸਪਲਾਈ ਕੀਤੀਆਂ ਜਾਣਗੀਆਂ।
ਇਸ ਦੌਰਾਨ ਪੂਨਾਵਾਲਾ ਵੱਲੋਂ ਧਮਕੀਆਂ ਮਿਲਣ ਦੇ ਕਥਿਤ ਦਾਅਵੇ ਦਰਮਿਆਨ ਮਹਾਰਾਸ਼ਟਰ ਦੇ ਮੰਤਰੀ ਨੇ ਅੱਜ ਕਿਹਾ ਕਿ ਪੂਨਾਵਾਲਾ ਨੂੰ ਇਨ੍ਹਾਂ ਕਥਿਤ ਧਮਕੀਆਂ ਖਿਲਾਫ ਪੁਲੀਸ ਕੋਲ ਸ਼ਿਕਾਇਤ ਕਰਨੀ ਚਾਹੀਦੀ ਸੀ। ਮੰਤਰੀ ਨੇ ਭਰੋਸਾ ਦਿੱਤਾ ਕਿ ਸੂਬਾ ਸਰਕਾਰ ਇਸ ਮਾਮਲੇ ਦੀ ਡੂੰਘਾਈ ਨਾਲ ਜਾਂਚ ਕਰਵਾਏਗੀ। ਮਹਾਰਾਸ਼ਟਰ ਦੇ ਗ੍ਰਹਿ ਮੰਤਰੀ ਸ਼ੰਭੂਰਾਜੇ ਦੇਸਾਈ ਨੇ ਕਿਹਾ, ‘ਅਸੀਂ ਪੂਨਾਵਾਲਾ ਵੱਲੋਂ ਕੀਤੇ ਦਾਅਵੇ ਦੀ ਡੂੰਘਾਈ ਨਾਲ ਜਾਂਚ ਕਰਾਵਾਂਗੇ।’ ਉਧਰ ਮਹਾਰਾਸ਼ਟਰ ਕਾਂਗਰਸ ਦੇ ਪ੍ਰਧਾਨ ਨਾਨਾ ਪਟੋਲੇ ਨੇ ਪੂਨਾਵਾਲਾ ਨੂੰ ਭਾਰਤ ਵਾਪਸ ਆਉਣ ਦੀ ਅਪੀਲ ਕਰਦਿਆਂ ਭਰੋਸਾ ਦਿੱਤਾ ਕਿ ਕਾਂਗਰਸ ਉਨ੍ਹਾਂ ਦੀ ਸੁਰੱਖਿਆ ਦੀ ਜ਼ਿੰਮੇਵਾਰੀ ਲਵੇਗੀ ।

Leave a Reply

Your email address will not be published. Required fields are marked *