16 ਮੌਤਾਂ, 614 ਕੋਵਿਡ ਕੇਸਾਂ ਦੀ ਹੋਈ ਪੁਸ਼ਟੀ !
ਪਟਿਆਲਾ, 4 ਮਈ (ਅਮਰੀਕਇੰਦਰ ਸਿੰਘ/ਮਧੂਸਾਰ ਬਿਊਰੋ) ਸਿਵਲ ਸਰਜਨ ਡਾ. ਸਤਿੰਦਰ ਸਿੰਘ ਨੇ ਕਿਹਾ ਕਿ ਜਿਲੇ ਵਿੱਚ 614 ਕੋਵਿਡ ਪੋਜਟਿਵ ਕੇਸਾਂ ਦੀ ਹੋਈ ਪੁਸ਼ਟੀ ਹੋਈ ਹੈ।
ਡਾ. ਸਤਿੰਦਰ ਸਿੰਘ ਨੇ ਕਿਹਾ ਕਿ ਜਿਲੇ ਵਿੱਚ ਪ੍ਰਾਪਤ 4073 ਦੇ ਕਰੀਬ ਰਿਪੋਰਟਾਂ ਵਿਚੋਂ 614 ਕੋਵਿਡ ਪੋਜੀਟਿਵ ਪਾਏ ਗਏ ਹਨ, ਜਿਸ ਨਾਲ ਜਿਲੇ ਵਿਚ ਪੋਜਟਿਵ ਕੇਸਾਂ ਦੀ ਗਿਣਤੀ 35254 ਹੋ ਗਈ ਹੈ, ਮਿਸ਼ਨ ਫਤਿਹ ਤਹਿਤ ਜਿਲੇ ਦੇ 523 ਹੋਰ ਮਰੀਜ ਕੋਵਿਡ ਤੋਂ ਠੀਕ ਹੋ ਗਏ ਹਨ, ਜਿਸ ਨਾਲ ਜਿਲੇ ਵਿਚ ਕੋਵਿਡ ਤੋਂ ਠੀਕ ਹੋਣ ਵਾਲੇ ਮਰੀਜਾਂ ਦੀ ਗਿਣਤੀ ਹੁਣ 30184 ਹੋ ਗਈ ਹੈ। ਜ਼ਿਲ੍ਹੇ ਵਿੱਚ ਇਸ ਸਮੇਂ ਐਕਟਿਵ ਕੇਸਾਂ ਦੀ ਗਿਣਤੀ 4246 ਹੈ। ਜਿਲੇ੍ਹ ਵਿੱਚ 16 ਹੋਰ ਕੋਵਿਡ ਪੋਜਟਿਵ ਮਰੀਜ਼ਾਂ ਦੀ ਮੌਤ ਹੋਣ ਕਾਰਣ ਮੌਤਾਂ ਦੀ ਗਿਣਤੀ 824 ਹੋ ਗਈ ਹੈ।
ਪੋਜਟਿਵ ਆਏ ਕੇਸਾਂ ਬਾਰੇ ਉਹਨਾਂ ਦੱਸਿਆ ਕਿ ਇਹਨਾਂ 614 ਕੇਸਾਂ ਵਿਚੋਂ ਪਟਿਆਲਾ ਸ਼ਹਿਰ ਤੋਂ 382, ਨਾਭਾ ਤੋਂ 40, ਰਾਜਪੁਰਾ ਤੋਂ 29, ਸਮਾਣਾ ਤੋਂ 26, ਬਲਾਕ ਭਾਦਸੋ ਤੋਂ 25, ਬਲਾਕ ਕੌਲੀ ਤੋਂ 26, ਬਲਾਕ ਕਾਲੋਮਾਜਰਾ ਤੋਂ 15, ਬਲਾਕ ਸ਼ੁਤਰਾਣਾ ਤੋਂ 21, ਬਲਾਕ ਹਰਪਾਲਪੁਰ ਤੋਂ 27, ਬਲਾਕ ਦੁਧਣਸਾਧਾਂ ਤੋਂ 23 ਕੋਵਿਡ ਕੇਸ ਰਿਪੋਰਟ ਹੋਏ ਹਨ, ਜੋ ਕਿ ਓ.ਪੀ.ਡੀ. ਵਿੱਚ ਆਏ ਨਵੇਂ ਫੱਲੂ ਅਤੇ ਬਗੈਰ ਫੱਲੂ ਲੱਛਣਾਂ ਵਾਲੇ ਆਏ ਮਰੀਜਾਂ ਦੇ ਲਏ ਸੈਂਪਲਾਂ ਵਿਚੋਂ ਆਏ ਪੋਜਟਿਵ ਮਰੀਜ ਸ਼ਾਮਲ ਹਨ।
ਡਾ. ਸੁਮੀਤ ਸਿੰਘ ਨੇ ਕਿਹਾ ਕਿ ਜਿਆਦਾ ਪੋਜਟਿਵ ਕੇਸ ਆਉਣ ਤੇਂ ਆਨੰਦ ਨਗਰ ਗੱਲੀ ਨੰਬਰ 2 ਅਤੇ ਸਿੱਧੂ ਕਲੋਨੀ ਵਿੱਚ ਮਾਈਕਰੋਕੰਟੈਨਮੈਂਟ ਲਗਾ ਦਿਤੀ ਗਈ ਹੈ।ਜਿਸ ਨਾਲ ਮੋਜੂਦਾ ਸਮੇਂ ਵਿੱਚ ਜਿਲ੍ਹੇ ਵਿੱਚ ਇੱਕ ਵੱਡੀ ਕੰਟੈਨਮੈਂਟ ਤੇਂ 9 ਮਾਈਕਰੋਕੰਟੈਨਮੈਂਟ ਵਾਲੇ ਏਰੀਏ ਹੋ ਗਏ ਹਨ।
ਸਿਹਤ ਵਿਭਾਗ ਦੀਆਂ ਟੀਮਾਂ ਵੱਲੋ ਜਿਲੇ ਵਿੱਚ ਅੱਜ 4509 ਦੇ ਕਰੀਬ ਕੋਵਿਡ ਜਾਂਚ ਲਈ ਸੈਂਪਲ ਲਏ ਗਏ ਹਨ। ਜਿਲ੍ਹੇ ਵਿਚ ਹੁਣ ਤੱਕ ਦੇ ਕੋਵਿਡ ਅਪਡੇਟ ਬਾਰੇ ਜਾਣਕਾਰੀ ਦਿੰਦੇ ਡਾ. ਸਤਿੰਦਰ ਸਿੰਘ ਨੇ ਦੱਸਿਆ ਕਿ ਹੁਣ ਤੱਕ ਜਿਲੇ ਵਿਚ ਕੋਵਿਡ ਜਾਂਚ ਸਬੰਧੀ 5,55,389 ਸੈਂਪਲ ਲਏ ਜਾ ਚੁੱਕੇ ਹਨ, ਜਿਹਨਾਂ ਵਿਚੋ ਜਿਲਾ ਪਟਿਆਲਾ ਦੇ 35254 ਕੋਵਿਡ ਪੋਜਟਿਵ, 5,16,091 ਨੈਗੇਟਿਵ ਅਤੇ ਲਗਭਗ 3644 ਦੀ ਰਿਪੋਰਟ ਆਉਣੀ ਅਜੇ ਬਾਕੀ ਹੈ।
