ਦੇਸ਼-ਵਿਦੇਸ਼ਪੰਜਾਬ

ਆਕਸੀਜਨ ਸਪਲਾਈ ਦੀ ਘਾਟ ! ਹਸਪਤਾਲਾਂ ਨੂੰ ਆਕਸੀਜਨ ਨਾ ਦੇਣਾ ਕਤਲੇਆਮ ਦੇ ਬਰਾਬਰ: ਹਾਈ ਕੋਰਟ

ਪ੍ਰਯਾਗਰਾਜ 5 ਮਈ (ਮਧੂਸਾਰ ਬਿਊਰੋ) ਉੱਤਰ ਪ੍ਰਦੇਸ਼ ’ਚ ਕੋਰੋਨਾ ਵਾਇਰਸ ਦੇ ਚੱਲਦੇ ਹਸਪਤਾਲਾਂ ਵਿਚ ਆਕਸੀਜਨ ਦੀ ਸਪਲਾਈ ’ਚ ਘਾਟ ਨੂੰ ਲੈ ਕੇ ਇਲਾਹਾਬਾਦ ਹਾਈ ਕੋਰਟ ਨੇ ਤਲਖ਼ ਟਿੱਪਣੀ ਕੀਤੀ ਹੈ।
 ਹਾਈ ਕੋਰਟ ਨੇ ਟਿੱਪਣੀ ਕਰਦਿਆਂ ਕਿਹਾ ਕਿ ਇਹ ਨਾ ਸਿਰਫ ਅਪਰਾਧ ਹੈ, ਸਗੋਂ ਅਜਿਹਾ ਕਰਨਾ ਕਤਲੇਆਮ ਤੋਂ ਘੱਟ ਨਹੀਂ ਹੈ। ਅਜਿਹੀਆਂ ਮੌਤਾਂ ਦੀ ਜਵਾਬਦੇਹੀ ਆਕਸੀਜਨ ਦੀ ਸਪਲਾਈ ਕਰਨ ਵਾਲਿਆਂ ਦੀ ਹੈ। ਜਸਟਿਸ ਸਿਧਾਰਥ ਵਰਮਾ ਅਤੇ ਜਸਟਿਸ ਅਜਿਤ ਕੁਮਾਰ ਦੀ ਬੈਂਚ ਨੇ ਕਿਹਾ ਕਿ ਮੈਡੀਕਲ ਸਾਇੰਸ ਇੰਨਾ ਅੱਗੇ ਹੈ ਕਿ ਅਸੀਂ ਹਾਰਟ ਟਰਾਂਸਪਲਾਂਟ ਕਰ ਰਹੇ ਹਾਂ। ਬਰੇਨ ਆਪਰੇਟ ਕਰ ਰਹੇ ਹਾਂ ਅਤੇ ਦੂਜੇ ਪਾਸੇ ਆਕਸੀਜਨ ਦੀ ਘਾਟ ਨਾਲ ਮੌਤਾਂ ਹੋ ਰਹੀਆਂ ਹਨ।

ਹਾਈ ਕੋਰਟ ਨੇ ਕਿਹਾ ਕਿ ਆਮ ਤੌਰ ’ਤੇ ਅਦਾਲਤ ਸੋਸ਼ਲ ਮੀਡੀਆ ਦੀਆਂ ਖ਼ਬਰਾਂ ’ਤੇ ਧਿਆਨ ਨਹੀਂ ਦਿੰਦੀ ਪਰ ਇਸ ਖ਼ਬਰ ਦਾ ਸਮਰਥਨ ਵਕੀਲਾਂ ਨੇ ਵੀ ਕੀਤਾ ਹੈ ਕਿ ਪ੍ਰਦੇਸ਼ ਦੇ ਕਈ ਜ਼ਿਲ੍ਹਿਆਂ ਵਿਚ ਆਕਸੀਜਨ ਦੀ ਸਪਲਾਈ ਨਾ ਹੋ ਸਕਣ ਕਾਰਨ ਮੌਤਾਂ ਹੋਈਆਂ ਹਨ। ਅਦਾਲਤ ਨੇ ਕਿਹਾ ਕਿ ਇਸ ਦੇ ਸੁਧਾਰ ਲਈ ਤੁਰੰਤ ਕਦਮ ਚੁੱਕੇ ਜਾਣ। ਉਨ੍ਹਾਂ ਨੇ ਲਖਨਊ ਅਤੇ ਮੇਰਠ ਦੇ ਜ਼ਿਲ੍ਹਾ ਅਧਿਕਾਰੀ ਨੂੰ ਆਕਸੀਜਨ ਦੀ ਘਾਟ ਨਾਲ ਮੌਤਾਂ ਦੀਆਂ ਖ਼ਬਰਾਂ ਦੀ 48 ਘੰਟਿਆਂ ਵਿਚ ਜਾਂਚ ਪੂਰੀ ਕਰ ਕੇ ਰਿਪੋਰਟ ਪੇਸ਼ ਕਰਨ ਅਤੇ ਜਵਾਬਦੇਹੀ ਤੈਅ ਕਰਨ ਦਾ ਨਿਰਦੇਸ਼ ਦਿੱਤਾ ਹੈ।    

Leave a Reply

Your email address will not be published. Required fields are marked *