ਪਟਿਆਲਾ

ਪ੍ਰੋ.ਚੰਦੂਮਾਜਰਾ ਟਾਵਰ ’ਤੇ ਬੈਠੇ ਬੇਰੁਜਗਾਰ ਅਧਿਆਪਕਾਂ ਨੂੰ ਮਿਲੇ

ਪਟਿਆਲਾ 6 ਮਈ (ਅਕਾਸ਼ਦੀਪ ਜੱਬਲ/ਮਧੂਸਾਰ ਬਿਊਰੋ)ਸਾਬਕਾ ਮੈਂਬਰ ਪਾਰਲੀਮੈਂਟ ਅਤੇ ਸ਼੍ਰੋਮਣੀ ਅਕਾਲੀਦਲ ਦੇ ਸੀਨੀਅਰ ਮੀਤ ਪ੍ਰਧਾਨ ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ ਨੇ ਅੱਜ 47 ਦਿਨਾਂ ਤੋਂ ਬੀ.ਐਸ.ਐਨ.ਐਲ ਟਾਵਰ ’ਤੇ ਬੈਠੇ ਬੇਰੁਜ਼ਗਾਰ ਅਧਿਆਪਕਾਂ ਨਾਲ ਮੁਲਾਕਾਤ ਕੀਤੀ ਅਤੇ ਉਨ੍ਹਾਂ ਦੀ ਸਿਹਤ ਦਾ ਹਾਲ ਚਾਲ ਜਾਣਿਆ। ਇਸ ਮੋਕੇ ਉਨ੍ਹਾਂ ਨਾਲ ਹਲਕਾ ਸਨੌਰ ਦੇ ਵਿਧਾਇਕ ਹਰਿੰਦਰਪਾਲ ਸਿੰਘ ਚੰਦੂਮਾਜਰਾ ਵੀ ਮੌਜੂਦ ਸਨ ।

ਗੱਲਬਾਤ ਕਰਦਿਆ ਪ੍ਰੋ. ਚੰਦੂਮਾਜਰਾ ਨੇ ਕਿਹਾ ਕੇ ਇਕ ਪਾਸੇ ਤਾ ਸਰਕਾਰ ਲੱਖਾਂ ਨੌਕਰੀਆਂ ਦੇਣ ਦਾ ਦਾਅਵਾ ਕਰਦੀ ਹੈ ਦੂਜੇ ਪਾਸੇ ਬੇਰੁਜ਼ਗਾਰਾਂ ਨਾਲ ਮਜਾਕ ਕਰ ਰਹੀ ਹੈ ਅਤੇ ਹਜ਼ਾਰਾਂ ਦੀ ਗਿਣਤੀ ’ਚ ਅਧਿਆਪਕ ਸੜਕਾਂ ’ਤੇ ਰੁਲਣ ਲਈ ਮਜ਼ਬੂਰ ਹਨ ।ਉਨ੍ਹਾਂ ਕਿਹਾ ਕਿ ਸਰਕਾਰ ਨੂੰ ਆਪਣੀ ਨੈਤਿਕ ਜ਼ਿੰਮੇਵਾਰੀ ਨਹੀਂ ਭੁੱਲਣੀ ਚਾਹੀਦੀ। ਇਸ ਦੋਰਾਨ ਉਨ੍ਹਾਂ ਨਾਲ ਸਿਆਸੀ ਸਲਾਹਕਾਰ ਜਗਜੀਤ ਸਿੰਘ ਕੋਹਲੀ,ਰਾਜਾ ਤੁੜ,ਜਸਵਿੰਦਰਪਾਲ ਸਿੰਘ ਚੱਢਾ, ਵਰਿੰਦਰ ਡਕਾਲਾ ਵੀ ਹਾਜਰ ਸਨ।

Leave a Reply

Your email address will not be published. Required fields are marked *