ਪੰਜਾਬਪਟਿਆਲਾ

ਪੰਜਾਬੀ ’ਵਰਸਿਟੀ ’ਚ ਐਕਸ਼ਨ ਕਮੇਟੀ ਵੱਲੋਂ ਧਰਨਾ, ਸਰਕਾਰ ਖਿਲਾਫ਼ ਲੱਗੇ ਨਾਅਰੇ !

ਪਟਿਆਲਾ 6 ਮਈ (ਰਮਨਦੀਪ/ਮਧੂਸਾਰ ਬਿਊਰੋ) ਪੰਜਾਬੀ ਯੂਨੀਵਰਸਿਟੀ ਦੇ ਵਾਈਸ ਚਾਂਸਲਰ ਦਫਤਰ ਦੇ ਸਾਹਮਣੇ ਅੱਜ ਜੋਆਇੰਟ ਐਕਸ਼ਨ ਕਮੇਟੀ ਵੱਲੋਂ ਧਰਨਾ ਲਾਇਆ ਗਿਆ ਅਤੇ ਪੰਜਾਬ ਸਰਕਾਰ ਦੇ ਖਿਲਾਫ਼ ਜ਼ੋਰਦਾਰ ਨਾਅਰੇਬਾਜੀ ਕੀਤੀ ਗਈ । ਇਹ ਰੋਸ ਪ੍ਰਦਰ੍ਸ਼ਨ ਤਨਖਾਹਾਂ, ਪੈਨਸ਼ਨਾਂ ਦੀ ਸਮੇਂ ਸਿਰ ਅਦਾਇਗੀ, ਪੰਜਾਬੀ ਯੂਨੀਵਰਸਿਟੀ ਨੂੰ ਗ੍ਰਾਂਟ ਅਤੇ ਯੂਨੀਵਰਸਿਟੀ ਦੀ ਖੁਦਮੁਖਤਿਆਰੀ ਲਈ ਮੰਗਾਂ ਦੇ ਮੁਖ ਚਾਰ ਮੁੱਦਿਆਂ ਨੂੰ ਲੈ ਕੇ ਕੀਤਾ ਗਿਆ ਗਿਆ । ਇਸ ਵਿਚ ਪੂਟਾ, ਏ-ਕਲਾਸ ਐਸੋਸੀਏਸ਼ਨ, ਪੈਨਸ਼ਰਨਜ਼ ਵੈਲਫੇਅਰ ਦੇ ਨੁਮਾਇੰਦਿਆਂ ਨੇ ਸ਼ਮੂਲੀਅਤ ਕੀਤੀ ।

ਧਰਨੇ ਵਿੱਚ ਰੋਸ ਜ਼ਾਹਿਰ ਕੀਤਾ ਕਿ ਕਿ ਪੰਜਾਬ ਸਰਕਾਰ ਨੂੰ ਵੱਖ-ਵੱਖ ਮੁੱਦਿਆਂ ਤੇ ਸਮੇਂ-ਸਮੇਂ ਤੇ ਦਿੱਤੇ ਗਏ ਮੰਗ ਪੱਤਰਾਂ ਦੇ ਬਾਵਜੂਦ ਨਾ ਤਾਂ ਪੰਜਾਬ ਸਰਕਾਰ ਨੇ ਪੰਜਾਬੀ ਯੂਨੀਵਰਸਿਟੀ ਨੂੰ ਵਿੱਤੀ ਘਾਟੇ ਵਿਚੋਂ ਕੱਢਣ ਲਈ ਕੋਈ ਯੱਕਮੁਸ਼ਤ ਗਰਾਂਟ ਦਿੱਤੀ ਹੈ, ਨਾ ਹੀ ਬਜਟ ਵਿਚ ਐਲਾਨੀ 90 ਕਰੋੜ ਰੁਪਏ ਦੀ ਰਾਸ਼ੀ ਮੁਹੱਈਆ ਕਰਵਾਈ ਹੈ, ਅਤੇ ਨਾ ਹੀ ਪੰਜਾਬੀ ਯੂਨੀਵਰਸਿਟੀ ਦੀ ਮਹੀਨਾਵਾਰ ਗਰਾਂਟ ਵਿਚ ਕੋਈ ਵਾਧਾ ਕੀਤਾ ਹੈ। ਜਿਸ ਦੇ ਚੱਲਦਿਆਂ ਮਾਰਚ ਅਪ੍ਰੈਲ ਦੇ ਦੋ ਮਹੀਨੇ ਦੀ ਤਨਖਾਹ ਅਤੇ ਪੈਨਸ਼ਨ, ਅਧਿਆਪਕਾਂ ਅਤੇ ਕਰਮਚਾਰੀਆਂ ਨੂੰ ਜਾਰੀ ਨਹੀਂ ਹੋ ਸਕੀਆਂ। ਜਿਸ ਕਰਕੇ ਕਰੋਨਾ ਦੀ ਬਿਮਾਰੀ ਦੇ ਚੱਲਦਿਆਂ ਅਧਿਆਪਕਾਂ ਅਤੇ ਕਰਮਚਾਰੀਆਂ ਨੂੰ ਆਪਣੇ ਰੋਜ਼ਮਰਾ ਦੇ ਖਰਚੇ ਅਤੇ ਦਵਾਈਆਂ ਆਦਿ ਦੇ ਖਰਚੇ ਵੀ ਕਰਨੇ ਮੁਸ਼ਕਿਲ ਹੋ ਗਏ ਹਨ। ਧਰਨੇ ਵਿੱਚ ਧਰਨਾਕਾਰੀਆਂ ਨੇ ਰੋਸ ਜ਼ਾਹਿਰ ਕੀਤਾ ਕਿ ਪੰਜਾਬ ਸਰਕਾਰ ਸਿਰਫ ਐਲਾਨ ਕਰ ਦਿੰਦੀ ਹੈ ਪਰ ਅਸਲੀ ਰੂਪ ਵਿੱਚ ਕੁਝ ਵੀ ਨਹੀਂ ਹੁੰਦਾ । ਬੁਲਾਰਿਆਂ ਨੇ ਆਖਿਆ ਕਿ ਪੰਜਾਬ ਸਰਕਾਰ ਨੇ ਪੰਜਾਬੀ ਯੂਨੀਵਰਸਿਟੀ ਨੂੰ ਚਾਰ ਸੌ ਕਰੋੜ ਦੀ ਯਕਮੁਸ਼ਤ ਗ੍ਰਾਂਟ ਤਾਂ ਕਈ ਦੇਣੀ ਸੀ ਬਲਕਿ ਐਲਾਨੀ ਗਈ 90 ਕਰੋੜ ਦੀ ਗ੍ਰਾਂਟ ਵੀ ਜਾਰੀ ਨਹੀਂ ਕੀਤੀ ਗਈ ।
ਧਰਨੇ ਵਿੱਚ ਸ਼ਾਮਿਲ ਅਧਿਆਪਕ, ਕਰਮਚਾਰੀਆਂ ਅਤੇ ਪੈਨਸ਼ਨਰਜ਼ ਨੇ ਮੰਗ ਕੀਤੀ ਕਿ ਪੰਜਾਬੀ ਯੂਨੀਵਰਸਿਟੀ ਲਈ ਐਲਾਨ ਕੀਤੀ 90 ਕਰੋੜ ਗ੍ਰਾਂਟ ਤੁਰੰਤ ਜਾਰੀ ਕੀਤੀ ਜਾਵੇ ਤਾਂ ਕਿ ਦੋ ਮਹੀਨੇ ਦੀ ਲਟਕਦੀ ਤਨਖਾਹ ਅਤੇ ਪੈਨਸ਼ਨ ਦੀ ਅਦਾਇਗੀ ਹੋ ਸਕੇ । ਉਹਨਾਂ ਆਖਿਆ ਕਿ ਯਕਮੁਸ਼ਤ ਗ੍ਰਾਂਟ ਤੋਂ ਬਿਨਾਂ ਪੰਜਾਬੀ ਯੂਨੀਵਰਸਿਟੀ ਨੂੰ ਨਿਘਰਦੀ ਵਿੱਤੀ ਹਾਲਤ ਤੋਂ ਬਾਹਰ ਨਹੀਂ ਕੱਢਿਆ ਜਾ ਸਕਦਾ ਸੋ ਪੰਜਾਬ ਸਰਕਾਰ ਨੂੰ ਇਸ ਵੱਲ ਧਿਆਨ ਦਿੱਤਾ ਜਾਵੇ । ਅਖੀਰ ਵਿੱਚ ਜੋਆਇੰਟ ਐਕਸ਼ਨ ਦੇ ਬੁਲਾਰੇ ਨੇ ਆਖਿਆ ਕਿ ਜੇ ਮੰਗਾਂ ਨਾ ਮੰਨੀਆਂ ਗਈਆਂ ਤਾਂ ਇਸੇ ਤਰਾਂ ਧਰਨਾ ਲਾਉਣ ਲਈ ਮਜਬੂਰ ਹੋਣਾ ਪਵੇਗਾ ।

Leave a Reply

Your email address will not be published. Required fields are marked *