ਦੇਸ਼-ਵਿਦੇਸ਼

ਕੇਂਦਰੀ ਮੰਤਰੀ ਮੁਰਲੀਧਰਨ ਦੇ ਕਾਫਲੇ ’ਤੇ ਹਮਲਾ !

ਗ੍ਰਹਿ ਮੰਤਰਾਲਾ ਨੇ ਬੰਗਾਲ ਭੇਜੀ 4 ਮੈਂਬਰੀ ਟੀਮ-
ਕੋਲਕਾਤਾ 6 ਮਈ (ਮਧੂਸਾਰ ਬਿਊਰੋ) ਪੱਛਮੀ ਬੰਗਾਲ ’ਚ ਵਿਧਾਨ ਸਭਾ ਚੋਣਾਂ ਵੀ ਹੋ ਗਈਆਂ ਹਨ ਅਤੇ ਚੋਣ ਨਤੀਜੇ ਵੀ ਆ ਚੁੱਕੇ ਹਨ ਪਰ ਫਿਰ ਵੀ ਹਿੰਸਾ ਰੁੱਕਣ ਦਾ ਨਾਮ ਨਹੀਂ ਲੈ ਰਹੀ ਹੈ। ਕੇਂਦਰੀ ਵਿਦੇਸ਼ ਰਾਜ ਮੰਤਰੀ ਵੀ. ਮੁਰਲੀਧਰਨ ’ਤੇ ਮਿਦਨਾਪੁਰ ’ਚ ਹਮਲੇ ਦੀ ਖ਼ਬਰ ਹੈ। ਉਨ੍ਹਾਂ ਦੀ ਕਾਰ ਦੇ ਸ਼ੀਸ਼ੇ ਤੱਕ ਤੋੜ ਦਿੱਤੇ ਗਏ। ਇਸ ਪੂਰੀ ਘਟਨਾ ਦਾ ਇਕ ਵੀਡੀਓ ਵੀ ਸਾਹਮਣੇ ਆਇਆ ਹੈ।

ਕੇਂਦਰੀ ਵਿਦੇਸ਼ ਰਾਜ ਮੰਤਰੀ ਮੁਰਲੀਧਰਨ ਨੇ ਇਸ ਘਟਨਾ ਨੂੰ ਲੈ ਕੇ ਆਪਣੇ ਟਵਿੱਟਰ ਹੈਂਡਲ ’ਤੇ ਇਕ ਵੀਡੀਓ ਵੀ ਸ਼ੇਅਰ ਕੀਤੀ ਹੈ। ਦੂਜੇ ਪਾਸੇ ਬੰਗਾਲ ’ਚ ਨਤੀਜਿਆਂ ਤੋਂ ਬਾਅਦ ਹੋਈ ਹਿੰਸਾ ’ਤੇ ਕੇਂਦਰੀ ਗ੍ਰਹਿ ਮੰਤਰਾਲਾ ਐਕਸ਼ਨ ਮੋਡ ਵਿਚ ਹੈ। ਗ੍ਰਹਿ ਮੰਤਰਾਲਾ ਨੇ ਪੱਛਮੀ ਬੰਗਾਲ ’ਚ ਚੋਣਾਂ ਤੋਂ ਬਾਅਦ ਹਿੰਸਾ ਦੇ ਕਾਰਨਾਂ ਦੀ ਪੜਤਾਲ ਕਰਨ ਅਤੇ ਸੂਬੇ ’ਚ ਜਮੀਨੀ ਹਾਲਾਤ ਦਾ ਜਾਇਜਾ ਲੈਣ ਲਈ 4 ਮੈਂਬਰੀ ਦਲ ਦਾ ਗਠਨ ਕੀਤਾ ਹੈ। ਅਧਿਕਾਰੀਆਂ ਨੇ ਵੀਰਵਾਰ ਨੂੰ ਦੱਸਿਆ ਕਿ ਮੰਤਰਾਲਾ ਦੇ ਇਕ ਐਡੀਸ਼ਨਲ ਸਕੱਤਰ ਦੀ ਅਗਵਾਈ ’ਚ ਦਲ ਪੱਛਮੀ ਬੰਗਾਲ ਲਈ ਰਵਾਨਾ ਹੋ ਗਿਆ ਹੈ। ਕੇਂਦਰੀ ਗ੍ਰਹਿ ਮੰਤਰਾਲਾ ਨੇ ਬੁੱਧਵਾਰ ਨੂੰ ਪੱਛਮੀ ਬੰਗਾਲ ਸਰਕਾਰ ਤੋਂ ਸੂਬੇ ’ਚ ਚੋਣਾਂ ਤੋਂ ਬਾਅਦ ਹੋਈ ਹਿੰਸਾ ਦੀ ਪੂਰੀ ਰਿਪੋਰਟ ਸੌਂਪਣ ਅਤੇ ਸਮਾਂ ਗੁਆਏ ਬਿਨਾਂ ਅਜਿਹੀਆਂ ਘਟਨਾਵਾਂ ਨੂੰ ਰੋਕਣ ਲਈ ਜਰੂਰੀ ਕਦਮ ਚੁੱਕਣ ਨੂੰ ਕਿਹਾ ਸੀ। ਮੰਤਰਾਲਾ ਨੇ ਸੂਬਾ ਸਰਕਾਰ ਨੂੰ ਚਿਤਾਵਨੀ ਦਿੱਤੀ ਸੀ ਕਿ ਜੇਕਰ ਸੂਬਾ ਸਰਕਾਰ ਅਜਿਹਾ ਕਰਨ ’ਚ ਅਸਫਲ ਹੁੰਦੀ ਹੈ ਤਾਂ ਮਾਮਲੇ ਨੂੰ ਗੰਭੀਰਤਾ ਨਾਲ ਲਿਆ ਜਾਵੇਗਾ।

Leave a Reply

Your email address will not be published. Required fields are marked *