ਸ਼ੋ੍ਰਮਣੀ ਕਮੇਟੀ ਨੇ ਕਿਸਾਨ ਪਰਿਵਾਰ ਨੂੰ ਭੇਜੀ ਵਿੱਤੀ ਸਹਾਇਤਾ ਰਾਸ਼ੀ
ਕਿਸਾਨ ਪੀੜਤ ਪਰਿਵਾਰ ਨੂੰ ਸੌਂਪਿਆ ਇਕ ਲੱਖ ਰੁਪਏ ਰਾਸ਼ੀ ਦਾ ਚੈਕ
ਪਟਿਆਲਾ 7 ਮਈ (ਅਮਰੀਕਇੰਦਰ ਸਿੰਘ/ਮਧੂਸਾਰ ਬਿਊਰੋ) ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਪ੍ਰਧਾਨ ਬੀਬੀ ਜਗੀਰ ਕੌਰ ਦੇ ਦਿਸ਼ਾ ਨਿਰਦੇਸ਼ਾਂ ’ਤੇ ਪਿੰਡ ਸਿੰਬੜੋ ਦੇ ਕਿਸਾਨ ਜਸਵੰਤ ਸਿੰਘ ਨੂੰ ਸ਼ੋ੍ਰਮਣੀ ਕਮੇਟੀ ਵੱਲੋਂ ਇਕ ਲੱਖ ਰੁਪਏ ਦੀ ਵਿੱਤੀ ਸਹਾਇਤਾ ਰਾਸ਼ੀ ਦਾ ਚੈਕ ਭੇਜਿਆ ਗਿਆ।
ਜਾਣਕਾਰੀ ਅਨੁਸਾਰ ਖੇਤੀ ਦੇ ਕਾਲੇ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਕਿਸਾਨ ਜਥੇਬੰਦੀਆਂ ਵੱਲੋਂ ਚੱਲ ਰਹੇ ਕਿਸਾਨੀ ਸੰਘਰਸ਼ ਵਿਚ ਯੋਗਦਾਨ ਪਾਉਣ ਲਈ ਬੀਬੀ ਗੁਰਮੀਤ ਕੌਰ ਨੇ ਲਗਾਤਾਰ ਦਿੱਲੀ ਧਰਨੇ ਵਿਚ ਸ਼ਮੂਲੀਅਤ ਕੀਤੀ ਸੀ, ਜਿਨ੍ਹਾਂ ਦਾ ਅਚਨਚੇਤ ਬਿਮਾਰ ਰਹਿਣ ਕਾਰਨ ਧਰਨੇ ਦੌਰਾਨ ਦੇਹਾਂਤ ਹੋ ਗਿਆ ਸੀ। ਅੱਜ ਅੰਤਿ੍ਰੰਗ ਕਮੇਟੀ ਮੈਂਬਰ ਜਥੇਦਾਰ ਸਤਵਿੰਦਰ ਸਿੰਘ ਟੌਹੜਾ ਨੇ ਪੀੜਤ ਪਰਿਵਾਰ ਨੂੰ ਸ਼ੋ੍ਰਮਣੀ ਕਮੇਟੀ ਵੱਲੋਂ ਭੇਜਿਆ ਇਕ ਲੱਖ ਰੁਪਏ ਦੀ ਰਾਸ਼ੀ ਦਾ ਸੌਂਪਿਆ। ਇਸ ਮੌਕੇ ਜਥੇਦਾਰ ਟੌਹੜਾ ਨੇ ਕਿਹਾ ਕਿ ਸ਼ੋ੍ਰਮਣੀ ਕਮੇਟੀ ਕਿਸਾਨ ਭਰਾਵਾਂ ਦੇ ਹਰ ਸੰਘਰਸ਼ ਨਾਲ ਹੈ। ਉਨ੍ਹਾਂ ਕਿਹਾ ਕਿ ਮੋਦੀ ਸਰਕਾਰ ਨੂੰ ਆਪਣਾ ਹਠ ਧਰਮ ਛੱਡਕੇ ਖੇਤੀ ਦੇ ਕਾਲੇ ਕਾਨੂੰਨ ਰੱਦ ਕਰਨਾ ਚਾਹੀਦਾ ਹੈ। ਅਤੇ ਕਿਸਾਨ ਭਰਾਵਾਂ ਦੀ ਬਾਹ ਫੜਨੀ ਚਾਹੀਦੀ ਹੈ। ਇਸ ਮੌਕੇ ਹੋਰਨਾਂ ਤੋਂ ਇਲਾਵਾ ਮਾਲਵਾ ਜ਼ੋਨ ਦੇ ਇੰਚਾਰਜ ਸਤਵੀਰ ਸਿੰਘ ਖੱਟੜਾ, ਅਮਰੀਕ ਸਿੰਘ ਭੰਗੂ, ਕੁਲਦੀਪ ਸਿੰਘ ਭੰਗੂ, ਅਮਰੀਕ ਸਿੰਘ ਸਾਬਕਾ ਸਰਪੰਚ, ਭਜਨ ਸਿੰਘ ਸਿੰਬੜੋ ਡਾਇਰੈਕਟਰ ਵੇਰਕਾ ਪਲਾਂਟ, ਗੁਰਦੀਪ ਸਿੰਘ ਰੋਹੜੀ ਵਾਈਸ ਚੇਅਰਮੈਨ, ਗੁਰਮੀਤ ਸਿੰਘ ਸਰਪੰਚ ਸਿੰਬੜੋ ਆਦਿ ਹਾਜ਼ਰ ਸਨ।

