ਦੇਸ਼-ਵਿਦੇਸ਼ਪੰਜਾਬ

ਗੈਂਗਸਟਰ ਗੈਵੀ ਦੇ ਪੰਜ ਸਾਥੀ ਗਿ੍ਰਫ਼ਤਾਰ; 1.25 ਕਿਲੋ ਗ੍ਰਾਮ ਹੈਰੋਇਨ, 3 ਪਿਸਟਲ ਅਤੇ 3 ਵਾਹਨ ਬਰਾਮਦ

ਗੈਂਗਸਟਰ ਗੈਵੀ ਨੇ ਖੁਲਾਸਾ ਕੀਤਾ ਕਿ ਉਹ ਜਾਅਲੀ ਪਾਸਪੋਰਟ ਹਾਸਲ ਕਰਨ ਵਿਚ ਕਾਮਯਾਬ ਹੋ ਗਿਆ ਸੀ ਅਤੇ ਪੁਰਤਗਾਲ ਵਿਚ ਵੱਸਣ ਦੀ ਯੋਜਨਾ ਬਣਾ ਰਿਹਾ ਸੀ: ਡੀਜੀਪੀ ਪੰਜਾਬ
ਪਾਕਿਸਤਾਨ ਅਧਾਰਤ ਤਸਕਰ ਭਾਰਤ ਵਿੱਚ ਹੈਰੋਇਨ ਅਤੇ ਹਥਿਆਰਾਂ ਦੀ ਤਸਕਰੀ ਲਈ ਲਈ ਗੈਂਗਸਟਰਾਂ ਦੀ ਵਰਤੋਂ ਕਰ ਰਹੇ ਹਨ

ਚੰਡੀਗੜ, 8 ਮਈ (ਮਧੂਸਾਰ ਬਿਊਰੋ) ਗੈਂਗਸਟਰ-ਕਮ-ਨਸ਼ਾ ਤਸਕਰ ਗੈਵੀ ਵੱਲੋਂ ਕੀਤੇ ਖੁਲਾਸੇ ‘ਤੇ ਕਾਰਵਾਈ ਕਰਦਿਆਂ ਪੰਜਾਬ ਪੁਲਿਸ ਨੇ ਅੱਜ ਉਸ ਦੇ ਪੰਜ ਸਾਥੀਆਂ ਦੀ ਗਿ੍ਰਫਤਾਰੀ ਕਰਕੇ ਉਸ ਦੇ ਸਾਰੇ ਮਡਿਊਲ ਦਾ ਪਰਦਾਫਾਸ ਕਰਨ ਵਿਚ ਸਫਲਤਾ ਹਾਸਲ ਕੀਤੀ ਹੈ। ਲੋੜੀਂਦੇ ਗੈਂਗਸਟਰ ਜੈਪਾਲ ਦੇ ਕਰੀਬੀ ਸਹਿਯੋਗੀ ਗੈਵੀ ਸਿੰਘ ਉਰਫ਼ ਵਿਜੈ ਉਰਫ਼ ਗਿਆਨੀ ਨੂੰ 26 ਅਪ੍ਰੈਲ, 2021 ਨੂੰ ਝਾਰਖੰਡ ਦੇ ਸਰਾਏ ਕਿਲਾ ਖਰਸਾਵਾ ਜਲਿੇ ਤੋਂ ਪੰਜਾਬ ਪੁਲਿਸ ਦੇ ਸੰਗਠਿਤ ਅਪਰਾਧ ਕੰਟਰੋਲ ਯੂਨਿਟ (ਓ.ਸੀ.ਸੀ.ਯੂ.) ਅਤੇ ਐਸ.ਏ.ਐਸ. ਨਗਰ ਪੁਲਿਸ ਵੱਲੋਂ ਇੱਕ ਸਾਂਝੇ ਅਭਿਆਨ ਦੌਰਾਨ ਗਿ੍ਰਫਤਾਰ ਕੀਤਾ ਗਿਆ ਸੀ।

ਗਿ੍ਰਫ਼ਤਾਰ ਕੀਤੇ ਵਿਅਕਤੀਆਂ ਦੀ ਪਛਾਣ ਕਰਨਬੀਰ ਸਿੰਘ ਵਾਸੀ ਪਿੰਡ ਅਕਬਰਪੁਰਾ, ਹਰਮਨਜੀਤ ਸਿੰਘ ਵਾਸੀ ਪਿੰਡ ਜੋਹਲਾ, ਗੁਰਜਸਪ੍ਰੀਤ ਸਿੰਘ ਵਾਸੀ ਪਿੰਡ ਬਠਲ ਭਾਈ ਕੇ ਅਤੇ ਰਵਿੰਦਰ ਇਕਬਾਲ ਸਿੰਘ ਵਾਸੀ ਹੰਸਲਾਵਾਲਾ (ਇਹ ਸਾਰੇ ਪਿੰਡ ਜਲਿਾ ਤਰਨ ਤਾਰਨ ਨਾਲ ਸਬੰਧਤ ਹਨ) ਅਤੇ ਸੈਮੂਅਲ ਉਰਫ਼ ਸੈਮ ਵਾਸੀ ਫਿਰੋਜਪੁਰ ਵਜੋਂ ਕੀਤੀ ਗਈ ਹੈ। ਸਾਰੇ ਮੁਲਜਮਾਂ ਖਿਲਾਫ਼ ਪੰਜਾਬ ਦੇ ਵੱਖ-ਵੱਖ ਜਿਲਿਆਂ ਵਿੱਚ ਕਈ ਅਪਰਾਧਿਕ ਕੇਸ ਦਰਜ ਹਨ।
ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ), ਪੰਜਾਬ ਸ੍ਰੀ ਦਿਨਕਰ ਗੁਪਤਾ ਨੇ ਦੱਸਿਆ ਕਿ ਪੁਲਿਸ ਨੇ ਖਰੜ ਦੇ ਅਰਬਨ ਹੋਮਜ-2 ਵਿਖੇ ਸਥਿਤ ਗੈਵੀ ਦੇ ਕਿਰਾਏ ਦੇ ਫਲੈਟ ਤੋਂ 1.25 ਕਿੱਲੋ ਹੈਰੋਇਨ ਬਰਾਮਦ ਕੀਤੀ ਹੈ। ਇਸ ਤੋਂ ਇਲਾਵਾ ਉਸ ਦੇ ਵੱਖ-ਵੱਖ ਟਿਕਾਣਿਆਂ ਤੋਂ 3 ਪਿਸਟਲਾਂ ਜਿਹਨਾਂ ਵਿੱਚੋਂ ਇੱਖ .30 ਕੈਲੀਬਰ ਚੀਨੀ ਪਿਸਟਲ ਅਤੇ ਦੋ .32 ਕੈਲੀਬਰ ਪਿਸਟਲ ਅਤੇ 23 ਜ਼ਿੰਦਾ ਕਾਰਤੂਸ ਵੀ ਬਰਾਮਦ ਕੀਤੇ ਗਏ ਹਨ। ਉਨਾਂ ਦੱਸਿਆ ਕਿ ਟੋਇਟਾ ਫਾਰਚੂਨਰ, ਮਹਿੰਦਰਾ ਸਕਾਰਪੀਓ ਅਤੇ ਹੁੰਡਈ ਵਰਨਾ ਸਮੇਤ ਤਿੰਨ ਵਾਹਨ ਵੀ ਬਰਾਮਦ ਕੀਤੇ ਗਏ ਹਨ ਜੋ ਕਿ ਨਸ਼ਿਆਂ ਦੀ ਤਸਕਰੀ ਲਈ ਵਰਤੇ ਜਾਂਦੇ ਸਨ।
ਉਹਨਾਂ ਦੱਸਿਆ ਸੈਮੂਅਲ, ਜੋ ਕਿ ਜਮਸੇਦਪੁਰ ਵਿੱਚ ਗੈਵੀ ਦੇ ਨਾਲ ਰਹਿ ਰਿਹਾ ਸੀ, ਗੈਵੀ ਦੀ ਗਿ੍ਰਫਤਾਰੀ ਤੋਂ ਪਹਿਲਾਂ ਦਿੱਲੀ ਫਰਾਰ ਹੋਣ ਵਿੱਚ ਸਫ਼ਲ ਹੋ ਗਿਆ ਸੀ। ਉਹਨਾਂ ਅੱਗੇ ਦੱਸਿਆ ਕਿ ਸੈਮੂਅਲ ਪਾਕਿਸਤਾਨ ਤੋਂ ਲਿਆਂਦੀ ਹੈਰੋਇਨ ਦੀ ਵੰਡ ਕਰਨ ਦਾ ਕੰਮ ਸੰਭਾਲ ਰਿਹਾ ਸੀ।
ਡੀਜੀਪੀ ਨੇ ਕਿਹਾ ਕਿ ਚੱਲ ਰਹੀ ਜਾਂਚ ਦੌਰਾਨ ਗੈਵੀ ਨੇ ਖੁਲਾਸਾ ਕੀਤਾ ਕਿ ਉਸ ਨੇ ਪਿਛਲੇ ਢਾਈ ਸਾਲਾਂ ਦੌਰਾਨ ਪਾਕਿਸਤਾਨ ਤੋਂ ਹਥਿਆਰਾਂ ਸਮੇਤ 500 ਕਿੱਲੋ ਤੋਂ ਵੱਧ ਹੈਰੋਇਨ ਦੀ ਤਸਕਰੀ ਕੀਤੀ ਹੈ। ਇਹਨਾਂ ਹਥਿਆਰਾਂ ਅਤੇ ਹੈਰੋਇਨ ਦੀ ਸਪਲਾਈ ਪੰਜਾਬ, ਦਿੱਲੀ ਅਤੇ ਜੰਮੂ ਕਸਮੀਰ ਦੇ ਸੂਬਿਆਂ ਵਿੱਚ ਕੀਤੀ ਜਾਂਦੀ ਸੀ।
ਗੈਵੀ ਨੇ ਦੱਸਿਆ ਕਿ ਭਾਰਤ-ਪਾਕਿ ਸਰਹੱਦ ‘ਤੇ ਇਕ ਸਮੱਗਲਿੰਗ ਬੁਨਿਆਦੀ ਢਾਂਚਾ ਮੌਜੂਦ ਹੈ ਜਿਸ ਰਾਹੀਂ ਬਹੁਤ ਸਾਰੇ ਪਾਕਿਸਤਾਨੀ ਤਸਕਰ ਭਾਰਤ ਵਿਚ ਹਥਿਆਰਾਂ ਅਤੇ ਨਸਅਿਾਂ ਦੀ ਤਸਕਰੀ ਕਰਦੇ ਹਨ। ਗੈਵੀ ਵੱਲੋਂ ਹਵਾਲਾ ਰੂਟ ਜਾਂ ਫਿਰ ਨਵੀਂ ਦਿੱਲੀ ਸਥਿਤ ਆਯਾਤ/ਨਿਰਯਾਤ ਕੰਪਨੀਆਂ ਰਾਹੀਂ ਭਾਰਤ, ਪਾਕਿਸਤਾਨ ਅਤੇ ਅਫਗਾਨਿਸਤਾਨ ਵਿੱਚ ਸਥਿਤ ਵਿਅਕਤੀਆਂ ਅਤੇ ਸੰਸਥਾਵਾਂ ਦੇ ਨਾਲ ਵੱਡੀ ਗਿਣਤੀ ਵਿੱਚ ਵਿੱਤੀ ਲੈਣ-ਦੇਣ ਵੀ ਕੀਤਾ ਜਾਂਦਾ ਸੀ ਜਿਸ ਦੀ ਡੂੰਘੀ ਜਾਂਚ ਕੀਤੀ ਜਾ ਰਹੀ ਹੈ।
ਡੀਜੀਪੀ ਦਿਨਕਰ ਗੁਪਤਾ ਨੇ ਕਿਹਾ, “ਗੈਵੀ ਨੇ ਇਹ ਵੀ ਕਬੂਲਿਆ ਹੈ ਕਿ ਉਸ ਨੇ ਇਕ ਟਰੈਵਲ ਏਜੰਟ ਤੋਂ ਫ਼ਰਜੀ ਵੇਰਵਿਆਂ ਨਾਲ ਜਾਅਲੀ ਭਾਰਤੀ ਪਾਸਪੋਰਟ ਹਾਸਲ ਕੀਤਾ ਸੀ ਅਤੇ ਉਹ ਪੁਰਤਗਾਲ ਵਿਚ ਵੱਸਣ ਦੀ ਯੋਜਨਾ ਬਣਾ ਰਿਹਾ ਸੀ।”
ਡੀਜੀਪੀ ਨੇ ਕਿਹਾ ਕਿ ਗੈਵੀ ਦੇ ਬੈਂਕ ਖਾਤਿਆਂ ਅਤੇ ਜਾਇਦਾਦਾਂ ਦੀ ਪਛਾਣ ਕਰ ਲਈ ਗਈ ਹੈ ਅਤੇ ਇਹ ਜਾਣਕਾਰੀ ਅਗਲੀ ਕਾਰਵਾਈ ਲਈ ਸਬੰਧਤ ਏਜੰਸੀਆਂ ਨਾਲ ਸਾਂਝੀ ਕੀਤੀ ਜਾ ਚੁੱਕੀ ਹੈ। ਗੈਂਗਸਟਰ ਗੈਵੀ ਦੇ ਹੋਰ ਸਾਥੀਆਂ ਦੀ ਵੀ ਪਛਾਣ ਕੀਤੀ ਗਈ ਹੈ ਅਤੇ ਪੰਜਾਬ ਪੁਲਿਸ ਨੇ ਇਸ ਮਾਮਲੇ ਵਿਚ ਸਾਰੇ ਮੁਲਜਮ ਵਿਅਕਤੀਆਂ ਨੂੰ ਫੜਨ ਲਈ ਕਾਰਵਾਈ ਸੁਰੂ ਕਰ ਦਿੱਤੀ ਹੈ।    

Leave a Reply

Your email address will not be published. Required fields are marked *