ਗੁਰਦੁਆਰਾ ਸ੍ਰੀ ਦੂਖਨਿਵਾਰਨ ਸਾਹਿਬ ਵਿਖੇ ਐਸਐਸਪੀ ਸੰਦੀਪ ਕੁਮਾਰ ਗਰਗ ਨਤਮਸਤਕ
ਗੁਰਦੁਆਰਾ ਸਾਹਿਬ ਪੁੱਜਣ ’ਤੇ ਪ੍ਰਬੰਧਕਾਂ ਵੱਲੋਂ ਸਿਰੋਪਾਓ ਦੀ ਬਖਸ਼ਿਸ਼
ਪਟਿਆਲਾ 10 ਮਈ (ਅਮਰੀਕਇੰਦਰ ਸਿੰਘ/ਮਧੂਸਾਰ ਬਿਊਰੋ) ਗੁਰਦੁਆਰਾ ਸ੍ਰੀ ਦੂਖਨਿਵਾਰਨ ਸਾਹਿਬ ਵਿਖੇ ਐਸਐਸਪੀ ਪਟਿਆਲਾ ਸੰਦੀਪ ਕੁਮਾਰ ਗਰਗ ਗੁਰੂ ਘਰ ਵਿਖੇ ਨਤਮਸਤਕ ਹੋਏ। ਇਸ ਮੌਕੇ ਗੁਰਦੁਆਰਾ ਪ੍ਰਬੰਧਕ ਮੈਨੇਜਰ ਕਰਨੈਲ ਸਿੰਘ ਨਾਭਾ ਨੇ ਐਸਐਸਪੀ ਪਟਿਆਲਾ ਨੂੰ ਜੀ ਆਇਆ ਕਿਹਾ ਅਤੇ ਸਿਰੋਪਾਓ ਦੇ ਕੇ ਸਨਮਾਨਤ ਕੀਤਾ ਗਿਆ। ਇਸ ਮੌਕੇ ਐਸਐਸਪੀ ਪਟਿਆਲਾ ਸੰਦੀਪ ਕੁਮਾਰ ਗਰਗ ਨੇ ਗੁਰੂ ਦਰਬਾਰ ’ਚ ਸਮਾਂ ਬਿਤਾਇਆ ਅਤੇ ਕੀਰਤਨੀ ਜਥਿਆਂ ਪਾਸੋਂ ਗੁਰਬਾਣੀ ਕੀਰਤਨ ਦਾ ਆਨੰਦ ਵੀ ਮਾਣਿਆ। ਗੱਲਬਾਤ ਕਰਦਿਆਂ ਐਸਐਸਪੀ ਸੰਦੀਪ ਕੁਮਾਰ ਗਰਗ ਨੇ ਕਿਹਾ ਕਿ ਗੁਰੂ ਘਰ ਪੁੱਜ ਕੇ ਉਨ੍ਹਾਂ ਨੂੰ ਬੇਹੱਦ ਖੁਸ਼ੀ ਅਤੇ ਸਕੂਨ ਮਹਿਸੂਸ ਹੋਇਆ ਅਤੇ ਗੁਰੂ ਸਾਹਿਬ ਦਾ ਅਸ਼ੀਰਵਾਦ ਪ੍ਰਾਪਤ ਕੀਤਾ। ਇਸ ਮੌਕੇ ਉਨ੍ਹਾਂ ਅਪੀਲ ਕਰਦਿਆਂ ਕਿਹਾ ਕਿ ਕੋਵਿੰਡ-19 ਮਹਾਂਮਾਰੀ ਦੀ ਲਹਿਰ ਚੱਲ ਰਹੀ ਹੈ ਅਤੇ ਮੱਥਾ ਟੇਕਣ ਪੁੱਜਦੀ ਸੰਗਤ ਨੂੰ ਸੁਚੇਤ ਰਹਿਣ ਦੀ ਲੋੜ ਹੈ। ਉਨ੍ਹਾਂ ਕਿਹਾ ਕਿ ਪ੍ਰਮਾਤਮਾ ਅੱਗੇ ਇਹੋ ਅਰਦਾਸ ਹੈ ਕਿ ਕੋਰੋਨਾ ਮਹਾਂਮਾਰੀ ਖਤਮ ਹੋਵੇ ਅਤੇ ਸਿਹਤ ਪੱਖੋਂ ਸਾਰੇ ਤੰਦਰੁਸਤ ਰਹਿਣ। ਇਸ ਮੌਕੇ ਹੋਰਨਾਂ ਤੋਂ ਇਲਾਵਾ ਅਮਰਪਾਲ ਸਿੰਘ, ਭਗਵੰਤ ਸਿੰਘ ਲਾਡੀ ਟਰੈਫਿਕੀ ਇੰਚਾਰਜ ਦਿਹਾਤੀ, ਐਸਐਚਓ ਹਰਜਿੰਦਰ ਸਿੰਘ ਢਿੱਲੋਂ ਅਨਾਜ ਮੰਡੀ, ਏਐਸਆਈ ਜਗਤਾਰ ਸਿੰਘ, ਗੁਰਦੀਪ ਸਿੰਘ, ਗੁਰਤੇਜ ਸਿੰਘ, ਮਨਪ੍ਰੀਤ ਸਿੰਘ ਆਦਿ ਹਾਜ਼ਰ ਸਨ।

