ਪੰਜਾਬਪਟਿਆਲਾ

34 ਮੌਤਾਂ, 657 ਕੋਵਿਡ ਕੇਸਾਂ ਦੀ ਹੋਈ ਪੁਸ਼ਟੀ !

ਪਟਿਆਲਾ, 10 ਮਈ (ਅਮਰੀਕਇੰਦਰ ਸਿੰਘ/ਮਧੂਸਾਰ ਬਿਊਰੋ) ਕਰੋਨਾ ਮਹਾਂਮਾਰੀ ਦਾ ਕਹਿਰ ਲਗਾਤਾਰ ਜਾਰੀ ਹੈ। ਕਹਿਰ ਦੇ ਚੱਲਦਿਆਂ 34 ਦੇ ਕਰੀਬ ਮੌਤਾਂ ਹੋਣ ਦੀ ਪੁਸ਼ਟੀ ਹੋਈ ਹੈ, ਜਦਕਿ ਜ਼ਿਲ੍ਹੇ ਦੀਆਂ 14 ਹੋਰ ਕੋਵਿਡ ਪੋਜਟਿਵ ਮਰੀਜ਼ਾਂ ਦੀ ਮੌਤ ਹੋਣ ਕਾਰਣ ਮੌਤਾਂ ਦੀ ਗਿਣਤੀ 915 ਹੋ ਗਈ ਹੈ।

ਸਿਵਲ ਸਰਜਨ ਡਾ. ਸਤਿੰਦਰ ਸਿੰਘ ਨੇ ਕਿਹਾ ਕਿ ਜਿਲੇ ਵਿੱਚ 657 ਕੋਵਿਡ ਪੋਜਟਿਵ ਕੇਸਾਂ ਦੀ ਹੋਈ ਪੁਸ਼ਟੀ ਹੋਈ ਹੈ। ਡਾ. ਸਤਿੰਦਰ ਸਿੰਘ ਨੇ ਕਿਹਾ ਕਿ ਜਿਲੇ ਵਿੱਚ ਪ੍ਰਾਪਤ 3356 ਦੇ ਕਰੀਬ ਰਿਪੋਰਟਾਂ ਵਿਚੋਂ 657 ਕੋਵਿਡ ਪੋਜੀਟਿਵ ਪਾਏ ਗਏ ਹਨ, ਜਿਸ ਨਾਲ ਜਿਲੇ ਵਿਚ ਪੋਜਟਿਵ ਕੇਸਾਂ ਦੀ ਗਿਣਤੀ 39194 ਹੋ ਗਈ ਹੈ, ਮਿਸ਼ਨ ਫਤਿਹ ਤਹਿਤ ਜਿਲੇ ਦੇ 524 ਹੋਰ ਮਰੀਜ ਕੋਵਿਡ ਤੋਂ ਠੀਕ ਹੋ ਗਏ ਹਨ। ਜਿਸ ਨਾਲ ਜਿਲੇ ਵਿਚ ਕੋਵਿਡ ਤੋਂ ਠੀਕ ਹੋਣ ਵਾਲੇ ਮਰੀਜਾਂ ਦੀ ਗਿਣਤੀ ਹੁਣ 33,835 ਹੋ ਗਈ ਹੈ। ਜਿਲੇ ਵਿੱਚ ਇਸ ਸਮੇਂ ਐਕਟਿਵ ਕੇਸਾਂ ਦੀ ਗਿਣਤੀ 4444 ਹੈ।
ਪੋਜਟਿਵ ਆਏ ਕੇਸਾਂ ਬਾਰੇ ਉਹਨਾਂ ਦੱਸਿਆ ਕਿ ਇਹਨਾਂ 657 ਕੇਸਾਂ ਵਿਚੋਂ ਪਟਿਆਲਾ ਸ਼ਹਿਰ ਤੋਂ 395, ਨਾਭਾ ਤੋਂ 54, ਰਾਜਪੁਰਾ ਤੋਂ 51, ਸਮਾਣਾ ਤੋਂ 18, ਬਲਾਕ ਭਾਦਸੋ ਤੋਂ 26, ਬਲਾਕ ਕੌਲੀ ਤੋਂ 37, ਬਲਾਕ ਕਾਲੋਮਾਜਰਾ ਤੋਂ 10, ਬਲਾਕ ਸ਼ੁਤਰਾਣਾ ਤੋਂ 34, ਬਲਾਕ ਹਰਪਾਲਪੁਰ ਤੋਂ 11, ਬਲਾਕ ਦੁਧਣਸਾਧਾਂ ਤੋਂ 21 ਕੋਵਿਡ ਕੇਸ ਰਿਪੋਰਟ ਹੋਏ ਹਨ।ਜਿਹਨਾਂ ਵਿਚ 84 ਪੋਜਟਿਵ ਕੇਸ ਕੰਟੈਕਟ ਟਰੇਸਿੰਗ ਦੌਰਾਣ ਅਤੇ 573 ਓ.ਪੀ.ਡੀ. ਵਿੱਚ ਆਏ ਨਵੇਂ ਫੱਲੂ ਅਤੇ ਬਗੈਰ ਫੱਲੂ ਲੱਛਣਾਂ ਵਾਲੇ ਆਏ ਮਰੀਜਾਂ ਦੇ ਲਏ ਸੈਂਪਲਾਂ ਵਿਚੋਂ ਆਏ ਪੋਜਟਿਵ ਮਰੀਜ ਸ਼ਾਮਲ ਹਨ।
ਸਿਵਲ ਸਰਜਨ ਡਾ. ਸਤਿੰਦਰ ਸਿੰਘ ਨੇਂ ਘੱਟ ਲੱਛਣਾ ਵਾਲੇ ਕੋਵਿਡ ਪੋਜਟਿਵ ਮਰੀਜ ਜੋ ਘਰਾਂ ਵਿਚ ਹੀ ਏਕਾਂਤਵਾਸ ਰਹਿ ਕੇ ਆਪਣਾ ਇਲਾਜ ਕਰ ਰਹੇ ਹਨ ਨੂੰ ਅਪੀਲ ਕੀਤੀ ਕਿ ਉਹ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਆਪਣੇ ਮੋਬਾਇਲ ਫੌਨ ਵਿੱਚ ਕੋਵਾ ਐਪ ਡਾਉਨਲੋਡ ਕਰਨਾ ਯਕੀਨੀ ਬਣਾਉਣ ਤਾ ਜੋ ਉਹ ਸਿਹਤ ਵਿਭਾਗ ਦੀ ਨਿਗਰਾਨੀ ਵਿੱਚ ਰਹਿ ਸਕਣ।ਇਹ ਐਪ ਏਕਾਂਤਵਾਸ ਦੇ ਪਹਿਲੇ ਦਿਨ ਤੋਂ ਡਾਉਨਲੋਡ ਕਰਕੇ ਏਕਾਂਤਵਾਸ ਖਤਮ ਹੋਣ ਤੱਕ ਯਾਨੀ 17 ਵੇਂ ਦਿਨ ਤੱਕ ਚਾਲੂ ਰੱਖਣੀ ਜਰੂਰੀ ਹੈ।
ਸਿਹਤ ਵਿਭਾਗ ਦੀਆਂ ਟੀਮਾਂ ਵੱਲੋ ਜਿਲੇ ਵਿੱਚ ਅੱਜ 4484 ਦੇ ਕਰੀਬ ਕੋਵਿਡ ਜਾਂਚ ਲਈ ਸੈਂਪਲ ਲਏ ਗਏ ਹਨ।ਜਿਲ੍ਹੇ ਵਿਚ ਹੁਣ ਤੱਕ ਦੇ ਕੋਵਿਡ ਅਪਡੇਟ ਬਾਰੇ ਜਾਣਕਾਰੀ ਦਿੰਦੇ ਡਾ. ਸਤਿੰਦਰ ਸਿੰਘ ਨੇ ਦੱਸਿਆ ਕਿ ਹੁਣ ਤੱਕ ਜਿਲੇ ਵਿਚ ਕੋਵਿਡ ਜਾਂਚ ਸਬੰਧੀ 5,81,047 ਸੈਂਪਲ ਲਏ ਜਾ ਚੁੱਕੇ ਹਨ, ਜਿਹਨਾਂ ਵਿਚੋ ਜਿਲਾ ਪਟਿਆਲਾ ਦੇ 39194 ਕੋਵਿਡ ਪੋਜਟਿਵ, 5,38,269 ਨੈਗੇਟਿਵ ਅਤੇ ਲਗਭਗ 3184 ਦੀ ਰਿਪੋਰਟ ਆਉਣੀ ਅਜੇ ਬਾਕੀ ਹੈ।    

Leave a Reply

Your email address will not be published. Required fields are marked *