ਖਾਲਸਾ ਕਾਲਜ ਗਵਰਨਿੰਗ ਕੌਂਸਲ ਨੇ ਮਨਾਇਆ ਪ੍ਰਕਾਸ਼ ਦਿਹਾੜਾ
ਅੰਮਿ੍ਰਤਸਰ, 12 ਮਈ (ਸੋਨੂੰ ਨਰੂਲਾ/ਮਧੂਸਾਰ ਬਿਊਰੋ) ਖਾਲਸਾ ਕਾਲਜ ਗਵਰਨਿੰਗ ਕੌਂਸਲ ਵੱਲੋਂ ਅੱਜ ਕਾਲਜ ਸਥਿਤ ਗੁਰਦੁਆਰਾ ਸਾਹਿਬ ਵਿਖੇ ਦੂਜੀ ਪਾਤਸ਼ਾਹੀ ਸਾਹਿਬ ਸ੍ਰੀ ਗੁਰੂ ਅੰਗਦ ਦੇਵ ਜੀ ਦਾ ਪ੍ਰਕਾਸ਼ ਪੁਰਬ ਬੜੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਗਿਆ। ਇਸ ਮੌਕੇ ਗੁਰੂ ਚਰਨਾਂ ’ਚ ਹਾਜ਼ਰੀ ਲਵਾਉਣ ਲਈ ਪੁੱਜੇ ਕੌਂਸਲ ਦੇ ਆਨਰੇਰੀ ਸਕੱਤਰ ਰਜਿੰਦਰ ਮੋਹਨ ਸਿੰਘ ਛੀਨਾ ਨੇ ਸਮੂੰਹ ਜਗਤ ਤੇ ਹਾਜ਼ਰ ਸੰਗਤਾਂ ਨੂੰ ਇਸ ਪਵਿੱਤਰ ਦਿਹਾੜੇ ਦੀ ਵਧਾਈ ਦਿੱਤੀ।
ਇਸ ਮੌਕੇ ਖ਼ਾਲਸਾ ਕਾਲਜ ਗਰਲਜ਼ ਸੀਨੀਅਰ ਸੈਕੰਡਰੀ ਸਕੂਲ ਦੇ ਸੰਗੀਤ ਅਧਿਆਪਕਾ ਬੀਬੀ ਹਰਲੀਨ ਕੌਰ ਨੇ ਆਪਣੇ ਜਥੇ ਸਹਿਤ ਰਸਭਿੰਨੇ ਕੀਰਤਨ ਦੁਆਰਾ ਆਈ ਸੰਗਤ ਨੂੰ ਗੁਰੂ ਚਰਨਾਂ ਨਾਲ ਜੋੜਿਆ। ਇਸ ਉਪਰੰਤ ਸਿੱਖ ਇਤਿਹਾਸ ਤੇ ਖੋਜ਼ ਵਿਭਾਗ ਦੇ ਮੁੱਖੀ ਅਤੇ ਖ਼ਾਲਸਾ ਕਾਲਜ ਸੀਨੀਅਰ ਸੈਕੰਡਰੀ ਸਕੂਲ ਦੇ ਪਿ੍ਰੰਸੀਪਲ ਡਾ. ਇੰਦਰਜੀਤ ਸਿੰਘ ਗੋਗੋਆਣੀ ਨੇ ਸਮੂੰਹ ਸੰਗਤ ਨੂੰ ਸਾਹਿਬ ਸ੍ਰੀ ਗੁਰੂ ਅੰਗਦ ਦੇਵ ਜੀ ਦੇੇ ਬਾਰੇ ਵਿਸਥਾਰ ਪੂਰਵਕ ਜਾਣੂ ਕਰਵਾਇਆ ਅਤੇ ਗੁਰੂ ਸਾਹਿਬਾਨ ਜੀ ਦੇ ਜੀਵਨ ਤੇ ਉਪਦੇਸ਼ਾਂ ’ਤੇ ਚਾਨਣਾ ਪਾਇਆ।
ਇਸ ਮੌਕੇ ਸ. ਛੀਨਾ ਨੇ ਕਿਹਾ ਕਿ ਗੁਰੂ ਜੀ ਨੇ ਸਾਨੂੰ ਸ਼ਾਂਤੀ ਅਤੇ ਸੇਵਾ ਦਾ ਸੰਦੇਸ਼ ਦਿੱਤਾ, ਜਿਸਨੂੰ ਧਾਰਨ ਕਰਕੇ ਅਸੀ ਆਪਣੇ ਜੀਵਨ ਨੂੰ ਸਹੀ ਢੰਗ ਨਾਲ ਬਤੀਤ ਕਰ ਸਕਦੇ ਹਾਂ। ‘ਉਨ੍ਹਾਂ ਕਿਹਾ ਕਿ ਹਰੇਕ ਇਨਸਾਨ ਨੂੰ ਗੁਰੂ ਮਹਾਰਾਜ ਵੱਲੋਂ ਵਿਖਾਏ ਮਾਰਗ ’ਤੇ ਚਲਦਿਆਂ ਸਰਬੱਤ ਦੇ ਭਲੇ ਦੇ ਕਾਰਜ ਕਰਨੇ ਚਾਹੀਦੇ ਹਨ। ਉਨ੍ਹਾਂ ਕਿਹਾ ਕਿ ਕੋਰੋਨਾ ਮਹਾਮਾਰੀ ਦੇ ਚੱਲਦਿਆਂ ਪ੍ਰਸ਼ਾਸਨ ਵੱਲੋਂ ਜਾਰੀ ਹਦਾਇਤਾਂ ਨੂੰ ਧਿਆਨ ’ਚ ਰੱਖਦਿਆਂ ਸੈਨੇਟਾਈਜ਼ਰ ਅਤੇ ਮਾਸਕ ਦੀ ਕਾਰਵਾਈਆਂ ਕਰਦਿਆਂ ਗੁਰੂ ਸਾਹਿਬ ਜੀ ਦਾ ਪ੍ਰਕਾਸ਼ ਪੁਰਬ ਸੰਗਤ ਸ਼ਰਧਾ, ਭਾਵਨਾ ਸਹਿਤ ਮਨਾਇਆ ਗਿਆ। ਇਸ ਮੌਕੇ ਸ੍ਰ. ਛੀਨਾ ਨੇ ਸ਼ਬਦ ਗਾਇਨ ਕਰਨ ਵਾਲੇ ਜਥੇ ਨੂੰ ਖ਼ਾਲਸਾ ਕਾਲਜ ਦੇ ਪਿ੍ਰੰਸੀਪਲ ਡਾ. ਮਹਿਲ ਸਿੰਘ ਨਾਲ ਮਿਲ ਕੇ ਸਿਰੋਪਾਓ ਭੇਂਟ ਕੀਤੇ।
ਇਸ ਮੌਕੇ ਕੌਂਸਲ ਦੇ ਜੁਆਇੰਟ ਸਕੱਤਰ ਸ: ਅਜ਼ਮੇਰ ਸਿੰਘ ਹੇਰ, ਮੈਂਬਰ ਹਰਪ੍ਰੀਤ ਸਿੰਘ ਗਿੱਲ, ਖਾਲਸਾ ਕਾਲਜ ਆਫ਼ ਐਜ਼ੂਕੇਸ਼ਨ (ਰਣਜੀਤ ਐਵੀਨਿਊ) ਪਿ੍ਰੰਸੀਪਲ ਡਾ. ਸੁਰਿੰਦਰਪਾਲ ਕੌਰ ਢਿੱਲੋਂ, ਖਾਲਸਾ ਕਾਲਜ ਫ਼ਾਰ ਵੂਮੈਨ ਪਿ੍ਰੰਸੀਪਲ ਡਾ. ਸੁਰਿੰਦਰ ਕੌਰ, ਖਾਲਸਾ ਕਾਲਜ ਆਫ਼ ਐਜ਼ੂਕੇਸ਼ਨ ਜੀ. ਟੀ. ਰੋਡ ਪਿ੍ਰੰਸੀਪਲ ਡਾ. ਹਰਪ੍ਰੀਤ ਕੌਰ, ਖ਼ਾਲਸਾ ਕਾਲਜ ਆਫ਼ ਲਾਅ ਪਿ੍ਰੰਸੀਪਲ ਡਾ. ਜਸਪਾਲ ਸਿੰਘ, ਖ਼ਾਲਸਾ ਕਾਲਜ ਆਫ਼ ਨਰਸਿੰਗ ਪਿ੍ਰੰਸੀਪਲ ਡਾ. ਕਮਲਜੀਤ ਕੌਰ, ਖ਼ਾਲਸਾ ਕਾਲਜ ਆਫ਼ ਇੰਜ਼ੀਨੀਅਰਿੰਗ ਐਂਡ ਟੈਕਨਾਲੋਜੀ, ਰਣਜੀਤ ਐਵੀਨਿਊ ਪਿ੍ਰੰਸੀਪਲ ਡਾ. ਮੰਜ਼ੂ ਬਾਲਾ, ਖ਼ਾਲਸਾ ਕਾਲਜ ਫ਼ਿਜੀਕਲ ਐਜ਼ੂਕੇਸ਼ਨ ਪਿ੍ਰੰਸੀਪਲ ਡਾ. ਕੰਵਲਜੀਤ ਸਿੰਘ, ਖ਼ਾਲਸਾ ਕਾਲਜ ਆਫ਼ ਵੈਟਰਨਰੀ ਐਂਡ ਐਨੀਮਲ ਸਾਇੰਸਸ ਪਿ੍ਰੰਸੀਪਲ ਡਾ. ਪੀ. ਕੇ. ਕਪੂਰ, ਖ਼ਾਲਸਾ ਕਾਲਜ ਚਵਿੰਡਾ ਦੇਵੀ ਪਿ੍ਰੰਸੀਪਲ ਡਾ. ਹਰਭਜਨ ਸਿੰਘ, ਖਾਲਸਾ ਕਾਲਜ ਗਰਲਜ਼ ਸੀਨੀਅਰ ਸੈਕੰਡਰੀ ਸਕੂਲ ਪਿ੍ਰੰਸੀਪਲ ਪੁਨੀਤ ਕੌਰ ਨਾਗਪਾਲ, ਖ਼ਾਲਸਾ ਕਾਲਜ ਇੰਟਰਨੈਸ਼ਨਲ ਪਬਲਿਕ ਸਕੂਲ ਰਣਜੀਤ ਐਵੀਨਿਊ ਪਿ੍ਰੰਸੀਪਲ ਨਿਰਮਲਜੀਤ ਕੌਰ, ਸ੍ਰੀ ਗੁਰੂ ਤੇਗ ਬਹਾਦਰ ਕਾਲਜ ਫ਼ਾਰ ਵੂਮੈਨ ਪਿ੍ਰੰਸੀਪਲ ਨਾਨਕ ਸਿੰਘ, ਖ਼ਾਲਸਾ ਕਾਲਜ ਪਬਲਿਕ ਸਕੂਲ ਜੀ. ਟੀ. ਰੋਡ ਪਿ੍ਰੰਸੀਪਲ ਏ. ਐਸ. ਗਿੱਲ, ਖ਼ਾਲਸਾ ਕਾਲਜ ਪਬਲਿਕ ਸਕੂਲ ਹੇਰ ਪਿ੍ਰੰਸੀਪਲ ਗੁਰਵਿੰਦਰਜੀਤ ਕੌਰ, ਅਧਿਆਪਕ ਸਾਹਿਬਾਨ, ਗੈਰ ਅਧਿਆਪਨ ਸਟਾਫ਼ ਮੈਂਬਰ ਹਾਜ਼ਰ ਸਨ।

