35 ਮੌਤਾਂ, 538 ਕੋਵਿਡ ਕੇਸਾਂ ਦੀ ਹੋਈ ਪੁਸ਼ਟੀ
ਪਟਿਆਲਾ, 13 ਮਈ (ਰਮਨਦੀਪ/ਮਧੂਸਾਰ ਬਿਊਰੋ) ਕਰੋਨਾ ਮਹਾਂਮਾਰੀ ਦੇ ਕਹਿਰ ਦੇ ਚੱਲਦਿਆਂ ਰਾਜਿੰਦਰਾ ਹਸਪਤਾਲ ਤੋਂ ਪ੍ਰਾਪਤ ਰਿਪੋਰਟ ਅਨੁਸਾਰ ਅੱਜ ਕੋਵਿੰਡ ਦੇ 35 ਮਰੀਜ਼ਾਂ ਦੀ ਮੌਤ ਹੋਈ ਹੈ ਅਤੇ ਜ਼ਿਲ੍ਹੇ ਵਿਚ 538 ਕੋਵਿੰਡ ਕੇਸਾਂ ਦੀ ਪੁਸ਼ਟੀ ਹੋਈ ਹੈ। ਸਿਵਲ ਸਰਜਨ ਡਾ. ਸਤਿੰਦਰ ਸਿੰਘ ਨੇ ਕਿਹਾ ਕਿ ਜ਼ਿਲ੍ਹੇ ਵਿੱਚ ਪ੍ਰਾਪਤ 4805 ਦੇ ਕਰੀਬ ਰਿਪੋਰਟਾਂ ਵਿਚੋਂ 538 ਕੋਵਿਡ ਪੋਜੀਟਿਵ ਪਾਏ ਗਏ ਹਨ, ਜਿਸ ਨਾਲ ਜਿਲੇ ਵਿਚ ਪੋਜਟਿਵ ਕੇਸਾਂ ਦੀ ਗਿਣਤੀ 40887 ਹੋ ਗਈ ਹੈ, ਮਿਸ਼ਨ ਫਤਿਹ ਤਹਿਤ ਜਿਲੇ ਦੇ 551 ਹੋਰ ਮਰੀਜ ਕੋਵਿਡ ਤੋਂ ਠੀਕ ਹੋ ਗਏ ਹਨ। ਜਿਸ ਨਾਲ ਜਿਲੇ ਵਿਚ ਕੋਵਿਡ ਤੋਂ ਠੀਕ ਹੋਣ ਵਾਲੇ ਮਰੀਜਾਂ ਦੀ ਗਿਣਤੀ ਹੁਣ 35,280 ਹੋ ਗਈ ਹੈ।ਜਿਲੇ ਵਿੱਚ ਇਸ ਸਮੇਂ ਐਕਟਿਵ ਕੇਸਾਂ ਦੀ ਗਿਣਤੀ 4639 ਹੈ।ਜਿਲੇ੍ਹ ਵਿੱਚ 17 ਹੋਰ ਕੋਵਿਡ ਪੋਜਟਿਵ ਮਰੀਜ਼ਾਂ ਦੀ ਮੌਤ ਹੋਣ ਕਾਰਣ ਮੌਤਾਂ ਦੀ ਗਿਣਤੀ 968 ਹੋ ਗਈ ਹੈ।
ਪੋਜਟਿਵ ਆਏ ਕੇਸਾਂ ਬਾਰੇ ਉਹਨਾਂ ਦੱਸਿਆ ਕਿ ਇਹਨਾਂ 558 ਕੇਸਾਂ ਵਿਚੋਂ ਪਟਿਆਲਾ ਸ਼ਹਿਰ ਤੋਂ 288, ਨਾਭਾ ਤੋਂ 48, ਰਾਜਪੁਰਾ ਤੋਂ 28, ਸਮਾਣਾ ਤੋਂ 35, ਬਲਾਕ ਭਾਦਸਂੋ ਤੋਂ 24, ਬਲਾਕ ਕੌਲੀ ਤੋਂ 40, ਬਲਾਕ ਕਾਲੋਮਾਜਰਾ ਤੋਂ 19, ਬਲਾਕ ਸ਼ੁਤਰਾਣਾ ਤੋਂ 33, ਬਲਾਕ ਹਰਪਾਲਪੁਰ ਤੋਂ 17, ਬਲਾਕ ਦੁਧਣਸਾਧਾਂ ਤੋਂ 26 ਕੋਵਿਡ ਕੇਸ ਰਿਪੋਰਟ ਹੋਏ ਹਨ।ਜਿਹਨਾਂ ਵਿਚ 46 ਪੋਜਟਿਵ ਕੇਸ ਕੰਟੈਕਟ ਟਰੇਸਿੰਗ ਦੌਰਾਣ ਅਤੇ 512 ਓ.ਪੀ.ਡੀ. ਵਿੱਚ ਆਏ ਨਵੇਂ ਫੱਲੂ ਅਤੇ ਬਗੈਰ ਫੱਲੂ ਲੱਛਣਾਂ ਵਾਲੇ ਆਏ ਮਰੀਜਾਂ ਦੇ ਲਏ ਸੈਂਪਲਾਂ ਵਿਚੋਂ ਆਏ ਪੋਜਟਿਵ ਮਰੀਜ ਸ਼ਾਮਲ ਹਨ।
ਜਿਲ੍ਹਾ ਐਪੀਡੋਮੋਲੋਜਿਸਟ ਡਾ. ਸੁਮੀਤ ਸਿੰਘ ਨੇ ਦੱਸਿਆ ਕਿ ਸਿੱਧੂ ਕਲੌਨੀ ਵਿਚ 156 ਨੰਬਰ ਘਰ ਦੇ ਨੇੜੇ ਅਤੇ ਅਨੰਦ ਨਗਰ ਏ , ਗਲੀ ਨੰ: 2 ਵਿਚ ਲਗਾਈ ਹੋਈ ਮਾਈਕਰੋ ਕੰਟੈਨਮੈਂਟ ਕੋਈ ਨਵਾਂ ਕੇਸ ਨਾ ਆਉਣ ਅਤੇ ਸਮਾਂ ਪੂਰਾ ਹੋਣ ਕਾਰਨ ਹਟਾ ਦਿੱਤੀ ਗਈ ਹੈ।
ਸਿਹਤ ਵਿਭਾਗ ਦੀਆਂ ਟੀਮਾਂ ਵੱਲੋ ਜਿਲੇ ਵਿੱਚ ਅੱਜ 4406 ਦੇ ਕਰੀਬ ਕੋਵਿਡ ਜਾਂਚ ਲਈ ਸੈਂਪਲ ਲਏ ਗਏ ਹਨ।ਜਿਲ੍ਹੇ ਵਿਚ ਹੁਣ ਤੱਕ ਦੇ ਕੋਵਿਡ ਅਪਡੇਟ ਬਾਰੇ ਜਾਣਕਾਰੀ ਦਿੰਦੇ ਡਾ. ਸਤਿੰਦਰ ਸਿੰਘ ਨੇ ਦੱਸਿਆ ਕਿ ਹੁਣ ਤੱਕ ਜਿਲੇ ਵਿਚ ਕੋਵਿਡ ਜਾਂਚ ਸਬੰਧੀ 5,94,426 ਸੈਂਪਲ ਲਏ ਜਾ ਚੁੱਕੇ ਹਨ, ਜਿਹਨਾਂ ਵਿਚੋ ਜਿਲਾ ਪਟਿਆਲਾ ਦੇ 40887 ਕੋਵਿਡ ਪੋਜਟਿਵ, 5,50,087 ਨੈਗੇਟਿਵ ਅਤੇ ਲਗਭਗ 3052 ਦੀ ਰਿਪੋਰਟ ਆਉਣੀ ਅਜੇ ਬਾਕੀ ਹੈ।

