ਪਟਿਆਲਾ

35 ਮੌਤਾਂ, 550 ਕੋਵਿਡ ਕੇਸਾਂ ਦੀ ਹੋਈ ਪੁਸ਼ਟੀ!

ਪਟਿਆਲਾ, 14 ਮਈ  (ਰਮਨਦੀਪ/ਮਧੂਸਾਰ ਬਿਊਰੋ) ਕਰੋਨਾ ਮਹਾਂਮਾਰੀ ਦੌਰਾਨ ਰਾਜਿੰਦਰਾ ਹਸਪਤਾਲ ਵਿਖੇ 22 ਦੇ ਕਰੀਬ ਕਰੋਨਾ ਮਰੀਜ਼ਾਂ ਦੀ ਮੌਤ ਹੋਈ, ਜਦਕਿ ਜ਼ਿਲ੍ਹੇ ਵਿਚ 13 ਮੌਤਾਂ ਹੋਈਆਂ, ਜਿਸ ਕਾਰਨ ਮੌਤਾਂ ਦੀ ਗਿਣਤੀ 35 ਹੋ ਗਈ ਹੈ। ਸਿਵਲ ਸਰਜਨ ਡਾ. ਸਤਿੰਦਰ ਸਿੰਘ ਨੇ ਕਿਹਾ ਕਿ  ਜਿਲੇ ਵਿੱਚ 550 ਕੋਵਿਡ ਪੋਜਟਿਵ ਕੇਸਾਂ ਦੀ ਹੋਈ ਪੁਸ਼ਟੀ ਹੋਈ ਹੈ। ਡਾ. ਸਤਿੰਦਰ ਸਿੰਘ ਨੇ ਕਿਹਾ ਕਿ ਜਿਲੇ ਵਿੱਚ ਪ੍ਰਾਪਤ 4644 ਦੇ ਕਰੀਬ ਰਿਪੋਰਟਾਂ ਵਿਚੋਂ 550 ਕੋਵਿਡ ਪੋਜੀਟਿਵ ਪਾਏ ਗਏ ਹਨ, ਜਿਸ ਨਾਲ ਜਿਲੇ ਵਿਚ ਪੋਜਟਿਵ ਕੇਸਾਂ ਦੀ ਗਿਣਤੀ 41437 ਹੋ ਗਈ ਹੈ, ਮਿਸ਼ਨ ਫਤਿਹ ਤਹਿਤ ਜਿਲੇ ਦੇ 721 ਹੋਰ ਮਰੀਜ ਕੋਵਿਡ ਤੋਂ ਠੀਕ ਹੋ ਗਏ ਹਨ। ਜਿਸ ਨਾਲ ਜਿਲੇ ਵਿਚ ਕੋਵਿਡ ਤੋਂ ਠੀਕ ਹੋਣ ਵਾਲੇ ਮਰੀਜਾਂ ਦੀ ਗਿਣਤੀ ਹੁਣ 36001 ਹੋ ਗਈ ਹੈ । ਜਿਲੇ ਵਿੱਚ ਇਸ ਸਮੇਂ ਐਕਟਿਵ ਕੇਸਾਂ ਦੀ ਗਿਣਤੀ 4455 ਹੈ। ਜਿਲੇ੍ਹ ਵਿੱਚ 13 ਹੋਰ ਕੋਵਿਡ ਪੋਜਟਿਵ ਮਰੀਜ਼ਾਂ ਦੀ ਮੌਤ ਹੋਣ ਕਾਰਣ ਮੌਤਾਂ ਦੀ ਗਿਣਤੀ 981 ਹੋ ਗਈ ਹੈ।

ਪੋਜਟਿਵ ਆਏ ਕੇਸਾਂ ਬਾਰੇ ਉਹਨਾਂ ਦੱਸਿਆਂ ਕਿ ਇਹਨਾਂ 550 ਕੇਸਾਂ ਵਿਚੋਂ ਪਟਿਆਲਾ ਸ਼ਹਿਰ ਤੋਂ 249, ਨਾਭਾ ਤੋਂ 22, ਰਾਜਪੁਰਾ ਤੋਂ 66, ਸਮਾਣਾ ਤੋਂ 20, ਬਲਾਕ ਭਾਦਸਂੋ ਤੋਂ 28,ਬਲਾਕ ਕੌਲੀ ਤੋਂ 50, ਬਲਾਕ ਕਾਲੋਮਾਜਰਾ ਤੋਂ 34, ਬਲਾਕ ਸ਼ੁਤਰਾਣਾ ਤੋਂ 23, ਬਲਾਕ ਹਰਪਾਲਪੁਰ ਤੋਂ 30, ਬਲਾਕ ਦੁਧਣਸਾਧਾਂ ਤੋਂ 28 ਕੋਵਿਡ ਕੇਸ ਰਿਪੋਰਟ ਹੋਏ ਹਨ, ਇਹਨਾਂ ਕੇਸਾਂ ਵਿੱਚੋਂ 48 ਪੋਜਟਿਵ ਕੇਸਾਂ ਦੇ ਸੰਪਰਕ ਵਿੱਚ ਆਉਣ ਅਤੇ 502 ਓ.ਪੀ.ਡੀ. ਵਿੱਚ ਆਏ ਨਵੇਂ ਫੱਲੂ ਅਤੇ ਬਗੈਰ ਫੱਲੂ ਲੱਛਣਾਂ ਵਾਲੇ ਆਏ ਮਰੀਜਾਂ ਦੇ ਲਏ ਸੈਂਪਲਾਂ ਵਿਚੋਂ ਆਏ ਪੋਜਟਿਵ ਮਰੀਜ ਸ਼ਾਮਲ ਹਨ।
ਜਿਲਾ ਨੋਡਲ ਅਫਸਰ ਡਾ. ਸੁਮੀਤ ਸਿੰਘ ਨੇਂ ਦੱਸਿਆਂ ਕਿ ਰਾਜਪੁਰਾ ਵਿਖੇ ਨੇੜੇ ਆਈ.ਟੀ.ਆਈ ਗੱਲੀ  ਨੰਬਰ 1 ਦੇ ਏਰੀਏ ਵਿੱਚ ਲਗਾਈ ਮਾਈਕਰੋਕੰਟੈਨਮੈਂਟ ਸਮਾਂ ਪੁਰਾ ਹੋਣ ਅਤੇ ਕੋਈ ਨਵਾਂ ਕੇਸ ਨਾ ਆਉਣ ਤੇਂ ਹਟਾ ਦਿੱਤੀ ਗਈ ਹੈ।
ਸਿਹਤ ਵਿਭਾਗ ਦੀਆਂ ਟੀਮਾਂ ਵੱਲੋ ਜਿਲੇ ਵਿੱਚ ਅੱਜ 4032 ਦੇ ਕਰੀਬ ਕੋਵਿਡ ਜਾਂਚ ਲਈ ਸੈਂਪਲ ਲਏ ਗਏ ਹਨ। ਜਿਲ੍ਹੇ ਵਿਚ ਹੁਣ ਤੱਕ ਦੇ ਕੋਵਿਡ ਅਪਡੇਟ ਬਾਰੇ ਜਾਣਕਾਰੀ ਦਿੰਦੇ ਡਾ. ਸਤਿੰਦਰ ਸਿੰਘ ਨੇ ਦੱਸਿਆ ਕਿ ਹੁਣ ਤੱਕ ਜਿਲੇ ਵਿਚ ਕੋਵਿਡ ਜਾਂਚ ਸਬੰਧੀ 5,98,498 ਸੈਂਪਲ ਲਏ ਜਾ ਚੁੱਕੇ ਹਨ, ਜਿਹਨਾਂ ਵਿਚੋ ਜਿਲਾ ਪਟਿਆਲਾ ਦੇ 41437 ਕੋਵਿਡ ਪੋਜਟਿਵ, 5,54,181 ਨੈਗੇਟਿਵ ਅਤੇ ਲਗਭਗ 2440 ਦੀ ਰਿਪੋਰਟ ਆਉਣੀ ਅਜੇ ਬਾਕੀ ਹੈ।    

Leave a Reply

Your email address will not be published. Required fields are marked *