ਹਰਿਆਣਾਪੰਜਾਬ

ਹਿਸਾਰ ’ਚ ਕਿਸਾਨਾਂ ਵੱਲੋਂ ਖੱਟੜ ਦਾ ਵਿਰੋਧ !

ਪੁਲਸ ਨੇ ਲਾਠੀਚਾਰਜ ਕਰ ਦਾਗੇ ਹੰਝੂ ਗੈਸ ਦੇ ਗੋਲੇ
ਹਿਸਾਰ 16 ਮਈ (ਮਧੂਸਾਰ ਬਿਊਰੋ) ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟੜ ਨੂੰ ਇਕ ਵਾਰ ਫਿਰ ਤੋਂ ਕਿਸਾਨਾਂ ਦੇ ਵਿਰੋਧ ਪ੍ਰਦਰਸ਼ਨ ਦਾ ਸਾਹਮਣਾ ਕਰਨਾ ਪਿਆ।

ਦਰਅਸਲ ਮੁੱਖ ਮੰਤਰੀ ਖੱਟੜ ਹਿਸਾਰ ’ਚ ਇਕ ਕੋਵਿਡ ਹਸਪਤਾਲ ਦਾ ਉਦਘਾਟਨ ਕਰਨ ਪੁੱਜੇ ਸਨ ਤਾਂ ਕਿਸਾਨਾਂ ਨੇ ਉਨ੍ਹਾਂ ਖ਼ਿਲਾਫ਼ ਪ੍ਰਦਰਸ਼ਨ ਸ਼ੁਰੂ ਕਰ ਦਿੱਤਾ। ਪੁਲਸ ਨੇ ਕਿਸਾਨਾਂ ਨੂੰ ਰੋਕਣ ਲਈ ਬੈਰੀਕੇਡ ਵੀ ਲਾਏ ਸਨ, ਜਿਸ ਨੂੰ ਕਿਸਾਨਾਂ ਨੇ ਤੋੜ ਦਿੱਤਾ। ਕਿਸਾਨਾਂ ਅਤੇ ਪੁਲਸ ਵਿਚਾਲੇ ਝੜਪ ਹੋਈ, ਜਿਸ ਤੋਂ ਬਾਅਦ ਹਾਲਾਤ ਤਣਾਅਪੂਰਨ ਹੋ ਗਏ। ਦੱਸ ਦੇਈਏ ਕਿ ਕਿਸਾਨ ਖੇਤੀ ਕਾਨੂੰਨਾਂ ਦੇ ਵਿਰੋਧ ’ਚ ਪਿਛਲੇ 6 ਮਹੀਨਿਆਂ ਤੋਂ ਧਰਨੇ ’ਤੇ ਬੈਠੇ ਹਨ ਪਰ ਅਜੇ ਤੱਕ ਕੋਈ ਹੱਲ ਨਹੀਂ ਨਿਕਲ ਸਕਿਆ। ਦੱਸਿਆ ਜਾ ਰਿਹਾ ਹੈ ਕਿ ਪੁਲਸ ਨੇ ਕਿਸਾਨਾਂ ’ਤੇ ਲਾਠੀਚਾਰਜ ਕੀਤਾ ਅਤੇ ਉੱਥੇ ਹੀ ਕਿਸਾਨਾਂ ’ਤੇ ਹੰਝੂ ਗੈਸ ਦੇ ਗੋਲੇ ਵੀ ਦਾਗੇ ਗਏ।

Leave a Reply

Your email address will not be published. Required fields are marked *