ਗੁਰੂ ਰਾਮਦਾਸ ਲੰਗਰਾਂ ਲਈ ਬਾਬਾ ਜੀਤ ਸਿੰਘ ਜੌਹਲਾਂ ਵਾਲਿਆਂ ਨੇ ਭੇਜੀ 129 ਕੁਇੰਟਲ ਕਣਕ
51 ਹਜ਼ਾਰ ਰੁਪਏ ਦੀ ਰਾਸ਼ੀ ਭੇਟ
ਅੰਮਿ੍ਰਤਸਰ, 23 ਮਈ (ਸੋਨੁੰ ਨਰੂਲਾ/ਮਧੂਸਾਰ ਬਿਊਰੋ) ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਲੰਗਰ ਸ੍ਰੀ ਗੁਰੂ ਰਾਮਦਾਸ ਜੀ ਲਈ ਗੁਰੂ ਘਰ ਦੇ ਸ਼ਰਧਾਲੂਆਂ ਵੱਲੋਂ ਰਸਦਾਂ ਅਤੇ ਮਾਇਆ ਭੇਜਣ ਦਾ ਸਿਲਸਿਲਾ ਲਗਾਤਾਰ ਜਾਰੀ ਹੈ।
ਇਸੇ ਦੌਰਾਨ ਅੱਜ ਬਾਬਾ ਜੀਤ ਸਿੰਘ ਨਿਰਮਲ ਕੁਟੀਆਂ ਜੌਹਲਾਂ ਵਾਲਿਆਂ ਵੱਲੋਂ ਲੰਗਰ ਸ੍ਰੀ ਗੁਰੂ ਰਾਮਦਾਸ ਜੀ ਲਈ 129 ਕੁਇੰਟਲ 40 ਕਿਲੋ ਕਣਕ ਅਤੇ 51 ਹਜ਼ਾਰ ਰੁਪਏ ਦੀ ਰਾਸ਼ੀ ਭੇਟ ਕੀਤੀ ਗਈ। ਇਸ ਮੌਕੇ ਗੱਲਬਾਤ ਕਰਦਿਆਂ ਬਾਬਾ ਜੀਤ ਸਿੰਘ ਜੌਹਲਾਂ ਵਾਲਿਆਂ ਨੇ ਕਿਹਾ ਕਿ ਸ਼੍ਰੋਮਣੀ ਕਮੇਟੀ ਵੱਲੋਂ ਗੁਰੂ ਘਰਾਂ ਤੋਂ ਚਲਾਈਆਂ ਜਾ ਰਹੀਆਂ ਸੇਵਾਵਾਂ ਸ਼ਲਾਘਾਯੋਗ ਹਨ। ਉਨ੍ਹਾਂ ਕਿਹਾ ਕਿ ਸ੍ਰੀ ਗੁਰੂ ਰਾਮਦਾਸ ਜੀ ਦੇ ਲੰਗਰਾਂ ਵਿਚ ਸੇਵਾ ਕਰਕੇ ਹਰ ਸਿੱਖ ਆਪਣੇ ਆਪ ਨੂੰ ਵਡਭਾਗਾ ਸਮਝਦਾ ਹੈ। ਇਸ ਮੌਕੇ ਉਨ੍ਹਾਂ ਨੂੰ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਮੈਨੇਜਰ ਸ. ਗੁਰਿੰਦਰ ਸਿੰਘ ਮਥਰੇਵਾਲ, ਸ. ਸਤਨਾਮ ਸਿੰਘ ਮਾਂਗਾ ਸਰਾਏਂ ਨੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੀ ਤਸਵੀਰ ਤੇ ਗੁਰੂ ਬਖ਼ਸ਼ਿਸ਼ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ ਗਿਆ। ਇਸ ਸਮੇਂ ਵਧੀਕ ਮੈਨੇਜਰ ਸ. ਦਰਸ਼ਨ ਸਿੰਘ ਥੰਮਨਗੜ੍ਹ, ਸ. ਗੁਰਾ ਸਿੰਘ ਤੇ ਹੋਰ ਸੰਗਤਾਂ ਮੌਜੂਦ ਸਨ।

