19 ਮੌਤਾਂ, 340 ਕੋਵਿਡ ਕੇਸਾਂ ਦੀ ਹੋਈ ਪੁਸ਼ਟੀ !
ਪਟਿਆਲਾ, 23 ਮਈ (ਰਮਨਦੀਪ/ਮਧੂਸਾਰ ਬਿਊਰੋ) ਕੋਰੋਨਾ ਕਾਰਨ ਮੌਤ ਦਰ ਘਟਦੀ ਨਜ਼ਰ ਆ ਰਹੀ ਰਾਜਿੰਦਰਾ ਹਸਪਤਾਲ ਵਿਚ ਅੱਜ 34 ਦੇ ਕਰੀਬ ਮੌਤਾਂ ਹੋਈਆਂ, ਜਦਕਿ ਜ਼ਿਲ੍ਹੇ ਵਿਚ 19 ਮੌਤਾਂ ਹੋਈਆਂ ਅਤੇ 340 ਕੋਵਿੰਡ ਪਾਜ਼ੀਟਿਵ ਕੇਸਾਂ ਦੀ ਪੁਸ਼ਟੀ ਹੋਈ ਹੈ। ਸਿਵਲ ਸਰਜਨ ਡਾ. ਸਤਿੰਦਰ ਸਿੰਘ ਨੇ ਕਿਹਾ ਕਿ ਜਿਲੇ ਵਿੱਚ ਪ੍ਰਾਪਤ 3751 ਦੇ ਕਰੀਬ ਰਿਪੋਰਟਾਂ ਵਿਚੋਂ 340 ਕੋਵਿਡ ਪੋਜੀਟਿਵ ਪਾਏ ਗਏ ਹਨ, ਜਿਸ ਨਾਲ ਜਿਲੇ ਵਿਚ ਪੋਜਟਿਵ ਕੇਸਾਂ ਦੀ ਗਿਣਤੀ 44932 ਹੋ ਗਈ ਹੈ, ਮਿਸ਼ਨ ਫਤਿਹ ਤਹਿਤ ਜਿਲੇ੍ਹ ਦੇ 467 ਹੋਰ ਮਰੀਜ ਕੋਵਿਡ ਤੋਂ ਠੀਕ ਹੋ ਗਏ ਹਨ। ਜਿਸ ਨਾਲ ਜਿਲ੍ਹੇ ਵਿਚ ਕੋਵਿਡ ਤੋਂ ਠੀਕ ਹੋਣ ਵਾਲੇ ਮਰੀਜਾਂ ਦੀ ਗਿਣਤੀ ਹੁਣ 40753 ਹੋ ਗਈ ਹੈ। ਜਿਲੇ੍ਹ ਵਿੱਚ ਇਸ ਸਮੇਂ ਐਕਟਿਵ ਕੇਸਾਂ ਦੀ ਗਿਣਤੀ 3051 ਹੈ। ਜਿਲੇ੍ਹ ਵਿੱਚ 19 ਹੋਰ ਕੋਵਿਡ ਪੋਜਟਿਵ ਮਰੀਜ਼ਾਂ ਦੀ ਮੌਤ ਹੋਣ ਕਾਰਣ ਮੌਤਾਂ ਦੀ ਗਿਣਤੀ 1128 ਹੋ ਗਈ ਹੈ।
ਪੋਜਟਿਵ ਆਏ ਕੇਸਾਂ ਬਾਰੇ ਉਹਨਾਂ ਦੱਸਿਆਂ ਕਿ ਇਹਨਾਂ 340 ਕੇਸਾਂ ਵਿਚੋਂ ਪਟਿਆਲਾ ਸ਼ਹਿਰ ਤੋਂ 103, ਨਾਭਾ ਤੋਂ 26, ਰਾਜਪੁਰਾ ਤੋਂ 19, ਸਮਾਣਾ ਤੋਂ 08, ਬਲਾਕ ਭਾਦਸਂੋ ਤੋਂ 34, ਬਲਾਕ ਕੌਲੀ ਤੋਂ 51,ਬਲਾਕ ਕਾਲੋਮਾਜਰਾ ਤੋਂ 11, ਬਲਾਕ ਸ਼ੁਤਰਾਣਾ ਤੋਂ 28, ਬਲਾਕ ਹਰਪਾਲਪੁਰ ਤੋਂ 21, ਬਲਾਕ ਦੁਧਣਸਾਧਾਂ ਤੋਂ 39 ਕੋਵਿਡ ਕੇਸ ਰਿਪੋਰਟ ਹੋਏ ਹਨ, ਇਹਨਾਂ ਕੇਸਾਂ ਵਿੱਚੋਂ 50 ਪੋਜਟਿਵ ਕੇਸਾਂ ਦੇ ਸੰਪਰਕ ਵਿੱਚ ਆਉਣ ਅਤੇ 290 ਓ.ਪੀ.ਡੀ. ਵਿੱਚ ਆਏ ਨਵੇਂ ਫੱਲੂ ਅਤੇ ਬਗੈਰ ਫੱਲੂ ਲੱਛਣਾਂ ਵਾਲੇ ਆਏ ਮਰੀਜਾਂ ਦੇ ਲਏ ਸੈਂਪਲਾਂ ਵਿਚੋਂ ਆਏ ਪੋਜਟਿਵ ਮਰੀਜ ਸ਼ਾਮਲ ਹਨ।
ਜਿਲ੍ਹਾ ਐਪੀਡੋਮੋਲੋਜਿਸਟ ਡਾ. ਸੁਮੀਤ ਸਿੰਘ ਨੇਂ ਕਿਹਾ ਕਿ ਇਸ ਸਮੇਂ ਬਿਮਾਰੀ ਦਾ ਟਕਰਾ ਕਰਨ ਲਈ ਸਰੀਰਿਕ ਇਮਉਨਿਟੀ ਨੁੰ ਮਜਬੁਤ ਕਰਨਾ ਜਰੂਰੀ ਹੈ, ਜਿਸ ਲਈ ਪੋਸ਼ਟਿਕ ਅਹਾਰ ਖਾਣਾ ਜਰੂਰੀ ਹੈ। ਉਹਨਾਂ ਹੋਮ ਆਈਸੋਲੇਸ਼ਨ ਵਿੱਚ ਰਹਿ ਰਹੇ ਪੋਜਟਿਵ ਮਰੀਜਾਂ ਅਤੇ ਆਮ ਲੋਕਾਂ ਨੂੰ ਵਿਟਾਮਿਨ ਸੀ ਯੁਕਤ ਫੱਲ ਅਤੇ ਮੋਸਮੀ ਫੱਲ ਜਿਵੇਂ ਅੰਬ,ਕੇਲਾ ਅਤੇ ਜਿਆਦਾ ਪ੍ਰੋਟੀਨ ਵਾਲੀ ਖੁਰਾਕ ਜਿਵੇਂ ਪਨੀਰ, ਆਂਡਾ ਤੇਂ ਦਾਲਾ ਆਦਿ ਵੀ ਲਾਭਦਾਇਕ ਹਨ।ਪਾਣੀ ਵੀ ਲੋੜੀਂਦੀ ਮਾਤਰਾ ਵਿੱਚ ਪੀਤਾ ਜਾਵੇ।ਕੋਵਿਡ ਕਾਰਣ ਕਈ ਮਰੀਜਾਂ ਨੂੰ ਉਲਟੀਆਂ ਅਤੇ ਦਸਤ ਦੀ ਸ਼ਿਕਾਇਤ ਵੀ ਪਾਈ ਜਾ ਰਹੀ ਹੈ। ਇਸ ਲਈ ਤਰਲ ਪਦਾਰਥ ਜਿਵੇਂ ਨਿੰਬੂ ਪਾਣੀ, ਲੱਸੀ, ਨਾਰੀਅਲ ਪਾਣੀ, ਓ.ਆਰ.ਐਸ. ਆਦਿ ਦਾ ਘੋਲ ਵੀ ਕਾਫੀ ਫਾਇਦੇਮੰਦ ਹੈ।ਉਹਨਾਂ ਕਿਹਾ ਕਿ ਪੋਸ਼ਟਿਕ ਖੁਰਾਕ ਦੇ ਨਾਲ ਨਾਲ ਮਾਸਸਿਕ ਸਿਹਤ ਦਾ ਵੀ ਖਾਸ ਖਿਆਲ ਰੱਖਿਆ ਜਾਵੇ ।
ਸਿਹਤ ਵਿਭਾਗ ਦੀਆਂ ਟੀਮਾਂ ਵੱਲੋ ਜਿਲੇ ਵਿੱਚ ਅੱਜ 3032 ਦੇ ਕਰੀਬ ਕੋਵਿਡ ਜਾਂਚ ਲਈ ਸੈਂਪਲ ਲਏ ਗਏ ਹਨ। ਜਿਲ੍ਹੇ ਵਿਚ ਹੁਣ ਤੱਕ ਦੇ ਕੋਵਿਡ ਅਪਡੇਟ ਬਾਰੇ ਜਾਣਕਾਰੀ ਦਿੰਦੇ ਡਾ. ਸਤਿੰਦਰ ਸਿੰਘ ਨੇ ਦੱਸਿਆ ਕਿ ਹੁਣ ਤੱਕ ਜਿਲੇ ਵਿਚ ਕੋਵਿਡ ਜਾਂਚ ਸਬੰਧੀ 6,36,110 ਸੈਂਪਲ ਲਏ ਜਾ ਚੁੱਕੇ ਹਨ, ਜਿਹਨਾਂ ਵਿਚੋ ਜਿਲਾ ਪਟਿਆਲਾ ਦੇ 44,932 ਕੋਵਿਡ ਪੋਜਟਿਵ, 5,89,712 ਨੈਗੇਟਿਵ ਅਤੇ ਲਗਭਗ 1466 ਦੀ ਰਿਪੋਰਟ ਆਉਣੀ ਅਜੇ ਬਾਕੀ ਹੈ।

