ਡੇਰਾ ਪ੍ਰੇਮੀ ਦੇ ਕਤਲ ਮਾਮਲੇ ’ਚ ਸ਼ਾਮਲ ਦੋ ਖਾਲਿਸਤਾਨੀ ਕਾਰਕੁਨ ਗਿ੍ਰਫ਼ਤਾਰ
ਇਕ ਦੋਸ਼ੀ ਦੀ ਭਾਲ ਜਾਰੀ, ਤਿੰਨ ਸਹਿ-ਸਾਜ਼ਿਸ਼ਕਰਤਾ ਲੁਕੇ ਹੋਏ ਕੈਨੇਡਾ ’ਚ
ਚੰਡੀਗੜ, 23 ਮਈ (ਮਧੂਸਾਰ ਬਿਊਰੋ) ਪੰਜਾਬ ਪੁਲਿਸ ਵੱਲੋਂ ਖਾਲਿਸਤਾਨ ਟਾਈਗਰ ਫੋਰਸ (ਕੇ.ਟੀ.ਐਫ.) ਦੇ ਦੋ ਕਾਰਕੁਨਾਂ ਨੂੰ ਗਿ੍ਰਫਤਾਰ ਕੀਤਾ ਗਿਆ ਹੈ ਜੋ ਡੇਰਾ ਪ੍ਰੇਮੀ ਦੀ ਹੱਤਿਆ ਅਤੇ ਇੱਕ ਪੁਜਾਰੀ ‘ਤੇ ਗੋਲੀਆਂ ਚਲਾਉਣ ਸਮੇਤ ਪਿਛਲੇ ਇੱਕ ਸਾਲ ਤੋਂ ਵੀ ਘੱਟ ਸਮੇਂ ਵਿੱਚ ਕਈ ਘਿਨਾਉਣੇ ਜੁਰਮਾਂ ਵਿੱਚ ਸਾਮਲ ਸਨ। ਇਹ ਦੋਵੇਂ ਕੇ.ਟੀ.ਐਫ. ਦੇ ਕਨੇਡਾ ਅਧਾਰਤ ਮੁਖੀ ਹਰਦੀਪ ਸਿੰਘ ਨਿੱਜਰ ਦੇ ਦਿਸਾ ਨਿਰਦੇਸਾਂ ‘ਤੇ ਕੰਮ ਕਰ ਰਹੇ ਸਨ ਜਿਸਦਾ ਨਾਮ ਇਤਫ਼ਾਕਨ ਖਾਲਿਸਤਾਨੀ ਸੰਚਾਲਕਾਂ ਦੀ ਸੂਚੀ ਵਿਚ ਪਾਇਆ ਗਿਆ ਸੀ ਜਿਹੜੀ ਸੂਚੀ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕੈਨੇਡੀਅਨ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਨੂੰ 2018 ਵਿੱਚ ਉਹਨਾਂ ਦੇ ਭਾਰਤ ਦੌਰੇ ਸਮੇਂ ਸੌਂਪੀ ਸੀ।
ਲਵਪ੍ਰੀਤ ਸਿੰਘ ਉਰਫ ਰਵੀ ਅਤੇ ਰਾਮ ਸਿੰਘ ਉਰਫ ਸੋਨੂੰ ਨੂੰ ਸਨੀਵਾਰ ਦੇਰ ਰਾਤ ਰੇਲਵੇ ਕਰਾਸਿੰਗ ਮਹਿਣਾ, ਜਲਿਾ ਮੋਗਾ ਨੇੜੇ ਸੀਨੀਅਰ ਸੈਕੰਡਰੀ ਸਕੂਲ ਦੇ ਪਿਛਲੇ ਪਾਸੇ ਤੋਂ ਗਿ੍ਰਫਤਾਰ ਕਰਕੇ ਪੁਲਿਸ ਵੱਲੋਂ ਇੱਕ ਹੋਰ ਡੇਰਾ ਪ੍ਰੇਮੀ ਨੂੰ ਮਾਰਨ ਦੀ ਯੋਜਨਾ ਨੂੰ ਨਾਕਾਮ ਕਰ ਦਿੱਤਾ ਹੈ, ਜਿਸ ਨੂੰ ਇਹ ਦੋਵੇਂ ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਬੇਅਦਬੀ ਮਾਮਲਿਆਂ ਸਬੰਧੀ ਬਦਲਾ ਲੈਣ ਲਈ ਨਿਸਾਨਾ ਬਣਾ ਰਹੇ ਸਨ। ਗਿ੍ਰਫ਼ਤਾਰ ਕੀਤੇ ਵਿਅਕਤੀਆਂ ਕੋਲੋਂ ਤਿੰਨ 0.32 ਬੋਰ ਪਿਸਤੌਲਾਂ ਨਾਲ 38 ਜਿੰਦਾ ਕਾਰਤੂਸ ਅਤੇ ਇੱਕ 0.315 ਬੋਰ ਪਿਸਤੌਲ ਨਾਲ 10 ਜਿੰਦਾ ਕਾਰਤੂਸਾਂ ਤੋਂ ਇਲਾਵਾ ਦੋ ਮੈਗਜੀਨਾਂ ਵੀ ਬਰਾਮਦ ਕੀਤੀਆਂ ਹਨ।
ਡੀਜੀਪੀ ਦਿਨਕਰ ਗੁਪਤਾ ਨੇ ਐਤਵਾਰ ਨੂੰ ਖੁਲਾਸਾ ਕੀਤਾ ਕਿ ਨਿੱਝਰ ਤੋਂ ਇਲਾਵਾ ਕੇ.ਟੀ.ਐਫ. ਦੇ ਤਿੰਨ ਹੋਰ ਸਹਿ-ਸਾਜਸਿਕਰਤਾ/ਮਾਸਟਰਮਾਈਂਡ ਹਨ ਜਿਨਾਂ ਦੀ ਪਛਾਣ ਅਰਸਦੀਪ, ਰਮਨਦੀਪ ਅਤੇ ਚਰਨਜੀਤ ਉਰਫ ਰਿੰਕੂ ਬਿਹਲਾ ਵਜੋਂ ਕੀਤੀ ਗਈ ਹੈ, ਇਹ ਸਰੀ (ਬੀਸੀ) ਕਨੇਡਾ ਵਿੱਚ ਛੁਪੇ ਹੋਏ ਹਨ ਜਦਕਿ ਕਮਲਜੀਤ ਸਰਮਾ ਉਰਫ਼ ਕਮਲ ਹਾਲੇ ਫਰਾਰ ਹੈ। ਉਹਨਾਂ ਅੱਗੇ ਦੱਸਿਆ ਕਿ ਅਰਸਦੀਪ ਸਿੰਘ ਉਰਫ਼ ਅਰਸ ਪੁੱਤਰ ਚਰਨਜੀਤ ਸਿੰਘ ਵਾਸੀ ਪਿੰਡ ਡੱਲਾ (ਮੋਗਾ) ਅਤੇ ਰਮਨਦੀਪ ਸਿੰਘ ਉਰਫ ਰਮਨ ਜੱਜ ਪੁੱਤਰ ਸੁਖਜਿੰਦਰ ਸਿੰਘ ਵਾਸੀ ਫਿਰੋਜਪੁਰ ਕ੍ਰਮਵਾਰ 2019 ਅਤੇ 2017 ਵਿਚ ਕਾਨੂੰਨੀ ਤੌਰ ‘ਤੇ ਕਨੇਡਾ ਗਏ ਸਨ ਜਦਕਿ ਚਰਨਜੀਤ ਸਿੰਘ ਉਰਫ਼ ਰਿੰਕੂ ਬਿਹਲਾ ਪੁੱਤਰ ਗੁਰਜੀਤ ਸਿੰਘ ਵਾਸੀ ਪਿੰਡ ਬਿਹਲਾ, ਜਲਿਾ ਬਰਨਾਲਾ ਲਗਭਗ 2013-14 ਵਿਚ ਗੈਰ ਕਾਨੂੰਨੀ ਤਰੀਕੇ ਨਾਲ ਕਨੇਡਾ ਗਿਆ ਸੀ।
ਸ੍ਰੀ ਗੁਪਤਾ ਨੇ ਦੱਸਿਆ ਕਿ ਮੁੱਢਲੀ ਜਾਂਚ, ਜਿਸ ਦੀ ਅਗਵਾਈ ਐਸਐਸਪੀ ਮੋਗਾ, ਹਰਮਨਬੀਰ ਸਿੰਘ ਗਿੱਲ ਨੇ ਕੀਤੀ ਸੀ, ਦੌਰਾਨ ਪਤਾ ਲੱਗਾ ਕਿ ਲਵਪ੍ਰੀਤ ਉਰਫ ਰਵੀ ਅਤੇ ਕਮਲਜੀਤ ਸਰਮਾ ਉਰਫ ਕਮਲ, ਅਰਸਦੀਪ ਨੂੰ ਜਾਣਦੇ ਸਨ ਕਿਉਂਕਿ ਇਹ ਸਾਰੇ ਬਚਪਨ ਤੋਂ ਹੀ ਇਕੋ ਪਿੰਡ ਨਾਲ ਸਬੰਧਤ ਸਨ। ਰਾਮ ਸਿੰਘ ਉਰਫ ਸੋਨੂੰ ਵਾਸੀ ਘੱਲ ਖੁਰਦ, ਜੋ ਆਈਟੀਆਈ ਮੋਗਾ ਦਾ ਵਿਦਿਆਰਥੀ ਸੀ, ਕਮਲ ਨੂੰ ਕਾਲਜ ਦੇ ਦਿਨਾਂ ਤੋਂ ਹੀ ਜਾਣਦਾ ਸੀ। ਅਰਸਦੀਪ ਨੇ ਇਹਨਾਂ ਸਾਰਿਆਂ ਨੂੰ ਪੈਸੇ ਦਿੱਤੇ ਸਨ ਜੋ ਉਸ ਨੇ ਵੈਸਟਰਨ ਯੂਨੀਅਨ ਮਨੀ ਟ੍ਰਾਂਸਫਰ ਜਰੀਏ ਭੇਜੇ ਸਨ।
ਪਿਛਲੇ ਸਾਲ 20 ਨਵੰਬਰ ਨੂੰ ਸੋਨੂੰ ਅਤੇ ਕਮਲ ਨੇ ਜ਼ਿਲਾ ਬਠਿੰਡਾ ਦੇ ਭਗਤਾ ਭਾਈ ਕਾ ਵਿਖੇ ਡੇਰਾ ਪ੍ਰੇਮੀ ਮਨੋਹਰ ਲਾਲ ਦੀ ਹੱਤਿਆ ਕੀਤੀ ਸੀ। ਡੀ.ਜੀ.ਪੀ. ਨੇ ਦੱਸਿਆ ਕਿ ਸੋਨੂੰ ਨੇ ਦੋਹਾਂ ਹੱਥਾਂ ਵਿੱਚ ਪਿਸਤੌਲਾਂ ਨਾਲ 3-4 ਗੋਲੀਆਂ ਚਲਾਈਆਂ ਅਤੇ ਕਮਲ ਨੇ ਵੀ ਫਾਇਰ ਕੀਤੇ।
ਇਸ ਸਾਲ 31 ਜਨਵਰੀ ਨੂੰ ਫਿਲੌਰ (ਜਲੰਧਰ ਦਿਹਾਤੀ) ਦੇ ਪਿੰਡ ਭਰ ਸਿੰਘ ਪੁਰਾ ਵਿੱਚ ਇੱਕ ਪੁਜਾਰੀ ਕਮਲਦੀਪ ਸਰਮਾ ਉੱਤੇ ਗੋਲੀਬਾਰੀ ਵਿੱਚ ਸੋਨੂੰ ਅਤੇ ਕਮਲ ਵੀ ਸਾਮਲ ਸਨ। ਪੁਜਾਰੀ ਨੂੰ ਤਿੰਨ ਵਾਰ ਗੋਲੀ ਮਾਰੀ ਗਈ ਸੀ, ਜਿਸ ਕਾਰਨ ਹਮਲੇ ਵਿਚ ਇਕ ਲੜਕੀ ਸਮੇਤ ਉਹ ਗੰਭੀਰ ਰੂਪ ਵਿਚ ਜਖਮੀ ਹੋ ਗਏ ਸਨ, ਸ਼ੱਕ ਹੈ ਕਿ ਇਹ ਹਮਲਾ ਨਿੱਜਰ ਦੇ ਨਿਰਦੇਸਾਂ ‘ਤੇ ਕੀਤਾ ਗਿਆ ਸੀ। ਸਤੰਬਰ 2020 ਵਿਚ, ਨਿੱਜਰ ਨੂੰ ਭਾਰਤ ਸਰਕਾਰ ਦੇ ਗ੍ਰਹਿ ਮੰਤਰਾਲੇ ਨੇ ਇਕ ਅੱਤਵਾਦੀ ਠਹਿਰਾਇਆ ਸੀ ਅਤੇ ਐਨਆਈਏ ਨੇ ਯੂਏਪੀਏ ਦੀ ਧਾਰਾ 51 ਏ ਤਹਿਤ ਭਰ ਸਿੰਘ ਪੁਰਾ ਪਿੰਡ ਵਿਚ ਉਸ ਦੀ ਜਾਇਦਾਦ ਜ਼ਬਤ ਕਰ ਲਈ ਸੀ।
ਕਮਲ ਅਤੇ ਰਵੀ, ਅਰਸਦੀਪ (ਜੋ ਉਸ ਸਮੇਂ ਭਾਰਤ ਆਇਆ ਸੀ) ਨਾਲ ਮਿਲ ਕੇ 27 ਜੂਨ, 2020 ਨੂੰ ਆਪਣੇ ਸਾਥੀ ਸੁੱਖਾ ਲਾਂਮਾ ਦੀ ਹੱਤਿਆ ਕਰ ਦਿੱਤੀ ਸੀ। ਉਨਾਂ ਨੇ ਪਿੰਡ ਡੱਲਾ ਵਿਖੇ ਇਕ ਉਜਾੜ ਪਏ ਮਕਾਨ ਵਿਚ ਸੁੱਖੇ ਨੂੰ ਜਹਿਰ ਦਿੱਤਾ ਅਤੇ ਫਿਰ ਉਸ ਦਾ ਮੂੰਹ ਸਾੜਨ ਤੋਂ ਬਾਅਦ ਲਾਸ ਨੂੰ ਪੂਲ ਮਾਧੋਕੇ ਵਿਖੇ ਦੌਧਰ ਨਹਿਰ ਵਿੱਚ ਸੁੱਟ ਦਿੱਤਾ। ਇਸ ਤੋਂ ਪਹਿਲਾਂ 25 ਜੂਨ ਨੂੰ ਰਵੀ, ਕਮਲ ਅਤੇ ਸੁੱਖਾ ਨੇ ਜਲਿਾ ਲੁਧਿਆਣਾ (ਦਿਹਾਤੀ) ਦੇ ਪਿੰਡ ਲਾਂਮਾ ਜੱਟ ਪੁਰਾ ਵਿਖੇ ਮਾਨ ਦੀ ਰਿਹਾਇਸ ‘ਤੇ ਫਾਇਰਿੰਗ ਵੀ ਕੀਤੀ ਸੀ।
ਕੁਝ ਦਿਨਾਂ ਬਾਅਦ, 14 ਜੁਲਾਈ, 2020 ਨੂੰ ਰਵੀ ਅਤੇ ਕਮਲ ਨੇ ਮੋਗਾ ਸਹਿਰ ਦੇ ਲੋਕਾਂ ਦਾ ਸੋਸਣ ਕਰਨ, ਫਿਰੌਤੀ ਲੈਣ ਅਤੇ ਦਹਿਸਤ ਪੈਦਾ ਕਰਨ ਲਈ ਸੁਪਰ ਸਾਈਨ ਕਪੜੇ ਦੇ ਸਟੋਰ ਦੇ ਮਾਲਕ ਤੇਜਿੰਦਰ ਉਰਫ਼ ਪਿੰਕਾ ਨੂੰ ਮਾਰ ਦਿੱਤਾ ਸੀ। ਜਾਂਚ ਵਿਚ ਪਤਾ ਲੱਗਾ ਕਿ ਰਵੀ ਨੇ ਪਿੰਕਾ ‘ਤੇ ਫਾਇਰਿੰਗ ਕੀਤੀ ਸੀ ਅਤੇ ਕਮਲ ਦੁਕਾਨ ਦੇ ਬਾਹਰ ਖੜਾ ਸੀ। ਹਾਲ ਹੀ ਵਿੱਚ ਹੋਈ ਘਟਨਾ ਵਿੱਚ, ਇਸ ਸਾਲ 9 ਫਰਵਰੀ ਨੂੰ, ਰਵੀ ਅਤੇ ਸੋਨੂੰ ਨੇ ਸਰਮਾ ਸਵੀਟਸ, ਮੋਗਾ ਦੇ ਮਾਲਕ ਨੂੰ ਵੀ ਮਾਰਨ ਦੀ ਕੋਸਸਿ ਕੀਤੀ ਸੀ।
ਡੀਜੀਪੀ ਨੇ ਕਿਹਾ ਕਿ ਮੁਲਜਮਾਂ ਦੇ ਹੋਰ ਸਬੰਧਾਂ ਅਤੇ ਪਹਿਲਾਂ ਕੀਤੇ ਹੋਰ ਅਪਰਾਧਾਂ ਦਾ ਪਤਾ ਲਗਾਉਣ ਸਬੰਧੀ ਜਾਂਚ ਜਾਰੀ ਹੈ। ਫਰਾਰ ਮੁਲਜਮ ਕਮਲ ਦੀ ਗਿ੍ਰਫਤਾਰੀ ਲਈ ਭਾਲ ਸੁਰੂ ਕਰ ਦਿੱਤੀ ਗਈ ਹੈ। ਉਹਨਾਂ ਅੱਗੇ ਕਿਹਾ ਕਿ ਨਿੱਜਰ ਵਿਰੁੱਧ ਰੈਡ ਕਾਰਨਰ ਨੋਟਿਸ ਜਾਰੀ ਕੀਤਾ ਗਿਆ ਅਤੇ ਕੁਝ ਸਮਾਂ ਪਹਿਲਾਂ ਕੈਨੇਡੀਅਨ ਅਧਿਕਾਰੀਆਂ ਵੱਲੋਂ “ਨੋ ਫਲਾਈ ਲਿਸਟ” ਵਿੱਚ ਵੀ ਉਸ ਨੂੰ ਸ਼ਾਮਲ ਕਰ ਦਿੱਤਾ ਗਿਆ ਸੀ, ਹੁਣ ਉਸ ਵਿਰੁੱਧ ਅੰਤਰਰਾਸਟਰੀ ਵਾਰੰਟ ਜਾਰੀ ਕੀਤੇ ਜਾਣਗੇ ਅਤੇ ਕੈਨੇਡਾ ਅਧਾਰਤ ਹੋਰ ਕੱਟੜਪੰਥੀਆਂ ਖਲਿਾਫ ਰੈਡ ਕਾਰਨਰ ਨੋਟਿਸ ਜਾਰੀ ਕੀਤੇ ਜਾਣਗੇ। ਸ੍ਰੀ ਗੁਪਤਾ ਨੇ ਕਿਹਾ ਕਿ ਸਰਕਾਰ ਮੁਕੱਦਮਾ ਚਲਾਉਣ ਅਤੇ ਅਪਰਾਧਿਕ ਕਾਰਵਾਈਆਂ ਲਈ ਉਨਾਂ ਨੂੰ ਭਾਰਤ ਭੇਜਣ ਦੀ ਅਪੀਲ ਵੀ ਕਰੇਗੀ।

