17 ਮੌਤਾਂ, 251 ਕੋਵਿਡ ਕੇਸਾਂ ਦੀ ਹੋਈ ਪੁਸ਼ਟੀ
ਪਟਿਆਲਾ, 24 ਮਈ (ਰਮਨਦੀਪ/ਮਧੂਸਾਰ ਬਿਊਰੋ) ਰਾਜਿੰਦਰਾ ਹਸਪਤਾਲ ਵਿਚ 24 ਦੇ ਕਰੀਬ ਕੋਰੋਨਾ ਮਰੀਜ਼ਾਂ ਦੀ ਮੌਤ ਹੋਣ ਬਾਰੇ ਪੁਸ਼ਟੀ ਹੋਈ ਹੈ, ਜਦਕਿ ਜ਼ਿਲ੍ਹੇ ਵਿਚ 17 ਮੌਤਾਂ ਦੇ ਨਾਲ 251 ਨਵੇਂ ਕੋਵਿਡ ਕੇਸਾਂ ਦੀ ਪੁਸ਼ਟੀ ਹੈ। ਸਿਵਲ ਸਰਜਨ ਡਾ. ਸਤਿੰਦਰ ਸਿੰਘ ਨੇ ਕਿਹਾ ਕਿ ਜਿਲੇ ਵਿੱਚ ਪ੍ਰਾਪਤ 3956 ਦੇ ਕਰੀਬ ਰਿਪੋਰਟਾਂ ਵਿਚੋਂ 251 ਕੋਵਿਡ ਪੋਜੀਟਿਵ ਪਾਏ ਗਏ ਹਨ, ਜਿਸ ਨਾਲ ਜਿਲੇ ਵਿਚ ਪੋਜਟਿਵ ਕੇਸਾਂ ਦੀ ਗਿਣਤੀ 45183 ਹੋ ਗਈ ਹੈ, ਮਿਸ਼ਨ ਫਤਿਹ ਤਹਿਤ ਜਿਲੇ੍ਹ ਦੇ 363 ਹੋਰ ਮਰੀਜ ਕੋਵਿਡ ਤੋਂ ਠੀਕ ਹੋ ਗਏ ਹਨ। ਜਿਸ ਨਾਲ ਜਿਲ੍ਹੇ ਵਿਚ ਕੋਵਿਡ ਤੋਂ ਠੀਕ ਹੋਣ ਵਾਲੇ ਮਰੀਜਾਂ ਦੀ ਗਿਣਤੀ ਹੁਣ 41106 ਹੋ ਗਈ ਹੈ।
ਜਿਲੇ੍ਹ ਵਿੱਚ ਇਸ ਸਮੇਂ ਐਕਟਿਵ ਕੇਸਾਂ ਦੀ ਗਿਣਤੀ 2932 ਹੈ। ਜਿਲੇ੍ਹ ਵਿੱਚ 17 ਹੋਰ ਕੋਵਿਡ ਪੋਜਟਿਵ ਮਰੀਜ਼ਾਂ ਦੀ ਮੌਤ ਹੋਣ ਕਾਰਣ ਮੌਤਾਂ ਦੀ ਗਿਣਤੀ 1145 ਹੋ ਗਈ ਹੈ।
ਪੋਜਟਿਵ ਆਏ ਕੇਸਾਂ ਬਾਰੇ ਉਹਨਾਂ ਦੱਸਿਆਂ ਕਿ ਇਹਨਾਂ 251 ਕੇਸਾਂ ਵਿਚੋਂ ਪਟਿਆਲਾ ਸ਼ਹਿਰ ਤੋਂ 94, ਨਾਭਾ ਤੋਂ 31, ਰਾਜਪੁਰਾ ਤੋਂ 24, ਸਮਾਣਾ ਤੋਂ 06, ਬਲਾਕ ਭਾਦਸਂੋ ਤੋਂ 21, ਬਲਾਕ ਕੌਲੀ ਤੋਂ 16, ਬਲਾਕ ਕਾਲੋਮਾਜਰਾ ਤੋਂ 11, ਬਲਾਕ ਸ਼ੁਤਰਾਣਾ ਤੋਂ 26, ਬਲਾਕ ਹਰਪਾਲਪੁਰ ਤੋਂ 09, ਬਲਾਕ ਦੁਧਣਸਾਧਾਂ ਤੋਂ 13 ਕੋਵਿਡ ਕੇਸ ਰਿਪੋਰਟ ਹੋਏ ਹਨ, ਇਹਨਾਂ ਕੇਸਾਂ ਵਿੱਚੋਂ 37 ਪੋਜਟਿਵ ਕੇਸਾਂ ਦੇ ਸੰਪਰਕ ਵਿੱਚ ਆਉਣ ਅਤੇ 214 ਓ.ਪੀ.ਡੀ. ਵਿੱਚ ਆਏ ਨਵੇਂ ਫੱਲੂ ਅਤੇ ਬਗੈਰ ਫੱਲੂ ਲੱਛਣਾਂ ਵਾਲੇ ਆਏ ਮਰੀਜਾਂ ਦੇ ਲਏ ਸੈਂਪਲਾਂ ਵਿਚੋਂ ਆਏ ਪੋਜਟਿਵ ਮਰੀਜ ਸ਼ਾਮਲ ਹਨ। ਸਿਵਲ ਸਰਜਨ ਡਾ. ਸਤਿੰਦਰ ਸਿੰਘ ਨੇਂ ਕਿਹਾ ਕਿ ਜਿਲ੍ਹੇ ਵਿੱਚ ਕੋਰੋਨਾ ਮਹਾਂਮਾਰੀ ਦੋਰਾਣ ਕੋਵਿਡ ਲੱਛਣਾਂ ਵਾਲੇ ਮਰੀਜਾਂ ਦੀ ਕੋਵਿਡ ਜਾਂਚ ਲਈ ਸੈਂਪਲ ਲੈਣ ਲਈ 71 ਸੈਂਪਲਿੰਗ ਟੀਮਾਂ ਦਾ ਗਠਨ ਕੀਤਾ ਗਿਆ ਹੈ।ਜੋ ਕਿ ਬਹੁੱਤ ਲਗਨ ਨਾਲ ਕੰਮ ਕਰ ਰਹੀਆਂ ਹਨ। ਜਿਹਨਾਂ ਵਿੱਚੋਂ 34 ਟੀਮਾਂ ਸ਼ਹਿਰੀ ਖੇਤਰ ਅਤੇ 37 ਟੀਮਾਂ ਪੇਂਡੁ ਖੇਤਰਾ ਵਿੱਚ ਕੋਵਿਡ ਸੈਂਪਲ ਇੱਕਤਰ ਕਰ ਕੇ ਜਾਂਚ ਲਈ ਲੈਬ ਵਿੱਚ ਭੇਜ ਰਹੀਆਂ ਹਨ।ਇਹ ਟੀਮਾਂ ਵੱਲੋ ਸਰਕਾਰੀ ਸਿਹਤ ਸੰਸਥਾਂਵਾ ਵਿੱਚ ਕੋਵਿਡ ਲੱਛਣਾਂ ਆਉਣ ਵਾਲੇ ਵਿਅਕਤੀਆਂ, ਕੰਟੈਨਮੈਂਟ ਏਰੀਏ ਅਤੇ ਹੋਟ ਸਪਾਟ ਏਰੀਏ ਵਿੱਚ ਜਾ ਕੇ ਕੋਵਿਡ ਸੈਂਪਲ ਲਏ ਜਾ ਰਹੇ ਹਨ।ਉਹਨਾਂ ਦੱਸਿਆਂ ਕਿ ਕੁੱਝ ਸਮਾਂ ਪਹਿਲਾ ਪੇਂਡੂ ਖੇਤਰ ਵਿੱਚ ਕੋਵਿਡ ਸੈਂਪਲ ਲੈਣ ਲਈ 27 ਟੀਮਾਂ ਸਨ, ਪ੍ਰੰਤੁ ਪਿਛਲੇ ਸਮੇਂ ਵਿੱਚ ਪਿੰਡਾਂ ਵਿੱਚ ਵਧਦੇ ਹੋਏ ਕੋਵਿਡ ਕੇਸਾਂ ਨੁੰ ਦੇਖਦੇ ਹੋਏ 10 ਟੀਮਾਂ ਦਾ ਹੋਰ ਵਾਧਾ ਕਰਕੇ ਇਹਨਾਂ ਦੀ ਗਿਣਤੀ 37 ਕਰ ਦਿੱਤੀ ਗਈ ਹੇ।ਇਹਨਾਂ ਟੀਮਾਂ ਵੱਲੋ ਜਿਲ੍ਹੇ ਵਿੱਚ ਹੁਣ ਤੱਕ 6 ਲੱਖ ਤੋਂ ਜਿਆਦਾ ਕੋਵਿਡ ਸੈਂਪਲ ਲਏ ਜਾ ਚੁਕੇ ਹਨ।
ਜਿਲ੍ਹਾ ਐਪੀਡੋਮੋਲੋਜਿਸਟ ਡਾ. ਸੁਮੀਤ ਸਿੰਘ ਨੇ ਕਿਹਾ ਕਿ ਬਲਾਕ ਭਾਦਸੋਂ ਦੇ ਪਿੰਡ ਜਿੰਦਲਪੁਰ, ਬਲਾਕ ਦੁਧਣਸਾਧਾਂ ਦੇ ਪਿੰਡ ਬੋਲੜ ਕਲਾਂ , ਬਲਾਕ ਕੌਲੀ ਦੇ ਪਿੰਡ ਮਹਿਮਦਪੁਰ ਜੱਟਾਂ ਵਿਖੇ ਜਿਆਦਾ ਕੇਸ ਪੋਜਟਿਵ ਹੋਣ ਕਾਰਣ ਮਾਈਕਰੋ ਕੰਟੇਨਮੈਂਟ ਲਗਾਈ ਗਈ ਹੈ ਅਤੇ ਪਟਿਆਲਾ ਸ਼ਹਿਰ ਦੇ ਸੂਈਗਰਾਂ ਮੁਹੱਲਾ ਵਿੱਚ ਲਗਾਈ ਮਾਈਕਰੋ ਕੰਟੇਨਮੈਂਟ ਏਰੀਏ ਵਿੱਚੋਂ ਕੋਈ ਨਵਾਂ ਕੇਸ ਨਾ ਆਉਣ ਅਤੇ ਸਮਾਂ ਪੂਰਾ ਹੋਣ ਕਾਰਣ ਹਟਾ ਦਿਤੀ ਗਈ ਹੈ।
ਸਿਹਤ ਵਿਭਾਗ ਦੀਆਂ ਟੀਮਾਂ ਵੱਲੋ ਜਿਲੇ ਵਿੱਚ ਅੱਜ 4560 ਦੇ ਕਰੀਬ ਕੋਵਿਡ ਜਾਂਚ ਲਈ ਸੈਂਪਲ ਲਏ ਗਏ ਹਨ। ਜਿਲ੍ਹੇ ਵਿਚ ਹੁਣ ਤੱਕ ਦੇ ਕੋਵਿਡ ਅਪਡੇਟ ਬਾਰੇ ਜਾਣਕਾਰੀ ਦਿੰਦੇ ਡਾ. ਸਤਿੰਦਰ ਸਿੰਘ ਨੇ ਦੱਸਿਆ ਕਿ ਹੁਣ ਤੱਕ ਜਿਲੇ ਵਿਚ ਕੋਵਿਡ ਜਾਂਚ ਸਬੰਧੀ 6,40,670 ਸੈਂਪਲ ਲਏ ਜਾ ਚੁੱਕੇ ਹਨ, ਜਿਹਨਾਂ ਵਿਚੋ ਜਿਲਾ ਪਟਿਆਲਾ ਦੇ 45,183 ਕੋਵਿਡ ਪੋਜਟਿਵ, 5,93,417 ਨੈਗੇਟਿਵ ਅਤੇ ਲਗਭਗ 2070 ਦੀ ਰਿਪੋਰਟ ਆਉਣੀ ਅਜੇ ਬਾਕੀ ਹੈ

