ਪੰਜਾਬਪਟਿਆਲਾ

ਸੁਰਜੀਤ ਸਿੰਘ ਰੱਖੜਾ ਨੇ ਚੜਾਇਆ ਕਾਲਾ ਝੰਡਾ, ਕਿਸਾਨਾਂ ਦੀ ਡਟਵੀਂ ਹਮਾਇਤ

ਮੋਦੀ ਸਰਕਾਰ ਦਾ ਭਰਮ ਭੁਲੇਖਾ ਕੱਢਕੇ ਦਮ ਲਵਾਂਗੇ : ਸੁਰਜੀਤ ਸਿੰਘ ਰੱਖੜਾ

ਪਟਿਆਲਾ 26 ਮਈ (ਅਮਰੀਕਇੰਦਰ ਸਿੰਘ/ਮਧੂਸਾਰ ਬਿਊਰੋ) ਸੰਯੁਕਤ ਕਿਸਾਨ ਮੋਰਚੇ ਵੱਲੋਂ 26 ਮਈ ਨੂੰ ਅੱਜ ਕਾਲਾ ਦਿਵਸ ਮਨਾਏ ਜਾਣ ਦੇ ਸੱਦੇ ਤਹਿਤ ਜਿਥੇ ਸਿਆਸੀ ਪਾਰਟੀਆਂ ਵੱਲੋਂ ਕਿਸਾਨੀ ਸੰਘਰਸ਼ ਅਤੇ ਸੱਦੇ ਨੂੰ ਸਮਰਥਨ ਦਿੱਤਾ ਗਿਆ, ਉਥੇ ਹੀ ਸ਼ੋ੍ਰਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਵੀ ਕਿਸਾਨੀ ਸੰਘਰਸ਼ ਦੀ ਹਮਾਇਤ ਵਿਚ ਕਿਸਾਨ ਜਥੇਬੰਦੀਆਂ ਵੱਲੋਂ ਦੀ ਕਾਲ ਦੇ ਚੱਲਦਿਆਂ ਸ਼ੋ੍ਰਮਣੀ ਅਕਾਲੀ ਦਲ ਦੇ ਆਗੂਆਂ ਅਤੇ ਵਰਕਰਾਂ ਨੂੰ ਘਰਾਂ ’ਤੇ ਕਾਲਾ ਝੰਡਾ ਚੜਾਉਣ ਲਈ ਸੱਦਾ ਦਿੱਤਾ ਗਿਆ ਸੀ, ਜਿਸ ਤਹਿਤ ਅੱਜ ਜ਼ਿਲ੍ਹਾ ਪ੍ਰਧਾਨ ਅਤੇ ਸਾਬਕਾ ਮੰਤਰੀ ਸੁਰਜੀਤ ਸਿੰਘ ਰੱਖੜਾ ਨੇ ਆਪਣੇ ਘਰ ਦੀ ਛੱਤ ’ਤੇ ਝੰਡਾ ਚੜਾਇਆ ਅਤੇ ਖੇਤੀ ਦੇ ਕਾਲੇ ਕਾਨੂੰਨਾਂ ਵਿਰੁੱਧ ਆਵਾਜ਼ ਬੁਲੰਦ ਕਰਦਿਆਂ ਕਿਸਾਨੀ ਸੰਘਰਸ਼ ਦੀ ਹਮਾਇਤ ਕੀਤੀ। ਇਸ ਮੌਕੇ ਗੱਲਬਾਤ ਕਰਦਿਆਂ ਸੁਰਜੀਤ ਸਿੰਘ ਰੱਖੜਾ ਨੇ ਕਿਹਾ ਕਿ ਅੱਜ ਦਾ ਇਹ ਦਿਨ ਇਤਿਹਾਸਕ ਇਸ ਕਰਕੇ ਹੈ ਕਿ ਕਿਸਾਨ ਜਥੇਬੰਦੀਆਂ ਵੱਲੋਂ ਦਿੱਲੀ ਦੇ ਵੱਖ ਵੱਖ ਬਾਰਡਰਾਂ ’ਤੇ ਖੇਤੀ ਕਾਨੂੰਨਾਂ ਵਿਰੁੱਧ ਸੰਘਰਸ਼ ਆਰੰਭਿਆ ਗਿਆ ਸੀ, ਜਿਸ ਨੂੰ ਅੱਜ ਛੇ ਮਹੀਨੇ ਪੂਰੇ ਹੋ ਗਏ ਹਨ, ਪਰ ਕੇਂਦਰ ਸਰਕਾਰ ਦੇ ਕੰਨਾਂ ’ਤੇ ਜੂੰ ਤੱਕ ਨਹੀਂ ਸਰਕੀ। ਸ. ਰੱਖੜਾ ਨੇ ਕਿਹਾ ਕਿ ਮੋਦੀ ਸਰਕਾਰ ਇਹ ਭਰਮ ਭੁਲੇਖਾ ਕੱਢ ਦੇਵੇ ਕਿ ਖੇਤੀ ਕਾਨੂੰਨ ਰੱਦ ਨਹੀਂ ਹੋਣਗੇ, ਜਦਕਿ ਕਿਸਾਨ ਜਥੇਬੰਦੀਆਂ ਵੱਲੋਂ ਅੱਜ ਕਾਲਾ ਦਿਵਸ ਮੌਕੇ ਸੰਘਰਸ਼ ਨੂੰ ਹੋਰ ਤੇਜ਼ ਕੀਤਾ ਜਾਵੇਗਾ ਅਤੇ ਸ਼ੋ੍ਰਮਣੀ ਅਕਾਲੀ ਦਲ ਕਿਸਾਨ ਭਰਾਵਾਂ ਦਾ ਡਟਵਾਂ ਸਾਥ ਦੇਵੇਗਾ।

Leave a Reply

Your email address will not be published. Required fields are marked *