ਲਖਵੀਰ ਸਿੰਘ ਲੌਟ ਅਤੇ ਸੁਖਵਿੰਦਰਪਾਲ ਸਿੰਘ ਮਿੰਟਾ ਵੱਲੋਂ ਗੁਰੂ ਸਾਹਿਬ ਦਾ ਸ਼ੁਕਰਾਨਾ
ਪੀ.ਏ.ਸੀ. ਮੈਂਬਰਾਂ ਨੂੰ ਗੁਰਦੁਆਰਾ ਪ੍ਰਬੰਧਕਾਂ ਨੇ ਕੀਤਾ ਸਨਮਾਨਤ
ਪਟਿਆਲਾ 28 ਮਈ (ਮਧੂਸਾਰ ਬਿਊਰੋ) ਸ਼ੋ੍ਰਮਣੀ ਅਕਾਲੀ ਦਲ ਦੀ ਪੀ.ਏ.ਸੀ. ਕਮੇਟੀ ਦਾ ਮੈਂਬਰ ਬਣਨ ਤੋਂ ਬਾਅਦ ਸਾਬਕਾ ਚੇਅਰਮੈਨ ਲਖਵੀਰ ਸਿੰਘ ਲੌਟ ਅਤੇ ਸੁਖਵਿੰਦਰਪਾਲ ਸਿੰਘ ਮਿੰਟਾ ਨੇ ਗੁਰਦੁਆਰਾ ਸ੍ਰੀ ਦੂਖਨਿਵਾਰਨ ਸਾਹਿਬ ਵਿਖੇ ਨਤਮਸਤਕ ਹੋ ਕੇ ਗੁਰੂ ਸਾਹਿਬ ਤੋਂ ਅਸ਼ੀਰਵਾਦ ਪ੍ਰਾਪਤ ਕੀਤਾ।
ਇਸ ਮੌਕੇ ਹੈਡ ਗ੍ਰੰਥੀ ਭਾਈ ਪ੍ਰਨਾਮ ਸਿੰਘ ਨੂੰ ਵੱਲੋਂ ਅਕਾਲੀ ਦਲ ਦੇ ਦੋਵਾਂ ਆਗੂਆਂ ਨੂੰ ਸਿਰੋਪਾਓ ਦੇ ਕੇ ਸਨਮਾਨਤ ਵੀ ਕੀਤਾ ਗਿਆ। ਇਸ ਮੌਕੇ ਸਾਬਕਾ ਚੇਅਰਮੈਨ ਲਖਵੀਰ ਸਿੰਘ ਲੌਟ ਨੇ ਕਿਹਾ ਕਿ ਸ਼ੋ੍ਰਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵੱਲੋਂ ਪੀ.ਏ.ਸੀ. ਦੇ ਮੈਂਬਰ ਵਜੋਂ ਜ਼ਿੰਮੇਵਾਰੀ ਸੌਂਪੀ ਗਈ ਹੈ ਉਸ ਨੂੰ ਤਨਦੇਹੀ ਅਤੇ ਇਮਾਨਦਾਰੀ ਨਿਭਾਇਆ ਜਾਵੇਗਾ। ਉਨ੍ਹਾਂ ਕਿਹਾ ਕਿ ਪਾਰਟੀ ਵੱਲੋਂ ਸਮੇਂ ਸਮੇਂ ’ਤੇ ਹਮੇਸ਼ਾ ਵੱਡਾ ਸਤਿਕਾਰ ਦਿੱਤਾ ਗਿਆ ਅਤੇ ਭਵਿੱਖ ਵਿਚ ਅਕਾਲੀ ਦਲ ਸਰਕਾਰ ਨੂੰ ਮੁੜ ਸੱਤਾ ਵਿਚ ਲਿਆਉਣ ਲਈ ਅਕਾਲੀ ਦਲ ਸਿਪਾਹੀ ਬਣ ਕੇ ਪਾਰਟੀ ਦੀਆਂ ਨੀਤੀਆਂ ਨੂੰ ਲੋਕਾਂ ਤੱਕ ਲਿਜਾ ਕੇ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਅਗਵਾਈ ’ਚ ਸਰਕਾਰ ਬਣਾਵਾਂਗੇ। ਇਸ ਮੌਕੇ ਹੋਰਨਾਂ ਤੋਂ ਇਲਾਵਾ ਸਾਬਕਾ ਹੈਡ ਗ੍ਰੰਥੀ ਗਿਆਨੀ ਸੁਖਦੇਵ ਸਿੰਘ, ਜਥੇਦਾਰ ਹਰਫੂਲ ਸਿੰਘ ਭੰਗੂ, ਬਲਜਿੰਦਰ ਸਿੰਘ ਬੱਬੂ, ਪੱਪੂ ਜੀ, ਮਨਪ੍ਰੀਤ ਸਿੰਘ ਮਨੀ ਭੰਗੂ, ਚਮਕੌਰ ਸਿੰਘ,ਬਲਬੀਰ ਸਿੰਘ ਹਿਰਦਾਪੁਰ ਆਦਿ ਸ਼ਾਮਲ ਸਨ।

