ਪੰਜਾਬ

ਨਸਾ ਤਸਕਰ ਜੈਪਾਲ ਭੁੱਲਰ ਦਾ ਨੇੜਲਾ ਸਾਥੀ ਆਇਆ ਪੁਲਿਸ ਅੜਿੱਕੇ !

ਲੱਕੀ ਰਾਜਪੂਤ ਨੇ ਜਗਰਾਉਂ ਪੁਲਿਸ ਅਧਿਕਾਰੀਆਂ ਦੇ ਕਾਤਲਾਂ ਦੀ ਪੰਜਾਬ ਤੋਂ ਫਰਾਰ ਹੋਣ ਵਿੱਚ ਕੀਤੀ ਸੀ ਸਹਾਇਤਾ

ਮੁਲਜਮਾਂ ਕੋਲੋਂ ਇਕ ਕਾਰ, 2 ਮੋਟਰਸਾਈਕਲ ਅਤੇ ਇਕ ਪਿਸਤੌਲ ਕੀਤਾ ਬਰਾਮਦ

ਲੁਧਿਆਣਾ, 31 ਮਈ (ਮਧੂਸਾਰ ਬਿਊਰੋ) ਪੰਜਾਬ ਪੁਲਿਸ ਵੱਲੋਂ ਸੀ.ਆਈ.ਏ. ਦੇ ਸਹਾਇਕ ਸਬ ਇੰਸਪੈਕਟਰਾਂ (ਏ.ਐਸ.ਆਈ.) ਭਗਵਾਨ ਸਿੰਘ ਅਤੇ ਦਲਵਿੰਦਰਜੀਤ ਸਿੰਘ ਦੇ ਕਾਤਲ ਦੇ ਮੁੱਖ ਦੋਸੀ ਨਸਾ ਸਮੱਗਲਰ ਅਤੇ ਅਪਰਾਧੀ ਜੈਪਾਲ ਭੁੱਲਰ ਦੇ ਇੱਕ ਹੋਰ ਕਰੀਬੀ ਸਾਥੀ ਨੂੰ ਲੁਧਿਆਣਾ ਤੋਂ ਗਿ੍ਰਫਤਾਰ ਕੀਤਾ ਗਿਆ ਹੈ। ਦੱਸਣਯੋਗ ਹੈ ਕਿ ਇਹਨਾਂ ਏ.ਐਸ.ਆਈਜ਼ ਦੀ ਹੱਤਿਆਂ 15 ਮਈ ਨੂੰ ਜਗਰਾਉਂ ਦੀ ਅਨਾਜ ਮੰਡੀ ਵਿੱਚ ਕੀਤੀ ਗਈ ਸੀ।
ਗਿ੍ਰਫ਼ਤਾਰ ਕੀਤੇ ਗਏ ਵਿਅਕਤੀ ਦੀ ਪਛਾਣ ਲੱਕੀ ਰਾਜਪੂਤ ਉਰਫ਼ ਲੱਕੀ ਵਜੋਂ ਹੋਈ ਹੈ ਜੋ ਕਿ ਲੁਧਿਆਣਾ ਦੇ ਨਿਊ ਪ੍ਰਤਾਪ ਨਗਰ ਦਾ ਨਿਵਾਸੀ ਹੈ ਅਤੇ ਇਸ ਨੇ ਦੋ ਏ.ਐਸ.ਆਈ. ਦੇ ਕਾਤਲਾਂ ਨੂੰ ਸੂਬੇ ਵਿੱਚੋਂ ਫਰਾਰ ਹੋਣ ਵਿੱਚ ਸਹਾਇਤਾ ਕੀਤੀ ਸੀ। ਪੁਲਿਸ ਨੇ ਉਸ ਕੋਲੋਂ ਇਕ .32 ਬੋਰ ਦੀ ਦੇਸੀ ਪਿਸਤੌਲ ਨਾਲ 3 ਜਿੰਦਾ ਕਾਰਤੂਸ, ਦੋ ਪਲਸਰ ਮੋਟਰਸਾਈਕਲ ਅਤੇ ਇਕ ਫਿਏਟ ਪੁੰਟੋ ਕਾਰ ਵੀ ਬਰਾਮਦ ਕੀਤੀ ਹੈ।

ਇਹ ਗਿ੍ਰਫ਼ਤਾਰੀ, ਪੰਜਾਬ ਪੁਲਿਸ ਵੱਲੋਂ ਗਵਾਲੀਅਰ, ਮੱਧ ਪ੍ਰਦੇਸ ਤੋਂ ਜਗਰਾਉਂ ਗੋਲੀਬਾਰੀ ਦੇ ਦੋ ਮੁੱਖ ਮੁਲਜਮਾਂ, ਜਿਹਨਾਂ ਦੀ ਪਛਾਣ ਦਰਸਨ ਸਿੰਘ ਅਤੇ ਬਲਜਿੰਦਰ ਸਿੰਘ ਉਰਫ ਬੱਬੀ ਵਜੋਂ ਹੋਈ ਹੈ, ਨੂੰ ਗਿ੍ਰਫ਼ਤਾਰ ਕਰਨ ਤੋਂ ਦੋ ਦਿਨ ਬਾਅਦ ਹੋਈ ਹੈ।
ਜਾਣਕਾਰੀ ਦਿੰਦਿਆਂ ਪੰਜਾਬ ਪੁਲਿਸ ਵਿਭਾਗ ਦੇ ਬੁਲਾਰੇ ਵੱਲੋਂ ਦੱਸਿਆ ਗਿਆ ਕਿ ਇੰਟੈਲੀਜੈਂਸ ਵਿਭਾਗ ਵੱਲੋਂ ਸੂਹ ਮਿਲਣ ‘ਤੇ ਸੀ.ਪੀ. ਲੁਧਿਆਣਾ ਰਾਕੇਸ ਅਗਰਵਾਲ ਨੇ ਇੱਕ ਪੁਲਿਸ ਟੀਮ ਭੇਜੀ ਗਈ ਜਿਸ ਵੱਲੋਂ ਲੱਕੀ ਨੂੰ ਖਾਨਪੁਰ ਨਹਿਰ ਦੇ ਪੁਲ ਤੋਂ ਗਿ੍ਰਫ਼ਤਾਰ ਕੀਤਾ ਗਿਆ।
ਜ਼ਿਕਰਯੋਗ ਹੈ ਕਿ ਲੱਕੀ ਪਹਿਲਾ ਵੀ ਕਈ ਅਪਰਾਧਿਕ ਮਾਮਲਿਆਂ ਵਿੱਚ ਸ਼ਾਮਲ ਹੈ ਅਤੇ ਉਸਨੂੰ 2008 ਵਿੱਚ ਕਤਲ ਕੇਸ ਵਿੱਚ ਦੋਸੀ ਠਹਿਰਾਇਆ ਗਿਆ ਸੀ। ਇਸ ਤੋਂ ਇਲਾਵਾ ਉਹ ਡੇਹਲੋਂ ਪੁਲਿਸ ਵੱਲੋਂ ਨਵੰਬਰ 2020 ਦੇ ਇੱਕ ਕਾਰ ਖੋਹਣ ਦੇ ਕੇਸ ਵਿੱਚ ਵੀ ਲੋੜੀਂਦਾ ਸੀ। ਲੱਕੀ ਵੱਲੋਂ ਖੁਲਾਸਾ ਕੀਤਾ ਗਿਆ ਹੈ ਕਿ ਉਸ ਨੇ ਜੈਪਾਲ ਭੁੱਲਰ, ਦਰਸਨ ਸਿੰਘ ਅਤੇ ਬਲਜਿੰਦਰ ਸਿੰਘ ਉਰਫ ਬੱਬੀ ਨਾਲ ਮਿਲ ਕੇ ਨਵੰਬਰ 2020 ਵਿਚ ਮਾਲੇਰਕੋਟਲਾ ਰੋਡ (ਲੁਧਿਆਣਾ ਵਿਚ ਡੇਹਲੋਂ ਥਾਣੇ ਅਧੀਨ) ਤੋਂ ਬੰਦੂਕ ਦੀ ਨੋਕ ’ਤੇ ਇੱਕ ਆਈ 10 ਕਾਰ (ਪੀਬੀ 10 ਈਯੂ-0110) ਖੋਹੀ ਸੀ।
ਬੁਲਾਰੇ ਨੇ ਦੱਸਿਆ ਕਿ ਲੱਕੀ ਕੇਂਦਰੀ ਜੇਲ੍ਹ ਲੁਧਿਆਣਾ ਵਿਖੇ ਸਜਾ ਦੌਰਾਨ ਦਰਸਨ ਅਤੇ ਬੱਬੀ ਦੇ ਸੰਪਰਕ ਵਿੱਚ ਆਇਆ ਸੀ ਜਿਹਨਾਂ ਨੇ ਬਾਅਦ ਵਿੱਚ ਉਸ ਨੂੰ ਗੈਂਗਸਟਰ ਤੋਂ ਨਸ਼ਾ ਤਸਕਰ ਬਣੇ ਜੈਪਾਲ ਭੁੱਲਰ ਨਾਲ ਮਿਲਵਾਇਆ ਸੀ। ਉਹਨਾਂ ਅੱਗੇ  ਦੱਸਿਆ ਕਿ ਜਦੋਂ ਵੀ ਜੈਪਾਲ ਲੁਧਿਆਣਾ ਤੋਂ ਲੰਘਦਾ ਸੀ ਤਾਂ ਲੱਕੀ ਅਤੇ ਦਰਸਨ ਉਸ ਨੂੰ ਪੁਲਿਸ ਨਾਕਿਆਂ ਬਾਰੇ ਅਗਾਊਂ ਜਾਣਕਾਰੀ ਦੇਣ ਲਈ ਆਪਣੀ ਫਿਏਟ ਪੁੰਟੋ ਕਾਰ ਵਿਚ ਉਸਦੀ ਗੱਡੀ ਦੀ ਅਗਵਾਈ ਕਰਦੇ ਸਨ। ਪੁਲਿਸ ਵੱਲੋਂ ਇਹ ਕਾਰ ਬਰਾਮਦ ਕਰ ਲਈ ਗਈ ਹੈ।
ਉਨ੍ਹਾਂ ਦੱਸਿਆ ਕਿ ਲੱਕੀ ਮੁਹਾਲੀ ਨਿਵਾਸੀ ਪਿ੍ਰਤਪਾਲ ਸਿੰਘ ਉਰਫ ਬੌਬੀ ਦੇ ਅਗਵਾ ਮਾਮਲੇ ਵਿੱਚ ਵੀ ਲੋੜੀਂਦਾ ਸੀ। ਲੱਕੀ ਨੇ 12 ਦਸੰਬਰ, 2020 ਨੂੰ ਪਿ੍ਰਤਪਾਲ ਸਿੰਘ ਨੂੰ ਅਗਵਾ ਕੀਤਾ ਸੀ, ਉਸਨੂੰ ਕੁਟਿਆ ਅਤੇ 1.5 ਕਰੋੜ ਰੁਪਏ ਦੀ ਫਿਰੌਤੀ ਦੀ ਮੰਗ ਕੀਤੀ ਸੀ। ਹਾਲਾਂਕਿ, ਉਸਦੀ ਹਾਲਤ ਵਿਗੜਨ ਤੋਂ ਬਾਅਦ ਲੱਕੀ ਅਤੇ ਉਸ ਦੇ ਅਪਰਾਧਿਕ ਸਾਥੀ ਜੈਪਾਲ, ਬੱਬੀ, ਦਰਸਨ, ਜਸਪ੍ਰੀਤ ਸਿੰਘ ਉਰਫ ਜੱਸੀ ਨੇ 86000 ਰੁਪਏ ਖੋਹਣ ਤੋਂ ਬਾਅਦ ਉਸ ਨੂੰ ਕਾਰ ਸਮੇਤ ਛੱਡ ਦਿੱਤਾ।
ਇੱਕ ਹੋਰ ਕੇਸ ਵਿੱਚ ਲੱਕੀ, ਦਰਸਨ ਅਤੇ ਗਗਨਦੀਪ ਸਿੰਘ ਉਰਫ ਨੋਨਾ, ਜਸਪ੍ਰੀਤ ਉਰਫ ਜੱਸੀ ਨੇ ਬਨੂੜ ਬੈਂਕ ਕੈਸ ਵੈਨ ਲੁੱਟ-ਖੋਹ ਦੇ ਕੇਸ ਦੇ ਪ੍ਰਮੁੱਖ ਗਵਾਹਾਂ, ਜਿਨ੍ਹਾਂ ਵਿੱਚ ਖਰੜ ਦੇ ਪਿੰਡ ਬੱਤਾ ਦੇ ਸੁਖਵੰਤ ਸਿੰਘ, ਸਾਹਬਾਦ, ਹਰਿਆਣਾ ਦੇ ਪਿੰਡ ਜ਼ਾਰਾ ਨਿਵਾਸੀ ਸ਼ਮਸ਼ੇਰ ਸਿੰਘ ਅਤੇ ਪਿੰਡ ਖਾਨਪੁਰਾ ਗੰਡੂਆ ਦੇ ਜਤਿੰਦਰ ਸਿੰਘ ਸਾਮਲ ਸਨ, ਨੂੰ ਜੈਪਾਲ ਅਤੇ ਉਸਦੇ ਸਾਥੀਆਂ ਖਿਲਾਫ ਅਦਾਲਤ ਵਿੱਚ ਗਵਾਹੀ ਦੇਣ ਦੇ ਵਿਰੁੱਧ ਧਮਕੀ ਦਿੱਤੀ ਸੀ।      

Leave a Reply

Your email address will not be published. Required fields are marked *