ਪਟਿਆਲਾ

ਗੁਰਦੁਆਰਾ ਸ੍ਰੀ ਦੂਖਨਿਵਾਰਨ ਲਈ ਚਾਰ ਆਕਸੀਜਨ ਕੰਨਸਨਟਰੇਟਰ ਭੇਂਟ

ਕਲਗੀਧਰ ਟਰੱਸਟ ਬੜੂ ਸਾਹਿਬ ਵਾਲਿਆਂ ਨੇ ਪ੍ਰਬੰਧਕਾਂ ਨੂੰ ਸੌਂਪੇ ਆਕਸੀਜਨ ਕੰਨਸਨਟਰੇਟਰ
ਪਟਿਆਲਾ 2 ਜੂਨ (ਅਮਰੀਕਇੰਦਰ ਸਿੰਘ/ਮਧੂਸਾਰ ਬਿਊਰੋ) ਗੁਰਦੁਆਰਾ ਸ੍ਰੀ ਦੂਖਨਿਵਾਰਨ ਸਾਹਿਬ ਲਈ ਕਲਗੀਧਰ ਟਰੱਸਟ ਬੜੂ ਸਾਹਿਬ ਵੱਲੋਂ ਚਾਰ ਆਕਸੀਜਨ ਕੰਨਸਨਟਰੇਟਰ ਭੇਂਟ ਕੀਤੇ ਗਏ ਹਨ। ਇਸ ਮੌਕੇ ਅੰਤਿ੍ਰੰਗ ਕਮੇਟੀ ਮੈਂਬਰ ਜਥੇਦਾਰ ਸਤਵਿੰਦਰ ਸਿੰਘ ਅਤੇ ਗੁਰਦੁਆਰਾ ਪ੍ਰਬੰਧਕਾਂ ਨੂੰ ਕਲਗੀਧਰ ਟਰੱਸਟ ਸਾਹਿਬ ਵਲੋਂ ਅਮਨਦੀਪ ਸਿੰਘ ਨੇ ਆਕਸੀਜਨ ਕੰਨਸਨਟਰੇਟਰ ਸੌਂਪਦਿਆਂ ਕਿਹਾ ਕਿ ਕਥਾਵਾਚਕ ਗਿਆਨੀ ਪਿ੍ਰਤਪਾਲ ਸਿੰਘ ਦੀ ਪ੍ਰੇਰਨਾ ਸਦਕਾ ਟਰੱਸਟ ਨੇ ਆਕਸੀਜਨ ਕੰਨਸਟਰੇਟਰ ਦੇਣ ਦਾ ਫੈਸਲਾ ਕੀਤਾ ਹੈ। ਉਨ੍ਹਾਂ ਕਿਹਾ ਕਿ ਸ਼ੋ੍ਰਮਣੀ ਕਮੇਟੀ ਵੱਲੋਂ ਵੱਖ ਵੱਖ ਥਾਵਾਂ ’ਤੇ ਕੋਵਿਡ ਕੇਅਰ ਸੈਂਟਰ ਖੋਲ੍ਹਕੇ ਮਾਨਵਤਾ ਦੇ ਕਲਿਆਣਮਾਰੀ ਕਾਰਜਾਂ ਵਿਚ ਵੱਡਮੁੱਲਾ ਯੋਗਦਾਨ ਪਾਇਆ ਜਾ ਰਿਹਾ ਹੈ ਅਤੇ ਟਰੱਸਟ ਵੱਲੋਂ ਸ਼ੋ੍ਰਮਣੀ ਕਮੇਟੀ ਨੂੰ ਜ਼ਰੂਰਤ ਅਨੁਸਾਰ ਵਧੇਰੇ ਹਰ ਸੰਭਵ ਸਹਿਯੋਗ ਦੇਣ ਦਾ ਭਰੋਸਾ ਵੀ ਦਿੱਤਾ ਗਿਆ ਹੈ।

ਇਸ ਮੌਕੇ ਅੰਤਿ੍ਰੰਗ ਕਮੇਟੀ ਮੈਂਬਰ ਜਥੇਦਾਰ ਸਤਵਿੰਦਰ ਸਿੰਘ ਟੌਹੜਾ ਨੇ ਕਿਹਾ ਕਿ ਸੰਸਥਾ ਵੱਲੋਂ ਚੱਲ ਰਹੇ ਕੋਵਿਡ ਕੇਅਰ ਸੈਂਟਰ ਵਿਚ ਕੋਵਿਡ ਮਰੀਜ਼ਾਂ ਦੀ ਦੇਖਭਾਲ ਕੀਤੀ ਜਾ ਰਹੀ ਹੈ ਅਤੇ ਸ਼ੋ੍ਰਮਣੀ ਕਮੇਟੀ ਪ੍ਰਧਾਨ ਬੀਬੀ ਜਗੀਰ ਕੌਰ ਵੱਲੋਂ ਕੀਤੀ ਅਪੀਲ ਦੇ ਚੱਲਦਿਆਂ ਸਮਾਜ ਸੇਵੀ ਸੰਸਥਾਵਾਂ ਅਤੇ ਧਾਰਮਿਕ ਜਥੇਬੰਦੀਆਂ ਵੱਲੋਂ ਹਰ ਸੰਭਵ ਸਹਿਯੋਗ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਕਲਗੀਧਰ ਟਰੱਸਟ ਬੜੂ ਸਾਹਿਬ ਵਾਲਿਆਂ ਮਾਨਵਤਾ ਦੀ ਸੇਵਾ ਵਿਚ ਯੋਗਦਾਨ ਪਾਉਣਾ ਸ਼ਲਾਘਾਯੋਗ ਫੈਸਲਾ। ਉਨ੍ਹਾਂ ਕਿਹਾ ਕਿ ਬੜੂ ਸਾਹਿਬ ਵੱਲੋਂ ਵੱਖ-ਵੱਖ ਕੋਵਿਡ ਕੇਅਰ ਸੈਂਟਰ ਖੋਲ੍ਹਕੇ ਮਨੁੱਖਤਾ ਦੇ ਕਲਿਆਣ ਲਈ ਕੀਤੇ ਜਾ ਰਹੇ ਕਾਰਜ ਵੀ ਮਹਾਨ ਹਨ। ਇਸ ਮੌਕੇ ਹੋਰਨਾਂ ਤੋਂ ਇਲਾਵਾ ਐਡੀਸ਼ਨਲ ਮੈਨੇਜਰ ਕਰਨੈਲ ਸਿੰਘ, ਰਣਧੀਰ ਸਿੰਘ ਧੀਰਾ ਤੋਂ ਇਲਾਵਾ ਟਰੱਸਟ ਦੇ ਅਹੁਦੇਦਾਰ ਅਤੇ ਸ਼ੋ੍ਰਮਣੀ ਕਮੇਟੀ ਸਟਾਫ ਆਦਿ ਹਾਜ਼ਰ ਸਨ।

Leave a Reply

Your email address will not be published. Required fields are marked *