8 ਮੌਤਾਂ 110 ਕੋਵਿਡ ਕੇਸਾਂ ਦੀ ਹੋਈ ਪੁਸ਼ਟੀ !
ਪਟਿਆਲਾ 2 ਜੂਨ (ਮਧੂਸਾਰ ਬਿਊਰੋ) ਸਿਵਲ ਸਰਜਨ ਡਾ. ਸਤਿੰਦਰ ਸਿੰਘ ਅਤੇ ਜਿਲਾ ਟੀਕਾਕਰਨ ਅਫਸਰ ਡਾ. ਵੀਨੂੰ ਗੋਇਲ ਨੇ ਦੱਸਿਆ ਕਿ ਜਿਲੇ ਵਿੱਚ 110 ਕੋਵਿਡ ਪੋਜਟਿਵ ਕੇਸਾਂ ਦੀ ਹੋਈ ਪੁਸ਼ਟੀ ਹੋਈ ਹੈ।
ਸਿਵਲ ਸਰਜਨ ਡਾ. ਸਤਿੰਦਰ ਸਿੰਘ ਨੇ ਕਿਹਾ ਕਿ ਜਿਲੇ ਵਿੱਚ ਪ੍ਰਾਪਤ 3403 ਦੇ ਕਰੀਬ ਰਿਪੋਰਟਾਂ ਵਿਚੋਂ 110 ਕੋਵਿਡ ਪੋਜੀਟਿਵ ਪਾਏ ਗਏ ਹਨ, ਜਿਸ ਨਾਲ ਜਿਲੇ ਵਿਚ ਪੋਜਟਿਵ ਕੇਸਾਂ ਦੀ ਗਿਣਤੀ 46946 ਹੋ ਗਈ ਹੈ, ਮਿਸ਼ਨ ਫਤਿਹ ਤਹਿਤ ਜਿਲੇ੍ਹ ਦੇ 209 ਹੋਰ ਮਰੀਜ ਕੋਵਿਡ ਤੋਂ ਠੀਕ ਹੋ ਗਏ ਹਨ। ਜਿਸ ਨਾਲ ਜਿਲ੍ਹੇ ਵਿਚ ਕੋਵਿਡ ਤੋਂ ਠੀਕ ਹੋਣ ਵਾਲੇ ਮਰੀਜਾਂ ਦੀ ਗਿਣਤੀ ਹੁਣ 43944 ਹੋ ਗਈ ਹੈ। ਜਿਲੇ੍ਹ ਵਿੱਚ ਇਸ ਸਮੇਂ ਐਕਟਿਵ ਕੇਸਾਂ ਦੀ ਗਿਣਤੀ 1763 ਹੈ। ਜਿਲੇ੍ਹ ਵਿੱਚ 08 ਹੋਰ ਕੋਵਿਡ ਪੋਜਟਿਵ ਮਰੀਜ਼ਾਂ ਦੀ ਮੌਤ ਹੋਣ ਕਾਰਣ ਮੌਤਾਂ ਦੀ ਗਿਣਤੀ 1239 ਹੋ ਗਈ ਹੈ।

