10 ਮੌਤਾਂ, 131 ਕੋਵਿਡ ਕੇਸਾਂ ਦੀ ਹੋਈ ਪੁਸ਼ਟੀ
ਪਟਿਆਲਾ,3 ਜੂਨ (ਅਮਰੀਕਇੰਦਰ ਸਿੰਘ/ਮਧੂਸਾਰ ਬਿਊਰੋ) ਸਿਵਲ ਸਰਜਨ ਡਾ. ਸਤਿੰਦਰ ਸਿੰਘ ਅਤੇ ਜਿਲਾ ਟੀਕਾਕਰਨ ਅਫਸਰ ਡਾ. ਵੀਨੂੰ ਗੋਇਲ ਨੇ ਦੱਸਿਆ ਕਿ ਜਿਲੇ ਵਿੱਚ 131 ਕੋਵਿਡ ਪੋਜਟਿਵ ਕੇਸਾਂ ਦੀ ਹੋਈ ਪੁਸ਼ਟੀ ਹੋਈ ਹੈ।ਸਿਵਲ ਸਰਜਨ ਡਾ. ਸਤਿੰਦਰ ਸਿੰਘ ਨੇ ਕਿਹਾ ਕਿ ਜਿਲੇ ਵਿੱਚ ਪ੍ਰਾਪਤ 3439 ਦੇ ਕਰੀਬ ਰਿਪੋਰਟਾਂ ਵਿਚੋਂ 131 ਕੋਵਿਡ ਪੋਜੀਟਿਵ ਪਾਏ ਗਏ ਹਨ, ਜਿਸ ਨਾਲ ਜਿਲੇ ਵਿਚ ਪੋਜਟਿਵ ਕੇਸਾਂ ਦੀ ਗਿਣਤੀ 47077 ਹੋ ਗਈ ਹੈ, ਮਿਸ਼ਨ ਫਤਿਹ ਤਹਿਤ ਜਿਲੇ੍ਹ ਦੇ 340 ਹੋਰ ਮਰੀਜ ਕੋਵਿਡ ਤੋਂ ਠੀਕ ਹੋ ਗਏ ਹਨ। ਜਿਸ ਨਾਲ ਜਿਲ੍ਹੇ ਵਿਚ ਕੋਵਿਡ ਤੋਂ ਠੀਕ ਹੋਣ ਵਾਲੇ ਮਰੀਜਾਂ ਦੀ ਗਿਣਤੀ ਹੁਣ 44284 ਹੋ ਗਈ ਹੈ। ਜਿਲੇ੍ਹ ਵਿੱਚ ਇਸ ਸਮੇਂ ਐਕਟਿਵ ਕੇਸਾਂ ਦੀ ਗਿਣਤੀ 1544 ਹੈ।
ਜਿਲੇ੍ਹ ਵਿੱਚ 10 ਹੋਰ ਕੋਵਿਡ ਪੋਜਟਿਵ ਮਰੀਜ਼ਾਂ ਦੀ ਮੌਤ ਹੋਣ ਕਾਰਣ ਮੌਤਾਂ ਦੀ ਗਿਣਤੀ 1249 ਹੋ ਗਈ ਹੈ।
ਪੋਜਟਿਵ ਆਏ ਕੇਸਾਂ ਬਾਰੇ ਸਿਵਲ ਸਰਜਨ ਡਾ. ਸਤਿੰਦਰ ਸਿੰਘ ਨੇਂ ਦੱਸਿਆਂ ਕਿ ਇਹਨਾਂ 131 ਕੇਸਾਂ ਵਿਚੋਂ ਪਟਿਆਲਾ ਸ਼ਹਿਰ ਤੋਂ 48, ਨਾਭਾ ਤੋਂ 07, ਸਮਾਣਾ ਤੋਂ 03, ਰਾਜਪੁਰਾ ਤੋਂ 05, ਬਲਾਕ ਭਾਦਸਂੋ ਤੋਂ 17, ਬਲਾਕ ਕੌਲੀ ਤੋਂ 19, ਬਲਾਕ ਕਾਲੋਮਾਜਰਾ ਤੋਂ 02, ਬਲਾਕ ਸ਼ੁਤਰਾਣਾ ਤੋਂ 14, ਬਲਾਕ ਹਰਪਾਲਪੁਰ ਤੋਂ 09, ਬਲਾਕ ਦੁਧਣਸਾਧਾਂ ਤੋਂ 07 ਕੋਵਿਡ ਕੇਸ ਰਿਪੋਰਟ ਹੋਏ ਹਨ।ਇਹਨਾਂ ਕੇਸਾਂ ਵਿੱਚੋਂ 21 ਪੋਜਟਿਵ ਕੇਸਾਂ ਦੇ ਸੰਪਰਕ ਵਿੱਚ ਆਉਣ ਅਤੇ 110 ਓ.ਪੀ.ਡੀ. ਵਿੱਚ ਆਏ ਨਵੇਂ ਫੱਲੂ ਅਤੇ ਬਗੈਰ ਫੱਲੂ ਲੱਛਣਾਂ ਵਾਲੇ ਆਏ ਮਰੀਜਾਂ ਦੇ ਲਏ ਸੈਂਪਲਾਂ ਵਿਚੋਂ ਆਏ ਪੋਜਟਿਵ ਮਰੀਜ ਸ਼ਾਮਲ ਹਨ।

