ਪੰਜਾਬਪਟਿਆਲਾ

10 ਮੌਤਾਂ, 130 ਕੋਵਿਡ ਕੇਸਾਂ ਦੀ ਹੋਈ ਪੁਸ਼ਟੀ, ਪੰਜ ਕੇਸ ਬਲੈਕ ਫੰਗਸ ਦੇ ਹੋਏ ਰਿਪੋਰਟ !

ਪਟਿਆਲਾ 4 ਜੂਨ (ਮਧੂਸਾਰ ਬਿਊਰੋ) ਸਿਵਲ ਸਰਜਨ ਡਾ. ਸਤਿੰਦਰ ਸਿੰਘ ਅਤੇ ਜਿਲਾ ਟੀਕਾਕਰਨ ਅਫਸਰ ਡਾ. ਵੀਨੂੰ ਗੋਇਲ ਨੇ ਦੱਸਿਆ ਕਿ ਅੱਜ ਜਿਲੇ ਵਿੱਚ 130 ਕੋਵਿਡ ਪੋਜਟਿਵ ਕੇਸਾਂ ਦੀ ਹੋਈ ਪੁਸ਼ਟੀ ਹੋਈ ਹੈ।ਸਿਵਲ ਸਰਜਨ ਡਾ. ਸਤਿੰਦਰ ਸਿੰਘ ਨੇ ਕਿਹਾ ਕਿ ਜਿਲੇ ਵਿੱਚ ਪ੍ਰਾਪਤ 3808 ਦੇ ਕਰੀਬ ਰਿਪੋਰਟਾਂ ਵਿਚੋਂ 130 ਕੋਵਿਡ ਪੋਜੀਟਿਵ ਪਾਏ ਗਏ ਹਨ, ਜਿਸ ਨਾਲ ਜਿਲੇ ਵਿਚ ਪੋਜਟਿਵ ਕੇਸਾਂ ਦੀ ਗਿਣਤੀ 47207 ਹੋ ਗਈ ਹੈ, ਮਿਸ਼ਨ ਫਤਿਹ ਤਹਿਤ ਜਿਲੇ੍ਹ ਦੇ 160 ਹੋਰ ਮਰੀਜ ਕੋਵਿਡ ਤੋਂ ਠੀਕ ਹੋ ਗਏ ਹਨ। ਜਿਸ ਨਾਲ ਜਿਲ੍ਹੇ ਵਿਚ ਕੋਵਿਡ ਤੋਂ ਠੀਕ ਹੋਣ ਵਾਲੇ ਮਰੀਜਾਂ ਦੀ ਗਿਣਤੀ ਹੁਣ 44444 ਹੋ ਗਈ ਹੈ। ਜਿਲੇ੍ਹ ਵਿੱਚ ਇਸ ਸਮੇਂ ਐਕਟਿਵ ਕੇਸਾਂ ਦੀ ਗਿਣਤੀ 1504 ਹੈ। ਜਿਲੇ੍ਹ ਵਿੱਚ 10 ਹੋਰ ਕੋਵਿਡ ਪੋਜਟਿਵ ਮਰੀਜ਼ਾਂ ਦੀ ਮੌਤ ਹੋਣ ਕਾਰਣ ਮੌਤਾਂ ਦੀ ਗਿਣਤੀ 1259 ਹੋ ਗਈ ਹੈ।

ਪੋਜਟਿਵ ਆਏ ਕੇਸਾਂ ਬਾਰੇ ਸਿਵਲ ਸਰਜਨ ਡਾ. ਸਤਿੰਦਰ ਸਿੰਘ ਨੇਂ ਦੱਸਿਆਂ ਕਿ ਇਹਨਾਂ 130 ਕੇਸਾਂ ਵਿਚੋਂ ਪਟਿਆਲਾ ਸ਼ਹਿਰ ਤੋਂ 51, ਨਾਭਾ ਤੋਂ 10, ਸਮਾਣਾ ਤੋਂ 03, ਰਾਜਪੁਰਾ ਤੋਂ 08, ਬਲਾਕ ਭਾਦਸਂੋ ਤੋਂ 13, ਬਲਾਕ ਕੌਲੀ ਤੋਂ 21, ਬਲਾਕ ਕਾਲੋਮਾਜਰਾ ਤੋਂ 02, ਬਲਾਕ ਸ਼ੁਤਰਾਣਾ ਤੋਂ 11, ਬਲਾਕ ਹਰਪਾਲਪੁਰ ਤੋਂ 04, ਬਲਾਕ ਦੁਧਣਸਾਧਾਂ ਤੋਂ 07 ਕੋਵਿਡ ਕੇਸ ਰਿਪੋਰਟ ਹੋਏ ਹਨ।ਇਹਨਾਂ ਕੇਸਾਂ ਵਿੱਚੋਂ 25 ਪੋਜਟਿਵ ਕੇਸਾਂ ਦੇ ਸੰਪਰਕ ਵਿੱਚ ਆਉਣ ਅਤੇ 105 ਓ.ਪੀ.ਡੀ. ਵਿੱਚ ਆਏ ਨਵੇਂ ਫੱਲੂ ਅਤੇ ਬਗੈਰ ਫੱਲੂ ਲੱਛਣਾਂ ਵਾਲੇ ਆਏ ਮਰੀਜਾਂ ਦੇ ਲਏ ਸੈਂਪਲਾਂ ਵਿਚੋਂ ਆਏ ਪੋਜਟਿਵ ਮਰੀਜ ਸ਼ਾਮਲ ਹਨ। ਉਹਨਾਂ ਕਿਹਾ ਕਿ ਅੱਜ ਜਿਲੇ੍ਹ ਵਿੱਚ 5 ਕੇਸ ਬਲ਼ੈਕ ਫੰਗਸ ਦੇ ਰਿਪੋਰਟ ਹੋਏ ਹਨ।ਜਿਹਨਾਂ ਵਿੱਚੋਂ 3 ਪਟਿਆਲਾ ਜਿਲ੍ਹੇ ਨਾਲ ਸਬੰਧਤ ਹਨ ਅਤੇ 2 ਬਾਹਰੀ ਜਿਲ੍ਹਿਆਂ ਨਾਲ ਸਬੰਧਤ ਹਨ।ਜਿਸ ਨਾਲ ਜਿਲ੍ਹੇ ਵਿੱਚ ਹੁਣ ਤੱਕ ਦੇ ਬਲ਼ੈਕ ਫੰਗਸ ਦੇ ਕੇਸਾਂ ਦੀ ਗਿਣਤੀ 49 ਹੋ ਗਈ ਹੈ।

Leave a Reply

Your email address will not be published. Required fields are marked *