ਪੰਜਾਬਪਟਿਆਲਾ

ਰੈਕੇਟ ਸਪੋਰਟਸ ਨੇ ਉੱਘੇ ਅੰਤਰਰਾਸ਼ਟਰੀ ਖਿਡਾਰੀ ਬਾਕਸਰ ਵਰਿੰਦਰ ਸਿੰਘ ਦਾ ਕੀਤਾ ਸਨਮਾਨ

ਪਟਿਆਲਾ, 5 ਜੂਨ (ਰਮਨਦੀਪ/ਮਧੂਸਾਰ ਬਿਊਰੋ) ਖੇਡਾਂ ਦੀ ਦੁਨੀਆਂ ਵਿਚ ਨਾਮ ਰੋਸ਼ਨ ਕਰਨ ਵਾਲੇ ਖਿਡਾਰੀਆਂ ਨੂੰ ਹੋਰ ਉਤਸ਼ਾਹਿਤ ਕਰਨ ਦੀ ਲੜੀ ਤਹਿਤ ‘ਰੈਕੇਟ ਸਪੋਰਟਸ’ ਵੱਲੋਂ ਇਲੀਟ ਬਾਕਸਿੰਗ ਏਸ਼ੀਅਨ ਚੈਂਪੀਅਨਸ਼ਿਪ ਵਿੱਚੋਂ ਆਪਣਾ ਸ਼ਾਨਦਾਰ ਪ੍ਰਦਰਸ਼ਨ ਦੇ ਕੇ ਸਫਲਤਾਪੂਰਵਕ ਪਰਤੇ ਬਾਕਸਰ ਵਰਿੰਦਰ ਸਿੰਘ ਦਾ ਸਨਮਾਨ ਸਮਾਰੋਹ ਆਯੋਜਿਤ ਕੀਤਾ ਗਿਆ। ਸ੍ਰੀ ਮਾਨਿਕ ਰਾਜ ਸਿੰਗਲਾ ਪ੍ਰਧਾਨ ਦੀ ਅਗਵਾਈ ਵਿਚ ਇਸ ਖਿਡਾਰੀ ਦੇ ਸਨਮਾਨ ਸਮਾਰੋਹ ਮੌਕੇ ਉਨ੍ਹਾਂ ਦੇ ਕੋਚ ਸ. ਹਰਪ੍ਰੀਤ ਸਿੰਘ ਹੁੰਦਲ ਸਾਬਕਾ ਜ਼ਿਲ੍ਹਾ ਖੇਡ ਅਫਸਰ, ਡੀ.ਐਸ.ਪੀ. ਕਰਨੈਲ ਸਿੰਘ ਅਤੇ ਸਾਬਕਾ ਅੰਤਰਰਾਸ਼ਟਰੀ ਕੁਸ਼ਤੀ ਖਿਡਾਰੀ, ਅੰਤਰਰਾਸ਼ਟਰੀ ਬਾਕਸਰ ਗੁਰਤੇਜ ਸਿੰਘ, ਜਸਵਿੰਦਰ ਸਿੰਘ, ਗੁਰਿੰਦਰ ਸੰਧੂ, ਜ਼ੋਰਾ ਸਿੰਘ ਅਤੇ ਦਿਨੇਸ਼ ਕੁਮਾਰ ਵਿਸ਼ੇਸ਼ ਤੌਰ ’ਤੇ ਪਹੁੰਚੇ।

ਜ਼ਿਕਰਯੋਗ ਹੈ ਕਿ 58 ਕਿਲੋਗ੍ਰਾਮ ਲਾਈਟ ਵੇਟ ਵਿੱਚ ਮੋਹਾਰਤ ਰੱਖਣ ਵਾਲੇ ਵਰਿੰਦਰ ਸਿੰਘ ਨੇ ਸਫਲਤਾਪੂਰਵਕ ਹਾਲ ਹੀ ਵਿੱਚ ਅੰਤਰਰਾਸ਼ਟਰੀ ਖੇਡ ਮੁਕਾਬਲੇ ਇਲੀਟ ਏਸ਼ੀਅਨ ਬਾਕਸਿੰਗ ਚੈਂਪੀਅਨਸ਼ਿਪ ਵਿਚ ਸਫਲਤਾਪੂਰਵਕ ਕਾਂਸੀ ਦਾ ਤਮਗਾ ਜਿੱਤ ਕੇ ਪੂਰੇ ਭਾਰਤ ਦਾ ਨਾਮ ਵਿਸ਼ਵ ਵਿਚ ਚਮਕਾਇਆ। ਕੋਚ ਹਰਪ੍ਰੀਤ ਸਿੰਘ ਹੁੰਦਲ ਦੇ ਚੰਡੇ ਇਸ ਖਿਡਾਰੀ ਨੇ ਪਹਿਲਾਂ ਵੀ ਦੇਸ਼ ਲਈ ਅੰਤਰਰਾਸ਼ਟਰੀ ਪੱਧਰ ’ਤੇ ਆਪਣੀ ਖੇਡ ਦਾ ਲੋਹਾ ਕਈ ਵਾਰ ਮਨਵਾਇਆ ਹੈ। ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਡੀ.ਐਸ.ਪੀ. ਕਰਨੈਲ ਸਿੰਘ ਨੇ ਕਿਹਾ ਕਿ ਸਰਕਾਰ ਨੂੰ ਅਜਿਹੇ ਅਗਾਂਹਵਧੂ ਖਿਡਾਰੀਆਂ ਨੂੰ ਹੋਰ ਉਤਸ਼ਾਹਿਤ ਕਰਨ ਲਈ ਹੋਰ ਉਪਰਾਲੇ ਕਰਨੇ ਚਾਹੀਦੇ ਹਨ। ਉਨ੍ਹਾਂ ਆਪਣੇ ਵਿਭਾਗ ਵੱਲੋਂ ਆਉਣ ਵਾਲੇ ਸਮੇਂ ਵਿਚ ਇਸ ਖਿਡਾਰੀ ਨੂੰ ਹੋਰ ਵੀ ਮਦਦ ਦੇਣ ਦਾ ਭਰੋਸਾ ਦਿੱਤਾ। ਇਸ ਮੌਕੇ ’ਤੇ ਸ. ਪਿ੍ਰੰਸਇੰਦਰ ਸਿੰਘ ਘੁੰਮਣ ਸਕੱਤਰ ਰੈਕੇਟ
ਸਪੋਰਟਸ ਨੇ ਆਏ ਮਹਿਮਾਨਾ ਨੂੰ ਜੀ ਆਇਆਂ ਕਿਹਾ। ਹੋਰਨਾਂ ਤੋਂ ਇਲਾਵਾ ਇਸ ਮੌਕੇ ਸ੍ਰੀ ਵਿਸ਼ਾਲ ਸ਼ਰਮਾ, ਯਸ਼ੂਵਿੰਦਰ ਸਿੰਘ ਸਪੋਰਟਸ ਇੰਚਾਰਜ ਰੈਕੇਟ ਸਪੋਰਟਸ, ਤਰਸੇਮ ਬਾਂਸਲ, ਪੁਨੀਤ ਆਦਿ ਹਾਜ਼ਰ ਸਨ।    

Leave a Reply

Your email address will not be published. Required fields are marked *