ਦੇਸ਼-ਵਿਦੇਸ਼ਪੰਜਾਬ

ਮੁੱਧੇ ਮੂੰਹ ਡਿੱਗਣ ਲੱਗੀ ਕੋਰੋਨਾ ਦੀ ਰਿਕਵਰੀ ਦਰ, ਦੇਸ਼ ’ਚ ਆਏ 1.20 ਲੱਖ ਨਵੇਂ ਮਾਮਲੇ !

ਨਵੀਂ ਦਿੱਲੀ 5 ਜੂਨ (ਮਧੂਸਾਰ ਬਿਊਰੋ) ਭਾਰਤ ਵਿਚ ਕਰੀਬ ਦੋ ਮਹੀਨਿਆਂ ਵਿਚ ਕੋਵਿਡ-19 ਦੇ ਇਕ ਦਿਨ ਵਿਚ ਸਭ ਤੋਂ ਘੱਟ 1,20,529 ਨਵੇਂ ਮਾਮਲੇ ਆਏ ਅਤੇ ਇਸ ਦੇ ਨਾਲ ਹੀ ਵਾਇਰਸ ਦੇ ਕੁੱਲ ਮਾਮਲੇ 2,86,94,879 ’ਤੇ ਪਹੁੰਚ ਗਏ। ਕੇਂਦਰੀ ਸਿਹਤ ਮੰਤਰਾਲਾ ਦੇ ਸਵੇਰੇ ਜਾਰੀ ਅੰਕੜਿਆਂ ਮੁਤਾਬਕ ਇਸ ਵਾਇਰਸ ਨਾਲ 3,380 ਹੋਰ ਲੋਕਾਂ ਦੀ ਜਾਨ ਗੁਆਉਣ ਨਾਲ ਮਿ੍ਰਤਕਾਂ ਦੀ ਕੁੱਲ ਗਿਣਤੀ 3,44,082 ਹੋ ਗਈ ਹੈ, ਜਦਕਿ ਇਲਾਜ ਅਧੀਨ ਮਰੀਜ਼ਾਂ ਦੀ ਗਿਣਤੀ 5ਵੇਂ ਦਿਨ 20 ਲੱਖ ਤੋਂ ਘੱਟ ਰਹੀ। ਮੰਤਰਾਲਾ ਨੇ ਦੱਸਿਆ ਕਿ ਰੋਜ਼ਾਨਾ ਆਉਣ ਵਾਲੇ ਵਾਇਰਸ ਦੇ ਕੁਲ ਮਾਮਲੇ 58 ਦਿਨਾਂ ਵਿਚ ਸਭ ਤੋਂ ਘੱਟ ਹਨ। ਅੰਕੜਿਆਂ ਮੁਤਾਬਕ ਇਲਾਜ ਅਧੀਨ ਮਰੀਜ਼ਾਂ ਦੀ ਗਿਣਤੀ ਘੱਟ ਹੋ ਕੇ 15,55,248 ਰਹਿ ਗਈ ਹੈ, ਜੋ ਵਾਇਰਸ ਦੇ ਕੁੱਲ ਮਾਮਲਿਆਂ ਦਾ 5.73 ਫ਼ੀਸਦੀ ਹੈ।

ਕੋਵਿਡ-19 ਤੋਂ ਸਿਹਤਯਾਬ ਹੋਣ ਵਾਲੇ ਲੋਕਾਂ ਦੀ ਰਾਸ਼ਟਰੀ ਦਰ 93.08 ਫ਼ੀਸਦੀ ਹੈ। ਸਿਹਤਮੰਦ ਹੋਣ ਵਾਲੇ ਲੋਕਾਂ ਦੀ ਗਿਣਤੀ ਲਗਾਤਾਰ 23ਵੇਂ ਦਿਨ ਵਾਇਰਸ ਦੇ ਰੋਜ਼ਾਨਾ ਆਉਣ ਵਾਲੇ ਨਵੇਂ ਮਾਮਲਿਆਂ ਤੋਂ ਵੱਧ ਹੈ। ਅੰਕੜਿਆਂ ਮੁਤਾਬਕ ਇਸ ਬੀਮਾਰੀ ਤੋਂ ਉੱਭਰਨ ਵਾਲੇ ਲੋਕਾਂ ਦੀ ਗਿਣਤੀ 2,67,95,549 ਹੋ ਗਈ ਹੈ, ਜਦਕਿ ਮੌਤ ਦਰ 1.19 ਫ਼ੀਸਦੀ ਹੈ। ਦੇਸ਼ ਵਿਚ ਪਿਛਲੇ ਸਾਲ 7 ਅਗਸਤ ਨੂੰ ਪੀੜਤਾਂ ਦੀ ਗਿਣਤੀ 20 ਲੱਖ, 23 ਅਗਸਤ ਨੂੰ 30 ਲੱਖ ਅਤੇ 5 ਸਤੰਬਰਨੂੰ 40 ਲੱਖ ਤੋਂ ਵੱਧ ਹੋ ਗਈ ਸੀ। ਦੇਸ਼ ’ਚ ਹੁਣ ਤੱਕ 22,78,60,317 ਲੋਕਾਂ ਦਾ ਟੀਕਾਕਰਨ ਕੀਤਾ ਜਾ ਚੁੱਕਾ ਹੈ।

Leave a Reply

Your email address will not be published. Required fields are marked *