ਅੱਠ ਮੌਤਾਂ, 83 ਕੋਵਿਡ ਕੇਸਾਂ ਦੀ ਹੋਈ ਪੁਸ਼ਟੀ !
ਪਟਿਆਲਾ 7 ਜੂਨ (ਅਮਰੀਕਇੰਦਰ ਸਿੰਘ/ਮਧੂਸਾਰ ਬਿਊਰੋ) ਸਿਵਲ ਸਰਜਨ ਡਾ. ਸਤਿੰਦਰ ਸਿੰਘ ਅਤੇ ਜਿਲਾ ਟੀਕਾਕਰਨ ਅਫਸਰ ਡਾ. ਵੀਨੂੰ ਗੋਇਲ ਨੇ ਦੱਸਿਆ ਕਿ ਅੱਜ ਜਿਲ੍ਹੇ ਵਿਚ 83 ਕੋਵਿਡ ਪੋਜਟਿਵ ਕੇਸਾਂ ਦੀ ਹੋਈ ਪੁਸ਼ਟੀ ਹੋਈ ਹੈ।ਸਿਵਲ ਸਰਜਨ ਡਾ. ਸਤਿੰਦਰ ਸਿੰਘ ਨੇ ਕਿਹਾ ਕਿ ਜਿਲੇ ਵਿੱਚ ਪ੍ਰਾਪਤ 2966 ਦੇ ਕਰੀਬ ਰਿਪੋਰਟਾਂ ਵਿਚੋਂ 83 ਕੋਵਿਡ ਪੋਜੀਟਿਵ ਪਾਏ ਗਏ ਹਨ, ਜਿਸ ਨਾਲ ਜਿਲੇ ਵਿਚ ਪੋਜਟਿਵ ਕੇਸਾਂ ਦੀ ਗਿਣਤੀ 47542 ਹੋ ਗਈ ਹੈ, ਮਿਸ਼ਨ ਫਤਿਹ ਤਹਿਤ ਜਿਲੇ੍ਹ ਦੇ 209 ਹੋਰ ਮਰੀਜ ਕੋਵਿਡ ਤੋਂ ਠੀਕ ਹੋ ਗਏ ਹਨ। ਜਿਸ ਨਾਲ ਜਿਲ੍ਹੇ ਵਿਚ ਕੋਵਿਡ ਤੋਂ ਠੀਕ ਹੋਣ ਵਾਲੇ ਮਰੀਜਾਂ ਦੀ ਗਿਣਤੀ ਹੁਣ 45068 ਹੋ ਗਈ ਹੈ। ਜਿਲੇ੍ਹ ਵਿੱਚ ਇਸ ਸਮੇਂ ਐਕਟਿਵ ਕੇਸਾਂ ਦੀ ਗਿਣਤੀ 1195 ਹੈ। ਜਿਲੇ੍ਹ ਵਿੱਚ 08 ਹੋਰ ਕੋਵਿਡ ਪੋਜਟਿਵ ਮਰੀਜ਼ਾਂ ਦੀ ਮੌਤ ਹੋਣ ਕਾਰਣ ਮੌਤਾਂ ਦੀ ਗਿਣਤੀ 1279 ਹੋ ਗਈ ਹੈ। ਉਹਨਾਂ ਕਿਹਾ ਕਿ ਤਕਰੀਬਨ 95 ਪ੍ਰਤੀਸ਼ਤ ਕੋਵਿਡ ਪੋਜਟਿਵ ਮਰੀਜ ਕੋਵਿਡ ਤੋਂ ਠੀਕ ਹੋ ਕੇ ਆਪਣੀ ਆਮ ਵਾਂਗ ਵਤੀਤ ਕਰ ਰਹੇ ਹਨ।
ਪੋਜਟਿਵ ਆਏ ਕੇਸਾਂ ਬਾਰੇ ਸਿਵਲ ਸਰਜਨ ਡਾ. ਸਤਿੰਦਰ ਸਿੰਘ ਨੇ ਦੱਸਿਆਂ ਕਿ ਇਹਨਾਂ 83 ਕੇਸਾਂ ਵਿਚੋਂ ਪਟਿਆਲਾ ਸ਼ਹਿਰ ਤੋਂ 16, ਨਾਭਾ ਤੋਂ 08, ਸਮਾਣਾ ਤੋਂ 02, ਰਾਜਪੁਰਾ ਤੋਂ 07, ਬਲਾਕ ਭਾਦਸਂੋ ਤੋਂ 19, ਬਲਾਕ ਕੌਲੀ ਤੋਂ 03, ਬਲਾਕ ਕਾਲੋਮਾਜਰਾ ਤੋਂ 9, ਬਲਾਕ ਸ਼ੁਤਰਾਣਾ ਤੋਂ 9, ਬਲਾਕ ਹਰਪਾਲਪੁਰ ਤੋਂ 04, ਬਲਾਕ ਦੁਧਣਸਾਧਾਂ ਤੋਂ 06 ਕੋਵਿਡ ਕੇਸ ਰਿਪੋਰਟ ਹੋਏ ਹਨ।ਇਹਨਾਂ ਕੇਸਾਂ ਵਿੱਚੋਂ 15 ਪੋਜਟਿਵ ਕੇਸਾਂ ਦੇ ਸੰਪਰਕ ਵਿੱਚ ਆਉਣ ਅਤੇ 68 ਓ.ਪੀ.ਡੀ. ਵਿੱਚ ਆਏ ਨਵੇਂ ਫੱਲੂ ਅਤੇ ਬਗੈਰ ਫੱਲੂ ਲੱਛਣਾਂ ਵਾਲੇ ਆਏ ਮਰੀਜਾਂ ਦੇ ਲਏ ਸੈਂਪਲਾਂ ਵਿਚੋਂ ਆਏ ਪੋਜਟਿਵ ਮਰੀਜ ਸ਼ਾਮਲ ਹਨ।
ਜਿਲ੍ਹਾ ਐਪੀਡੋਲਮੋਲੋਜਿਸਟ ਡਾ. ਸੁਮੀਤ ਸਿੰਘ ਨੇਂ ਦੱਸਿਆਂ ਕਿ ਜਿਆਦਾ ਪੋਜਟਿਵ ਕੇਸ ਆਉਣ ਤੇਂ ਬਾਲਕ ਭਾਦਸੋਂ ਦੇ ਪਿੰਡ ਕਨਸੁਆਂ ਵਿਖੇ ਮਾਈਕਰੋ ਕੰਟੈਨਮੈਂਟ ਲਗਾ ਦਿਤੀ ਗਈ ਹੈ।
ਸਿਹਤ ਵਿਭਾਗ ਦੀਆਂ ਟੀਮਾਂ ਵੱਲੋ ਜਿਲੇ ਵਿੱਚ ਅੱਜ 3688 ਦੇ ਕਰੀਬ ਕੋਵਿਡ ਜਾਂਚ ਲਈ ਸੈਂਪਲ ਲਏ ਗਏ ਹਨ। ਜਿਲ੍ਹੇ ਵਿਚ ਹੁਣ ਤੱਕ ਦੇ ਕੋਵਿਡ ਅਪਡੇਟ ਬਾਰੇ ਜਾਣਕਾਰੀ ਦਿੰਦੇ ਡਾ. ਸਤਿੰਦਰ ਸਿੰਘ ਨੇ ਦੱਸਿਆ ਕਿ ਹੁਣ ਤੱਕ ਜਿਲੇ ਵਿਚ ਕੋਵਿਡ ਜਾਂਚ ਸਬੰਧੀ 6,91,022 ਸੈਂਪਲ ਲਏ ਜਾ ਚੁੱਕੇ ਹਨ, ਜਿਹਨਾਂ ਵਿਚੋ ਜਿਲਾ ਪਟਿਆਲਾ ਦੇ 47542 ਕੋਵਿਡ ਪੋਜਟਿਵ, 6,41,818 ਨੈਗੇਟਿਵ ਅਤੇ ਲਗਭਗ 1662 ਦੀ ਰਿਪੋਰਟ ਆਉਣੀ ਅਜੇ ਬਾਕੀ ਹੈ।

