ਪੰਜਾਬਪਟਿਆਲਾ

ਵਿਸ਼ਵਾਸ਼ ਸੈਣੀ ਬਣੇ ਪੰਜਾਬ ਲੇਬਰਫੈਡ ਦੇ ਇਲੈਕਟਿਡ ਚੇਅਰਮੈਨ

ਪਟਿਆਲਾ, 14 ਜੂਨ (ਅਮਰੀਕਇੰਦਰ ਸਿੰਘ/ਮਧੂਸਾਰ ਬਿਊਰੋ) ਸੀਨੀਅਰ ਕਾਂਗਰਸੀ ਆਗੂ ਵਿਸ਼ਵਾਸ਼ ਸੈਣੀ ਕਾਲੂ ਲੇਬਰਫੈਡ ਪੰਜਾਬ ਦੇ ਚੇਅਰਮੈਨ ਚੁਣੇ ਗਏ ਹਨ। ਚੇਅਰਮੈਨ ਇਲੈਕਟ ਹੋਣ ਤੋਂ ਬਾਅਦ ਉਨ੍ਹਾਂ ਮੁੱਖ ਮੰਤਰੀ ਨਿਵਾਸ ’ਤੇ ਪਹੁੰਚ ਕੇ ਸਾਬਕਾ ਵਿਦੇਸ਼ ਰਾਜ ਮੰਤਰੀ ਅਤੇ ਪਟਿਆਲਾ ਦੀ ਐਮ. ਪੀ. ਪ੍ਰਨੀਤ ਕੌਰ ਅਤੇ ਬੀਬਾ ਜੈਇੰਦਰ ਕੌਰ ਦਾ ਆਸ਼ੀਰਵਾਦ ਹਾਸਲ ਕੀਤਾ। ਇਸ ਮੌਕੇ ਉਨ੍ਹਾਂ ਨਾਲ ਮੇਅਰ ਸੰਜੀਵ ਸ਼ਰਮਾ ਬਿੱਟੂ, ਸ਼ਿਵ ਸੈਨਾ ਬਾਲ ਠਾਕਰੇ ਦੇ ਕਾਰਜਕਾਰੀ ਸੂਬਾ ਪ੍ਰਧਾਨ ਹਰੀਸ਼ ਸਿੰਗਲਾ, ਲੇਬਰਫੈਡ ਦੇ ਨਵ ਨਿਯੁਕਤ ਵਾਈਸ ਚੇਅਰਮੈਨ ਮੋਹਨ ਲਾਲ ਬਟਲਾਨਾ, ਐਮ. ਡੀ. ਰਵਿੰਦਰ ਕੁਮਾਰ ਮੀਨ, ਸੀਨੀਅਰ ਕਾਂਗਰਸੀ ਆਗੂ ਵਿਨੋਦ ਅਰੋੜਾ ਕਾਲੂ ਸਮੇਤ ਹੋਰ ਕਈ ਆਗੂ ਹਾਜ਼ਰ ਸਨ। ਵਿਸ਼ਵਾਸ਼ ਸੈਣੀ ਕਾਲੂ ਨੂੰ ਲੇਬਰਫੈਡ ਦੀ ਹੋਈ ਬੋਰਡ ਆਫ ਡਾਇਰੈਕਟਰ ਦੀ ਮੀਟਿੰਗ ਐਡੀਸ਼ਨਲ ਰਜਿਸਟਰਾਰ ਰਜਨੀਸ਼ ਸ਼ਰਮਾ ਦੀ ਰਹਿਨੁਮਾਈ ਹੇਠ ਹੋਈ, ਜਿਸ ਵਿਚ ਸਰਬਸੰਮਤੀ ਨਾਲ ਵਿਸ਼ਵਾਸ਼ ਸੈਣੀ ਨੂੰ ਚੇਅਰਮੈਨ ਚੁਣਿਆ ਗਿਆ।

Leave a Reply

Your email address will not be published. Required fields are marked *