47 ਕੋਵਿਡ ਕੇਸਾਂ ਦੀ ਹੋਈ ਪੁਸ਼ਟੀ !
ਪਟਿਆਲਾ 15 ਜੂਨ (ਮਧੂਸਾਰ ਬਿਊਰੋ) ਸਿਵਲ ਸਰਜਨ ਡਾ. ਸਤਿੰਦਰ ਸਿੰਘ ਅਤੇ ਜਿਲਾ ਟੀਕਾਕਰਨ ਅਫਸਰ ਡਾ. ਵੀਨੂੰ ਗੋਇਲ ਨੇ ਦੱਸਿਆ ਕਿ ਅੱਜ ਜਿਲੇ ਵਿੱਚ 47 ਕੋਵਿਡ ਪੋਜਟਿਵ ਕੇਸਾਂ ਦੀ ਹੋਈ ਪੁਸ਼ਟੀ ਹੋਈ ਹੈ।ਸਿਵਲ ਸਰਜਨ ਡਾ. ਸਤਿੰਦਰ ਸਿੰਘ ਨੇ ਕਿਹਾ ਕਿ ਜਿਲੇ ਵਿੱਚ ਪ੍ਰਾਪਤ 3292 ਦੇ ਕਰੀਬ ਰਿਪੋਰਟਾਂ ਵਿਚੋਂ 47 ਕੋਵਿਡ ਪੋਜੀਟਿਵ ਪਾਏ ਗਏ ਹਨ, ਜਿਸ ਨਾਲ ਜਿਲ੍ਹੇ ਵਿਚ ਪੋਜਟਿਵ ਕੇਸਾਂ ਦੀ ਗਿਣਤੀ 48082 ਹੋ ਗਈ ਹੈ, ਮਿਸ਼ਨ ਫਤਿਹ ਤਹਿਤ ਜਿਲੇ੍ਹ ਦੇ 123 ਹੋਰ ਮਰੀਜ ਕੋਵਿਡ ਤੋਂ ਠੀਕ ਹੋ ਗਏ ਹਨ। ਜਿਸ ਨਾਲ ਜਿਲ੍ਹੇ ਵਿਚ ਕੋਵਿਡ ਤੋਂ ਠੀਕ ਹੋਣ ਵਾਲੇ ਮਰੀਜਾਂ ਦੀ ਗਿਣਤੀ ਹੁਣ 46121 ਹੋ ਗਈ ਹੈ। ਜਿਲੇ੍ਹ ਵਿੱਚ ਇਸ ਸਮੇਂ ਐਕਟਿਵ ਕੇਸਾਂ ਦੀ ਗਿਣਤੀ 646 ਹੈ।ਜਿਲੇ੍ਹ ਵਿੱਚ 02 ਹੋਰ ਕੋਵਿਡ ਪੋਜਟਿਵ ਮਰੀਜ਼ਾਂ ਦੀ ਮੌਤ ਹੋਣ ਕਾਰਣ ਮੌਤਾਂ ਦੀ ਗਿਣਤੀ 1315 ਹੋ ਗਈ ਹੈ।
ਪੋਜਟਿਵ ਆਏ ਕੇਸਾਂ ਬਾਰੇ ਸਿਵਲ ਸਰਜਨ ਡਾ. ਸਤਿੰਦਰ ਸਿੰਘ ਨੇ ਦੱਸਿਆ ਕਿ ਇਹਨਾਂ 47 ਕੇਸਾਂ ਵਿਚੋਂ ਪਟਿਆਲਾ ਸ਼ਹਿਰ ਤੋਂ 22,ਨਾਭਾ ਤੋਂ 02, ਸਮਾਣਾ ਤੋਂ 07, ਰਾਜਪੁਰਾ ਤੋਂ 02, ਬਲਾਕ ਭਾਦਸਂੋ ਤੋਂ 05, ਬਲਾਕ ਕੌਲੀ ਤੋਂ 03, ਬਲਾਕ ਕਾਲੌਮਾਜਰਾ ਤੋਂ 02, ਬਲਾਕ ਹਰਪਾਲਪੁਰ ਤੋਂ 02, ਬਲਾਕ ਸ਼ੁਤਰਾਣਾ ਤੋਂ 01 ਅਤੇ ਬਲਾਕ ਦੁਧਣਸਾਧਾਂ ਤੋਂ 01 ਕੋਵਿਡ ਕੇਸ ਰਿਪੋਰਟ ਹੋਏ ਹਨ।ਇਹਨਾਂ ਕੇਸਾਂ ਵਿੱਚੋਂ 03 ਪੋਜਟਿਵ ਕੇਸਾਂ ਦੇ ਸੰਪਰਕ ਵਿੱਚ ਆਉਣ ਅਤੇ 44 ਓ.ਪੀ.ਡੀ. ਵਿੱਚ ਆਏ ਨਵੇਂ ਫੱਲੂ ਅਤੇ ਬਗੈਰ ਫੱਲੂ ਲੱਛਣਾਂ ਵਾਲੇ ਆਏ ਮਰੀਜਾਂ ਦੇ ਲਏ ਸੈਂਪਲਾਂ ਵਿਚੋਂ ਆਏ ਪੋਜਟਿਵ ਮਰੀਜ ਸ਼ਾਮਲ ਹਨ। ਸਿਹਤ ਵਿਭਾਗ ਦੀਆਂ ਟੀਮਾਂ ਵੱਲੋ ਜਿਲੇ ਵਿੱਚ ਅੱਜ 3712 ਦੇ ਕਰੀਬ ਕੋਵਿਡ ਜਾਂਚ ਲਈ ਸੈਂਪਲ ਲਏ ਗਏ ਹਨ। ਜਿਲ੍ਹੇ ਵਿਚ ਹੁਣ ਤੱਕ ਦੇ ਕੋਵਿਡ ਅਪਡੇਟ ਬਾਰੇ ਜਾਣਕਾਰੀ ਦਿੰਦੇ ਡਾ. ਸਤਿੰਦਰ ਸਿੰਘ ਨੇ ਦੱਸਿਆ ਕਿ ਹੁਣ ਤੱਕ ਜਿਲੇ ਵਿਚ ਕੋਵਿਡ ਜਾਂਚ ਸਬੰਧੀ 7,18,640 ਸੈਂਪਲ ਲਏ ਜਾ ਚੁੱਕੇ ਹਨ, ਜਿਹਨਾਂ ਵਿਚੋ ਜਿਲਾ ਪਟਿਆਲਾ ਦੇ 48082 ਕੋਵਿਡ ਪੋਜਟਿਵ, 6,68,935 ਨੈਗੇਟਿਵ ਅਤੇ ਲਗਭਗ 1623 ਦੀ ਰਿਪੋਰਟ ਆਉਣੀ ਅਜੇ ਬਾਕੀ ਹੈ।

