ਪੰਜਾਬਪਟਿਆਲਾ

ਮੋਤੀ ਮਹਿਲ ਦਾ ਘਿਰਾਓ ਕਰਨ ਜਾ ਰਹੇ ਬੇਰੁਜ਼ਗਾਰ ਅਧਿਆਪਕਾਂ ’ਤੇ ਵਰੀ ਡਾਂਗ

-ਕਈ ਜ਼ਖ਼ਮੀ, ਕਈਆਂ ਨੂੰ ਲਿਆ ਹਿਰਾਸਤ ’ਚ
-ਕਈ ਅਧਿਆਪਕ ਨਹਿਰ ਦੀ ਰੇਲਿੰਗ ’ਤੇ ਚੜ੍ਹੇ

ਪਟਿਆਲਾ, 15 ਜੂਨ (ਅਮਰੀਕਇੰਦਰ ਸਿੰਘ/ਮਧੂਸਾਰ ਬਿਊਰੋ) : ਰੁਜ਼ਗਾਰ ਦੀ ਮੰਗ ਨੂੰ ਲੈ ਕੇ ਸੰਘਰਸ਼ ਕਰ ਰਹੇ ਮੋਤੀ ਮਹਿਲ ਦਾ ਘਿਰਾਓ ਕਰਨ ਜਾ ਰਹੇ ਬੇਰੁਜ਼ਗਾਰ ਈ.ਟੀ.ਟੀ. ਟੈੱਟ ਪਾਸ ਅਧਿਆਪਕਾਂ ’ਤੇ ਅੱਜ ਪਟਿਆਲਾ ਪੁਲਿਸ ਨੇ ਖੂਬ ਡਾਂਗ ਵਰਾਹੀ। ਇਸ ’ਚ ਕਈ ਬੇਰੁਜ਼ਗਾਰ ਅਧਿਆਪਕ ਜ਼ਖ਼ਮੀ ਹੋ ਗਏ, ਜਦਕਿ ਵੱਡੀ ਗਿਣਤੀ ’ਚ ਬੇਰੁਜ਼ਗਾਰ ਅਧਿਆਪਕਾਂ ਨੂੰ ਹਿਰਾਸਤ ’ਚ ਲੈ ਕੇ ਜ਼ਿਲ੍ਹੇ ਦੇ ਵੱਖ ਵੱਖ ਥਾਣਿਆਂ ’ਚ ਬੰਦ ਕਰ ਦਿੱਤਾ। ਇਸ ਤੋਂ ਬਾਅਦ ਕਈ ਬੇਰੁਜ਼ਗਾਰ ਅਧਿਆਪਕ ਵਿਰੋਧ ਕਰਦੇ ਹੋਏ ਪਸਿਆਣਾ ਨਹਿਰ ਦੀ ਰੇਲਿੰਗ ’ਤੇ ਜਾ ਚੜ੍ਹੇ ਜਦਕਿ ਕਈਆਂ ਨੇ ਜਾ ਕੇ ਪਟਿਆਲਾ-ਸੰਗਰੂਰ ਬਾਈਪਾਸ ਪੁਲ ’ਤੇ ਜਾਮ ਲਗਾ ਦਿੱਤਾ।

ਬਰ ਲਿਖੇ ਜਾਣ ਤੱਕ ਇਹ ਮਾਮਲਾ ਇਸੇ ਤਰ੍ਹਾਂ ਜਾਰੀ ਸੀ। ਜ਼ਖ਼ਮੀ ਬੇਰੁਜ਼ਗਾਰ ਅਧਿਆਪਕਾਂ ਨੂੰ ਇਲਾਜ ਲਈ ਰਾਜਿੰਦਰਾ ਹਸਪਤਾਲ ਦਾਖਲ ਕਰਵਾਇਆ ਗਿਆ ਹੈ। ਇਸ ਮੌਕੇ ਮੌਜੂਦ ਬੇਰੁਜ਼ਗਾਰ ਈ.ਟੀ.ਟੀ. ਟੈੱਟ ਪਾਸ ਅਧਿਆਪਕ ਯੂਨੀਅਨ ਦੇ ਸੂਬਾ ਪ੍ਰਧਾਨ ਦੀਪਕ ਕੰਬੋਜ, ਸੂਬਾ ਸੀਨੀਅਰ ਮੀਤ ਪ੍ਰਧਾਨ ਸੰਦੀਪ ਸਾਮਾ ਕੁਲਦੀਪ ਖੋਖਰ, ਨਿਰਮਲ ਜ਼ੀਰਾ, ਸੁਲਿੰਦਰ ਕੰਬੋਜ ਤੇ ਰਾਜ ਸੁਖਵਿੰਦਰ ਗੁਰਦਾਸਪੁਰ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ 2364 ਈ.ਟੀ.ਟੀ. ਅਧਿਆਪਕਾਂ ਦੀ ਭਰਤੀ ਕੱਢੀ ਗਈ, ਜਿਸ ਵਿਚ ਬੀ.ਐੱਡ ਉਮੀਦਵਾਰਾਂ ਨੂੰ ਬਰਾਬਰ ਵਿਚਾਰਿਆ ਗਿਆ। ਜਿਸ ਨਾਲ ਕਿ ਬੀ-ਐੱਡ ਉਮੀਦਵਾਰਾਂ ਨੂੰ ਬਰਾਬਰ ਵਿਚਾਰ ਕੇ ਈ.ਟੀ.ਟੀ. ਉਮੀਦਵਾਰਾਂ ਦੀਆਂ ਹੱਕੀ ਪੋਸਟਾਂ ’ਤੇ ਡਾਕਾ ਮਾਰਿਆ ਜਾ ਰਿਹਾ ਹੈ।

ਇਸ ਲਈ ਅਸੀਂ ਪੰਜਾਬ ਸਰਕਾਰ ਨੂੰ ਚਿਤਾਵਨੀ ਦਿੰਦੇ ਹਾਂ ਕਿ ਉਹ ਈ.ਟੀ.ਟੀ. ਪੋਸਟਾਂ ਦੇ ਉੱਪਰ ਸਿਰਫ ਈ.ਟੀ.ਟੀ. ਦੇ ਯੋਗ ਉਮੀਦਵਾਰਾਂ ਨੂੰ ਹੀ ਰੱਖੇ ਬਾਕੀ ਬੀ.ਐਡ. ਉਮੀਦਵਾਰਾਂ ਨੂੰ ਈ.ਟੀ.ਟੀ. ਦੀਆਂ ਪੋਸਟਾਂ ਤੋਂ ਅਯੋਗ ਕਰਾਰ ਦੇਵੇ। ਆਪਣੀਆਂ ਮੰਗਾਂ ਗਿਣਾਉਂਦਿਆਂ ਅਧਿਆਪਕਾਂ ਨੇ ਕਿਹਾ ਕਿ 10000 ਈ.ਟੀ.ਟੀ. ਅਧਿਆਪਕਾਂ ਦੀਆਂ ਅਸਾਮੀਆਂ ਦੀ ਭਰਤੀ ਦਾ ਇਸ਼ਤਿਹਾਰ ਜਾਰੀ ਕੀਤਾ ਜਾਵੇ, 2364 ਈ.ਟੀ.ਟੀ. ਦੀਆਂ ਅਸਾਮੀਆਂ ਵਿੱਚ ਸਿਰਫ ਈ.ਟੀ.ਟੀ. ਟੈੱਟ ਪਾਸ ਉਮੀਦਵਾਰਾਂ ਨੂੰ ਹੀ ਵਿਚਾਰਿਆ ਜਾਵੇ, ਸਿੱਖਿਆ ਪ੍ਰੋਵਾਈਡਰ ਤੇ ਵਲੰਟੀਅਰਾਂ ਨੂੰ ਦਿੱਤੇ ਗਏ ਵਾਧੂ ਅੰਕਾਂ ਦੀ ਸ਼ਰਤ ਹਟਾਈ ਜਾਵੇ, ਉਚੇਰੀ ਯੋਗਤਾ ਦੇ ਨੰਬਰਾਂ ਦੀ ਸ਼ਰਤ ਹਟਾਈ ਜਾਵੇ, ਉਮਰ ਹੱਦ ਵਿਚ ਛੋਟ ਦਿੱਤੀ ਜਾਵੇ। ਇਸ ਮੌਕੇ ਮੌਜੂਦ ਯੂਨੀਅਨ ਆਗੂ ਸੋਨੀਆ ਪਟਿਆਲਾ, ਅਮਨ ਫਾਜ਼ਿਲਕਾ, ਬਲਜਿੰਦਰ ਨਾਭਾ, ਸੁਖਚੈਨ ਪਟਿਆਲਾ, ਕਰਨ ਮੁਕਤਸਰ, ਮਨੀ ਸੰਗਰੂਰ, ਰਵਿੰਦਰ ਅਬੋਹਰ, ਹਰਪ੍ਰੀਤ ਕੌਰ ਮਾਨਸਾ, ਮਨੋਜ ਫਿਰੋਜ਼ਪੁਰ ਤੇ ਗਗਨਦੀਪ ਕੌਰ ਮਾਨਸਾ ਆਦਿ ਮੌਜੂਦ ਸਨ।

Leave a Reply

Your email address will not be published. Required fields are marked *