39 ਕੋਵਿਡ ਕੇਸਾਂ ਦੀ ਹੋਈ ਪੁਸ਼ਟੀ !
ਪਟਿਆਲਾ ,17 ਜੂਨ (ਮਧੂਸਾਰ ਬਿਊਰੋ) ਸਿਵਲ ਸਰਜਨ ਡਾ. ਸਤਿੰਦਰ ਸਿੰਘ ਅਤੇ ਜਿਲਾ ਟੀਕਾਕਰਨ ਅਫਸਰ ਡਾ. ਵੀਨੂੰ ਗੋਇਲ ਨੇ ਦੱਸਿਆ ਕਿ ਅੱਜ ਜਿਲੇ ਵਿੱਚ 39 ਕੋਵਿਡ ਪੋਜਟਿਵ ਕੇਸਾਂ ਦੀ ਹੋਈ ਪੁਸ਼ਟੀ ਹੋਈ ਹੈ ਸਿਵਲ ਸਰਜਨ ਡਾ. ਸਤਿੰਦਰ ਸਿੰਘ ਨੇ ਕਿਹਾ ਕਿ ਜਿਲੇ ਵਿੱਚ ਪ੍ਰਾਪਤ 3657 ਦੇ ਕਰੀਬ ਰਿਪੋਰਟਾਂ ਵਿਚੋਂ 39 ਕੋਵਿਡ ਪੋਜੀਟਿਵ ਪਾਏ ਗਏ ਹਨ, ਜਿਸ ਨਾਲ ਜਿਲ੍ਹੇ ਵਿਚ ਪੋਜਟਿਵ ਕੇਸਾਂ ਦੀ ਗਿਣਤੀ 48190 ਹੋ ਗਈ ਹੈ, ਮਿਸ਼ਨ ਫਤਿਹ ਤਹਿਤ ਜਿਲੇ੍ਹ ਦੇ 90 ਹੋਰ ਮਰੀਜ ਕੋਵਿਡ ਤੋਂ ਠੀਕ ਹੋ ਗਏ ਹਨ ਜਿਸ ਨਾਲ ਜਿਲ੍ਹੇ ਵਿਚ ਕੋਵਿਡ ਤੋਂ ਠੀਕ ਹੋਣ ਵਾਲੇ ਮਰੀਜਾਂ ਦੀ ਗਿਣਤੀ ਹੁਣ 46301 ਹੋ ਗਈ ਹੈ ਜਿਲੇ੍ਹ ਵਿੱਚ ਇਸ ਸਮੇਂ ਐਕਟਿਵ ਕੇਸਾਂ ਦੀ ਗਿਣਤੀ 572 ਹੈ ਜਿਲੇ੍ਹ ਵਿੱਚ ਅੱਜ ਕਿਸੇ ਵੀ ਕੋਵਿਡ ਪੋਜਟਿਵ ਮਰੀਜ਼ਾਂ ਦੀ ਮੌਤ ਨਹੀਂ ਹੋਈ,ਹੁਣ ਤੱਕ ਮੌਤਾਂ ਦੀ ਗਿਣਤੀ 1317 ਹੈ
ਪੋਜਟਿਵ ਆਏ ਕੇਸਾਂ ਬਾਰੇ ਸਿਵਲ ਸਰਜਨ ਡਾ. ਸਤਿੰਦਰ ਸਿੰਘ ਨੇ ਦੱਸਿਆ ਕਿ ਇਹਨਾਂ 39 ਕੇਸਾਂ ਵਿਚੋਂ ਪਟਿਆਲਾ ਸ਼ਹਿਰ ਤੋਂ 13, ਨਾਭਾ ਤੋਂ 01, ਸਮਾਣਾ ਤੋਂ 02 ਰਾਜਪੁਰਾ ਤੋਂ 03, ਬਲਾਕ ਭਾਦਸਂੋ ਤੋਂ 07, ਬਲਾਕ ਕਾਲੌਮਾਜਰਾ ਤੋਂ 04, ਬਲਾਕ ਹਰਪਾਲਪੁਰ ਤੋਂ 01, ਬਲਾਕ ਸ਼ੁਤਰਾਣਾ ਤੋਂ 03 ਅਤੇ ਬਲਾਕ ਦੁਧਣਸਾਧਾਂ ਤੋਂ 05 ਕੋਵਿਡ ਕੇਸ ਰਿਪੋਰਟ ਹੋਏ ਹਨ ,ਇਹਨਾਂ ਕੇਸਾਂ ਵਿੱਚੋਂ 6 ਪੋਜਟਿਵ ਕੇਸਾਂ ਦੇ ਸੰਪਰਕ ਵਿੱਚ ਆਉਣ ਅਤੇ 33 ਓ.ਪੀ.ਡੀ. ਵਿੱਚ ਆਏ ਨਵੇਂ ਫੱਲੂ ਅਤੇ ਬਗੈਰ ਫੱਲੂ ਲੱਛਣਾਂ ਵਾਲੇ ਆਏ ਮਰੀਜਾਂ ਦੇ ਲਏ ਸੈਂਪਲਾਂ ਵਿਚੋਂ ਆਏ ਪੋਜਟਿਵ ਮਰੀਜ ਸ਼ਾਮਲ ਹਨ।
ਸਿਹਤ ਵਿਭਾਗ ਦੀਆਂ ਟੀਮਾਂ ਵੱਲੋ ਜਿਲੇ ਵਿੱਚ ਅੱਜ 3720 ਦੇ ਕਰੀਬ ਕੋਵਿਡ ਜਾਂਚ ਲਈ ਸੈਂਪਲ ਲਏ ਗਏ ਹਨ। ਜਿਲ੍ਹੇ ਵਿਚ ਹੁਣ ਤੱਕ ਦੇ ਕੋਵਿਡ ਅਪਡੇਟ ਬਾਰੇ ਜਾਣਕਾਰੀ ਦਿੰਦੇ ਡਾ. ਸਤਿੰਦਰ ਸਿੰਘ ਨੇ ਦੱਸਿਆ ਕਿ ਹੁਣ ਤੱਕ ਜਿਲੇ ਵਿਚ ਕੋਵਿਡ ਜਾਂਚ ਸਬੰਧੀ 7,26,143 ਸੈਂਪਲ ਲਏ ਜਾ ਚੁੱਕੇ ਹਨ, ਜਿਹਨਾਂ ਵਿਚੋ ਜਿਲਾ ਪਟਿਆਲਾ ਦੇ 48190 ਕੋਵਿਡ ਪੋਜਟਿਵ, 6,76,216 ਨੈਗੇਟਿਵ ਅਤੇ ਲਗਭਗ 1737 ਦੀ ਰਿਪੋਰਟ ਆਉਣੀ ਅਜੇ ਬਾਕੀ ਹੈ।

